ਭੈਰਉ ਮਹਲਾ ੪ ॥
Bhairao, Fourth Mehl:
ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥
ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ ਗੁਰਮੁਖਾਂ ਦਾ ਮਿਲਾਪ ਕਰਾ ਦੇਹ, ਜਿਨ੍ਹਾਂ ਨੂੰ ਯਾਦ ਕੀਤਿਆਂ ਮੇਰੀ ਉੱਚੀ ਆਤਮਕ ਅਵਸਥਾ ਬਣ ਜਾਏ,
O my Lord and Master, please unite me with the Holy people; meditating on You, I am saved.
ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥੧॥
ਉਹਨਾਂ ਦਾ ਦਰਸਨ ਕਰ ਕੇ ਮੇਰਾ ਮਨ ਖਿੜਿਆ ਰਹੇ । ਹੇ ਹਰੀ! ਮੈਂ ਇਕ ਇਕ ਛਿਨ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।
Gazing upon the Blessed Vision of their Darshan, my mind blossoms forth. Each and every moment, I am a sacrifice to them. ||1||
ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥
ਹੇ ਹਰੀ! ਹੇ ਜਗਤ ਦੇ ਪਿਤਾ! ਹੇ ਸੁਆਮੀ! (ਮੇਰੇ ਉਤੇ ਮਿਹਰ ਕਰ) ਮੈਂ (ਸਦਾ) ਤੇਰਾ ਨਾਮ ਜਪਦਾ ਰਹਾਂ ।
Meditate within your heart on the Name of the Lord.
ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥੧॥ ਰਹਾਉ ॥
(ਮੇਰੇ ਉਤੇ) ਮਿਹਰ ਕਰ, ਮਿਹਰ ਕਰ, ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੈਨੂੰ ਆਪਣੇ ਦਾਸਾਂ ਦਾ ਪਾਣੀ ਢੋਣ ਵਾਲਾ ਸੇਵਕ ਬਣਾ ਲੈ ।੧।ਰਹਾਉ।
Show Mercy, Mercy to me, O Father of the World, O my Lord and Master; make me the water-carrier of the slave of Your slaves. ||1||Pause||
ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥
ਹੇ ਭਾਈ! ਜਿਨ੍ਹਾਂ (ਗੁਰਮੁਖਾਂ) ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (ਸਦਾ) ਵੱਸਦਾ ਹੈ, ਉਹਨਾਂ ਦੀ ਮਤਿ ਸੇ੍ਰਸ਼ਟ ਹੁੰਦੀ ਹੈ, ਉਹਨਾਂ ਨੂੰ (ਲੋਕ ਪਰਲੋਕ ਵਿਚ) ਉੱਚੀ ਇੱਜ਼ਤ ਮਿਲਦੀ ਹੈ ।
Their intellect is sublime and exalted, and so is their honor; the Lord, the Lord of the forest, abides within their hearts.
ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥੨॥
ਹੇ ਹਰੀ! ਹੇ ਸੁਆਮੀ! ਮੈਨੂੰ ਉਹਨਾਂ (ਗੁਰਮੁਖਾਂ ਦੀ) ਸੇਵਾ ਵਿਚ ਲਾਈ ਰੱਖ, ਉਹਨਾਂ ਨੂੰ ਯਾਦ ਕੀਤਿਆਂ ਮੈਨੂੰ ਉੱਚੀ ਆਤਮਕ ਅਵਸਥਾ ਮਿਲ ਸਕਦੀ ਹੈ ।੨।
O my Lord and Master, please link me to the service of those who meditate in remembrance on You, and are saved. ||2||
ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥
ਹੇ ਭਾਈ! (ਜਿਸ ਗੁਰੂ ਦੀ ਸਰਨ ਪਿਆਂ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ) ਜਿਨ੍ਹਾਂ ਮਨੁੱਖਾਂ ਨੂੰ ਅਜਿਹਾ ਸਾਧੂ ਗੁਰੂ ਨਹੀਂ ਮਿਲਿਆ, ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚੋਂ ਧੱਕੇ ਮਾਰ ਕੇ ਕੱਢੇ ਜਾਂਦੇ ਹਨ ।
Those who do not find such a Holy True Guru are beaten, and driven out of the Court of the Lord.
ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥੩॥
ਉਹ ਨਿੰਦਕ ਮਨੁੱਖ (ਕਿਤੇ ਭੀ) ਸੋਭਾ ਨਹੀਂ ਪਾਂਦੇ । ਸਿਰਜਨਹਾਰ ਨੇ (ਆਪ) ਉਹਨਾਂ ਦਾ ਨੱਕ ਕੱਟ ਦਿੱਤਾ ਹੋਇਆ ਹੈ ।੩।
These slanderous people have no honor or reputation; their noses are cut by the Creator Lord. ||3||
ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥
(ਪਰ ਜੀਵਾਂ ਦੇ ਕੀਹ ਵੱਸ?) ਜਿਹੜਾ ਪਰਮਾਤਮਾ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿੰਦਾ ਹੈ, ਜਿਸ ਪਰਮਾਤਮਾ ਦਾ ਕੋਈ ਖ਼ਾਸ ਸਰੂਪ ਨਹੀਂ ਦਸਿਆ ਜਾ ਸਕਦਾ, ਜਿਸ ਪਰਮਾਤਮਾ ਨੂੰ (ਜੀਵਾਂ ਵਾਂਗ) ਕਿਸੇ ਖ਼ੁਰਾਕ ਦੀ ਲੋੜ ਨਹੀਂ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਨੂੰ) ਬੋਲਣ ਦੀ ਪੇ੍ਰਰਨਾ ਕਰਦਾ ਹੈ, ਉਹ ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ) ਬੋਲਦਾ ਹੈ ।
The Lord Himself speaks, and the Lord Himself inspires all to speak; He is Immaculate and Formless, and needs no sustenance.
ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥੪॥੨॥੬॥
ਹੇ ਨਾਨਕ! (ਆਖ—) ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੇ ਨਾਲ) ਮਿਲਾਂਦਾ ਹੈਂ, ਉਹੀ ਤੈਨੂੰ ਮਿਲ ਸਕਦਾ ਹੈ । ਇਹਨਾਂ ਨਿਮਾਣੇ ਜੀਵਾਂ ਦੇ ਵੱਸ ਕੁਝ ਨਹੀਂ ਹੈ ।੪।੨।੬।
O Lord, he alone meets You, whom You cause to meet. Says servant Nanak, I am a wretched creature. What can I do? ||4||2||6||