ਭੈਰਉ ਮਹਲਾ ੪ ॥
Bhairao, Fourth Mehl:
ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥
ਹੇ ਭਾਈ! (ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ) ਸੰਭਾਲ ਰੱਖ, ਇਹੀ ਹੈ ਸਭ ਤੋਂ ਸੇ੍ਰਸ਼ਟ ਕਰਨ-ਜੋਗ ਕੰਮ, ਇਹੀ ਹੈ ਮਾਲਾ ।
To do good deeds is the best rosary.
ਹਿਰਦੈ ਫੇਰਿ ਚਲੈ ਤੁਧੁ ਨਾਲੀ ॥੧॥
(ਇਸ ਹਰਿ-ਨਾਮ ਸਿਮਰਨ ਦੀ ਮਾਲਾ ਨੂੰ ਆਪਣੇ) ਹਿਰਦੇ ਵਿਚ ਫੇਰਿਆ ਕਰ । ਇਹ ਹਰਿ-ਨਾਮ ਤੇਰੇ ਨਾਲ ਸਾਥ ਕਰੇਗਾ ।੧।
Chant on the beads within your heart, and it shall go along with you. ||1||
ਹਰਿ ਹਰਿ ਨਾਮੁ ਜਪਹੁ ਬਨਵਾਲੀ ॥
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਦੇ ਰਿਹਾ ਕਰੋ
Chant the Name of the Lord, Har, Har, the Lord of the forest.
ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥੧॥ ਰਹਾਉ ॥
(ਤੇ, ਅਰਦਾਸ ਕਰਿਆ ਕਰੋ—ਹੇ ਪ੍ਰਭੂ! ਸਾਨੂੰ ਸਤ ਸੰਗਤਿ ਵਿਚ ਮਿਲਾਈ ਰੱਖ) ਜਿਸ ਨੂੰ ਤੂੰ ਕਿਰਪਾ ਕਰ ਕੇ ਸਾਧ ਸੰਗਤਿ ਵਿਚ ਰੱਖਦਾ ਹੈਂ, ਉਸ ਦੀ ਮਾਇਆ ਦੇ ਮੋਹ ਦੀ ਆਤਮਕ ਮੌਤ ਲਿਆਉਣ ਵਾਲੀ ਫਾਹੀ ਟੁੱਟ ਜਾਂਦੀ ਹੈ ।੧।ਰਹਾਉ।
Have mercy on me, Lord, and unite me with the Sat Sangat, the True Congregation, so that I may be released from Maya's noose of death. ||1||Pause||
ਗੁਰਮੁਖਿ ਸੇਵਾ ਘਾਲਿ ਜਿਨਿ ਘਾਲੀ ॥
ਹੇ ਭਾਈ! ਜਿਸ (ਮਨੁੱਖ) ਨੇ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਨ ਦੀ ਮਿਹਨਤ ਕੀਤੀ,
Whoever, as Gurmukh, serves and works hard,
ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥੨॥
(ਜਤ, ਧੀਰਜ, ਉੱਚੀ ਮਤਿ, ਆਤਮਕ ਜੀਵਨ ਦੀ ਸੂਝ, ਭਉ ਆਦਿਕ ਦੀ) ਸਦਾ-ਥਿਰ ਰਹਿਣ ਵਾਲੀ ਟਕਸਾਲ ਵਿਚ ਉਸ ਮਨੁੱਖ ਦਾ ਹਰਿ-ਨਾਮ ਸਿਮਰਨ ਦਾ ਉੱਦਮ ਸੋਹਣਾ ਰੂਪ ਧਾਰ ਲੈਂਦਾ ਹੈ ।੨।
is molded and shaped in the true mint of the Shabad, the Word of God. ||2||
ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥
ਹੇ ਭਾਈ! (ਜਿਸ ਮਨੁੱਖ ਨੇ ਹਰਿ-ਨਾਮ-ਸਿਮਰਨ ਦੀ ਮਾਲਾ ਹਿਰਦੇ ਵਿਚ ਫੇਰੀ) ਗੁਰੂ ਨੇ ਉਸ ਨੂੰ ਅਪਹੁੰਚ ਤੇ ਅਗੋਚਰ ਪਰਮਾਤਮਾ (ਉਸ ਦੇ ਅੰਦਰ ਹੀ) ਵਿਖਾਲ ਦਿੱਤਾ,
The Guru has revealed to me the Inaccessible and Unfathomable Lord.
ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥੩॥
(ਗੁਰੂ ਦੀ ਸਹਾਇਤਾ ਨਾਲ) ਉਸ ਨੇ ਪਰਮਾਤਮਾ ਨੂੰ ਆਪਣੇ ਸਰੀਰ-ਨਗਰ ਦੇ ਅੰਦਰ ਹੀ ਭਾਲ ਕੇ ਲੱਭ ਲਿਆ ।੩।
Searching within the body-village, I have found the Lord. ||3||
ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥
ਹੇ ਨਾਨਕ! (ਆਖ—) ਹੇ ਹਰੀ! ਅਸੀ ਜੀਵ ਤੇਰੇ ਬੱਚੇ ਹਾਂ ਤੂੰ ਸਾਡਾ ਪਾਲਣਹਾਰ ਪਿਤਾ ਹੈਂ ।
I am just a child; the Lord is my Father, who nurtures and cherishes me.
ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥੪॥੩॥
ਮਿਹਰ ਦੀ ਨਿਗਾਹ ਕਰ ਕੇ (ਸਾਨੂੰ) ਦਾਸਾਂ ਨੂੰ (ਆਪਣੇ ਨਾਮ ਦੀ ਮਾਲਾ ਦੇ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਓ ।੪।੩।
Please save servant Nanak, Lord; bless him with Your Glance of Grace. ||4||3||