ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧
Raag Bhairao, Fourth Mehl, Chaupadas, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥
ਹੇ ਮੇਰੇ ਮਨ! (ਪਰਮਾਤਮਾ ਆਪ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਆਪਣੇ) ਸੰਤ ਜਨਾਂ ਦੀ ਚਰਨੀਂ ਲਾਂਦਾ ਹੈ (ਉਹ ਮਨੁੱਖ ਹਰੀ ਨਾਮ ਜਪਦਾ ਹੈ) । ਹੇ ਮਨ! (ਤੂੰ ਭੀ ਗੁਰੂ ਦੀ ਸਰਨ ਪਉ, ਤੇ)
The Lord, in His Mercy, attaches mortals to the feet of the Saints.
ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥੧॥
ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ, ਆਪਣੀ ਸੁਰਤਿ ਵਿਚ ਹਰਿ-ਨਾਮ ਦੀ ਜਾਗ ਲਾ ।੧।
Through the Word of the Guru's Shabad, vibrate and meditate on the Lord; let your awareness be absorbed in Him. ||1||
ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥
ਹੇ ਮੇਰੇ ਮਨ! ਹਰੀ ਦਾ ਨਾਮ ਜਪਿਆ ਕਰ, ਨਾਰਾਇਣ ਨਾਰਾਇਣ ਜਪਿਆ ਕਰ ।
O my mind, vibrate and meditate on the Lord and the Name of the Lord.
ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥੧॥ ਰਹਾਉ ॥
ਸਾਰੇ ਸੁਖਾਂ ਦਾ ਦੇਣ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਕਿਰਪਾ ਕਰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਰੱਖ ਕੇ ਆਪਣੇ ਨਾਮ ਦੀ ਰਾਹੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੧।ਰਹਾਉ।
The Lord, Har, Har, the Giver of Peace, grants His Grace; the Gurmukh crosses over the terrifying world-ocean through the Name of the Lord. ||1||Pause||
ਸੰਗਤਿ ਸਾਧ ਮੇਲਿ ਹਰਿ ਗਾਇਣੁ ॥
ਹੇ ਮੇਰੇ ਮਨ! ਸਾਧ ਸੰਗਤਿ ਦੇ ਮੇਲ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ,
Joining the Saadh Sangat, the Company of the Holy, sing of the Lord.
ਗੁਰਮਤੀ ਲੇ ਰਾਮ ਰਸਾਇਣੁ ॥੨॥
ਗੁਰੂ ਦੀ ਮਤਿ ਉਤੇ ਤੁਰ ਕੇ ਪਰਮਾਤਮਾ ਦਾ ਨਾਮ ਜਪਿਆ ਕਰ, ਇਹ ਨਾਮ ਹੀ ਸਾਰੇ ਰਸਾਂ ਦਾ ਘਰ ਹੈ ।੨।
Follow the Guru's Teachings, and you shall obtain the Lord, the Source of Nectar. ||2||
ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥
ਹੇ ਮੇਰੇ ਮਨ! ਜਿਹੜਾ ਮਨੁੱਖ ਗੁਰੂ ਦੇ ਆਤਮਕ ਜੀਵਨ ਦੇਣ ਵਾਲੇ ਗਿਆਨ-ਸਰੋਵਰ ਵਿਚ ਇਸ਼ਨਾਨ ਕਰਦਾ ਹੈ,
Bathe in the pool of ambrosial nectar, the spiritual wisdom of the Holy Guru.
ਸਭਿ ਕਿਲਵਿਖ ਪਾਪ ਗਏ ਗਾਵਾਇਣੁ ॥੩॥
ਉਸ ਦੇ ਸਾਰੇ ਪਾਪ ਸਾਰੇ ਐਬ ਦੂਰ ਹੋ ਜਾਂਦੇ ਹਨ ।੩।
All sins will be eliminated and eradicated. ||3||
ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥
ਹੇ ਪ੍ਰਭੂ! ਤੂੰ ਆਪ ਹੀ ਸਾਰੀ ਸ੍ਰਿਸ਼ਟੀ ਦਾ ਰਚਨਹਾਰ ਹੈਂ, ਤੂੰ ਆਪ ਹੀ ਸਾਰੀ ਸ੍ਰਿਸ਼ਟੀ ਦਾ ਆਸਰਾ ਹੈਂ ।
You Yourself are the Creator, the Support of the Universe.
ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥੪॥੧॥
ਦਾਸ ਨਾਨਕ ਨੂੰ (ਆਪਣੇ ਚਰਨਾਂ ਵਿਚ) ਮਿਲਾਈ ਰੱਖ, (ਨਾਨਕ) ਤੇਰੇ ਦਾਸਾਂ ਦਾ ਦਾਸ ਹੈ ।੪।੧।
Please unite servant Nanak with Yourself; he is the slave of Your slaves. ||4||1||