ਭੈਰਉ ਮਹਲਾ ੩ ॥
Bhairao, Third Mehl:
ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥
ਹੇ ਭਾਈ! (ਪ੍ਰਹਿਲਾਦ ਆਪਣੇ ਪੜ੍ਹਾਉਣ ਵਾਲਿਆਂ ਨੂੰ ਨਿੱਤ ਆਖਦੇ ਹਨ—) ਮੇਰੀ ਪੱਟੀ ਉਤੇ ਹਰੀ ਦਾ ਨਾਮ ਲਿਖ ਦਿਉ, ਗੋਬਿੰਦ ਦਾ ਨਾਮ ਲਿਖ ਦਿਉ, ਗੋਪਾਲ ਦਾ ਨਾਮ ਲਿਖ ਦਿਉ ।
Upon my writing tablet, I write the Name of the Lord, the Lord of the Universe, the Lord of the World.
ਦੂਜੈ ਭਾਇ ਫਾਥੇ ਜਮ ਜਾਲਾ ॥
ਜਿਹੜੇ ਮਨੁੱਖ ਨਿਰੇ ਮਾਇਆ ਦੇ ਪਿਆਰ ਵਿਚ ਰਹਿੰਦੇ ਹਨ, ਉਹ ਆਤਮਕ ਮੌਤ ਦੇ ਜਾਲ ਵਿਚ ਫਸੇ ਰਹਿੰਦੇ ਹਨ ।
In the love of duality, the mortals are caught in the noose of the Messenger of Death.
ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥
ਮੇਰਾ ਗੁਰੂ ਮੇਰੀ ਰਾਖੀ ਕਰ ਰਿਹਾ ਹੈ ।
The True Guru nurtures and sustains me.
ਹਰਿ ਸੁਖਦਾਤਾ ਮੇਰੈ ਨਾਲਾ ॥੧॥
ਸਾਰੇ ਸੁਖ ਦੇਣ ਵਾਲਾ ਪਰਮਾਤਮਾ (ਹਰ ਵੇਲੇ) ਮੇਰੇ ਅੰਗ-ਸੰਗ ਵੱਸਦਾ ਹੈ ।੧।
The Lord, the Giver of peace, is always with me. ||1||
ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥
ਹੇ ਭਾਈ! (ਆਪਣੇ) ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਪ੍ਰਹਿਲਾਦ ਪਰਮਾਤਮਾ ਦਾ ਨਾਮ ਜਪਦਾ ਹੈ ।
Following his Guru's instructions, Prahlaad chanted the Lord's Name;
ਸਾਸਨਾ ਤੇ ਬਾਲਕੁ ਗਮੁ ਨ ਕਰੈ ॥੧॥ ਰਹਾਉ ॥
ਬਾਲਕ (ਪ੍ਰਹਿਲਾਦ) ਕਿਸੇ ਭੀ ਸਰੀਰਕ ਕਸ਼ਟ ਤੋਂ ਡਰਦਾ ਨਹੀਂ ।੧।ਰਹਾਉ।
he was a child, but he was not afraid when his teacher yelled at him. ||1||Pause||
ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥
ਹੇ ਭਾਈ! (ਪ੍ਰਹਿਲਾਦ ਨੂੰ ਉਸ ਦੀ) ਮਾਂ ਸਮਝਾਂਦੀ ਹੈ—ਹੇ ਪਿਆਰੇ ਪ੍ਰਹਿਲਾਦ!
Prahlaad's mother gave her beloved son some advice:
ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥
ਹੇ (ਮੇਰੇ) ਪੁੱਤਰ! ਪਰਮਾਤਮਾ ਦਾ ਨਾਮ ਛੱਡ ਦੇਹ, ਆਪਣੀ ਜਿੰਦ ਬਚਾ ਲੈ ।
My son, you must abandon the Lord's Name, and save your life!
ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥
(ਅੱਗੋਂ) ਪ੍ਰਹਿਲਾਦ ਆਖਦੇ ਹਨ—ਹੇ ਮੇਰੀ ਮਾਂ!
Prahlaad said: "Listen, O my mother;
ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥੨॥
ਸੁਣ, ਮੈਂ ਪਰਮਾਤਮਾ ਦਾ ਨਾਮ ਨਹੀਂ ਛੱਡਾਂਗਾ (ਇਹ ਨਾਮ ਜਪਣਾ ਮੈਨੂੰ ਮੇਰੇ) ਗੁਰੂ ਨੇ ਸਮਝਾਇਆ ਹੈ ।੨।
I shall never give up the Lord's Name. My Guru has taught me this."||2||
ਸੰਡਾ ਮਰਕਾ ਸਭਿ ਜਾਇ ਪੁਕਾਰੇ ॥
ਹੇ ਭਾਈ! ਸੰਡ ਅਮਰਕ ਤੇ ਹੋਰ ਸਾਰਿਆਂ ਨੇ ਜਾ ਕੇ (ਹਰਨਾਖਸ਼ ਕੋਲ) ਪੁਕਾਰ ਕੀਤੀ—
Sandaa and Markaa, his teachers, went to his father the king, and complained:
ਪ੍ਰਹਿਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥
ਪ੍ਰਹਿਲਾਦ ਆਪ ਵਿਗੜਿਆ ਹੋਇਆ ਹੈ, (ਉਸ ਨੇ) ਸਾਰੇ ਮੁੰਡੇ ਭੀ ਵਿਗਾੜ ਦਿੱਤੇ ਹਨ ।
Prahlaad himself has gone astray, and he leads all the other pupils astray.
ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥
ਹੇ ਭਾਈ! (ਇਹ ਸੁਣ ਕੇ) ਉਹਨਾਂ ਦੁਸ਼ਟਾਂ ਨੇ ਰਲ ਕੇ ਸਲਾਹ ਪੱਕੀ ਕੀਤੀ (ਕਿ ਪ੍ਰਹਿਲਾਦ ਨੂੰ ਮਾਰ ਮੁਕਾਈਏ ।
In the court of the wicked king, a plan was hatched.
ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥੩॥
ਪਰ) ਪ੍ਰਹਿਲਾਦ ਦਾ ਰਾਖਾ ਆਪ ਪਰਮਾਤਮਾ ਬਣ ਗਿਆ ।੩।
God is the Savior of Prahlaad. ||3||
ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥
ਹੇ ਭਾਈ! (ਹਰਨਾਖਸ਼) ਹੱਥ ਵਿਚ ਤਲਵਾਰ ਫੜ ਕੇ ਬੜੇ ਅਹੰਕਾਰ ਨਾਲ (ਪ੍ਰਹਿਲਾਦ ਉੱਤੇ) ਟੁੱਟ ਪਿਆ
With sword in hand, and with great egotistical pride, Prahlaad's father ran up to him.
ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥
(ਅਤੇ ਕਹਿਣ ਲੱਗਾ—ਦੱਸ) ਕਿੱਥੇ ਹੈ ਤੇਰਾ ਹਰੀ, ਜਿਹੜਾ (ਤੈਨੂੰ) ਬਚਾ ਲਏ?
Where is your Lord, who will save you?
ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮ੍ਹ ਉਪਾੜਿ ॥
(ਇਹ ਆਖਣ ਦੀ ਢਿੱਲ ਸੀ ਕਿ ਝੱਟ) ਇਕ ਖਿਨ ਵਿਚ ਹੀ (ਪਰਮਾਤਮਾ) ਭਿਆਨਕ ਰੂਪ (ਧਾਰ ਕੇ) ਥੰਮ੍ਹ ਪਾੜ ਕੇ ਨਿਕਲ ਆਇਆ ।
In an instant, the Lord appeared in a dreadful form, and shattered the pillar.
ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥੪॥
(ਉਸ ਨੇ ਨਰਸਿੰਘ ਰੂਪ ਵਿਚ) ਹਰਨਾਖਸ਼ ਨੂੰ (ਆਪਣੇ ਨਹੁੰਆਂ ਨਾਲ ਚੀਰ ਦਿੱਤਾ, ਤੇ, ਪ੍ਰਹਿਲਾਦ ਨੂੰ ਬਚਾ ਲਿਆ ।੪।
Harnaakhash was torn apart by His claws, and Prahlaad was saved. ||4||
ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥
ਹੇ ਭਾਈ! ਪਰਮਾਤਮਾ ਸਦਾ ਆਪਣੇ ਭਗਤਾਂ ਦੇ ਸਾਰੇ ਕੰਮ ਸਵਾਰਦਾ ਹੈ
The Dear Lord completes the tasks of the Saints.
ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥
(ਵੇਖ! ਉਸ ਨੇ) ਪ੍ਰਹਿਲਾਦ ਦੀਆਂ ਇੱਕੀ ਕੁਲਾਂ (ਭੀ) ਤਾਰ ਦਿੱਤੀਆਂ ।
He saved twenty-one generations of Prahlaad's descendents.
ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥
ਹੇ ਨਾਨਕ! ਪਰਮਾਤਮਾ ਆਪਣੇ ਸੰਤਾਂ ਨੂੰ ਗੁਰੂ ਸ਼ਬਦ ਵਿਚ ਜੋੜ ਕੇ (ਉਹਨਾਂ ਦੇ ਅੰਦਰੋਂ) ਆਤਮਕ ਮੌਤ ਲਿਆਉਣ ਵਾਲੀ ਹਉਮੈ ਮੁਕਾ ਦੇਂਦਾ ਹੈ,
Through the Word of the Guru's Shabad, the poison of egotism is neutralized.
ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥੫॥੧੦॥੨੦॥
ਤੇ, ਹਰਿ-ਨਾਮ ਵਿਚ ਜੋੜ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ।੫।੧੦।੨੦।
O Nanak, through the Name of the Lord, the Saints are emancipated. ||5||10||20||