ਭੈਰਉ ਮਹਲਾ ੫ ॥
Bhairao, Fifth Mehl:
ਊਠਤ ਸੁਖੀਆ ਬੈਠਤ ਸੁਖੀਆ ॥
ਮਨੁੱਖ ਉਠਦਾ ਬੈਠਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ
Standing up, I am at peace; sitting down, I am at peace.
ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥੧॥
ਜਦੋਂ ਕੋਈ ਮਨੁੱਖ ਇਉਂ ਸਮਝ ਲੈਂਦਾ ਹੈ (ਕਿ ਪਰਮਾਤਮਾ ਹੀ ਸਭ ਦਾ ਰਾਖਾ ਹੈ) ਤਦੋਂ ਉਸ ਨੂੰ ਕਿਸੇ ਕਿਸਮ ਦਾ ਕੋਈ (ਮੌਤ ਆਦਿਕ ਦਾ) ਡਰ ਪੋਹ ਨਹੀਂ ਸਕਦਾ ।੧।
I feel no fear, because this is what I understand. ||1||
ਰਾਖਾ ਏਕੁ ਹਮਾਰਾ ਸੁਆਮੀ ॥
ਹੇ ਭਾਈ! ਅਸਾਂ ਜੀਵਾਂ ਦਾ ਰਾਖਾ ਇਕ ਮਾਲਕ-ਪ੍ਰਭੂ ਹੀ ਹੈ ।
The One Lord, my Lord and Master, is my Protector.
ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਸਾਡਾ ਉਹ ਮਾਲਕ ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
He is the Inner-knower, the Searcher of Hearts. ||1||Pause||
ਸੋਇ ਅਚਿੰਤਾ ਜਾਗਿ ਅਚਿੰਤਾ ॥
ਉਹ ਮਨੁੱਖ ਨਿਸਚਿੰਤ ਹੋ ਕੇ ਸੌਂਦਾ ਹੈ ਨਿਸਚਿੰਤ ਹੋ ਕੇ ਜਾਗਦਾ ਹੈ
I sleep without worry, and I awake without worry.
ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥੨॥
ਹੇ ਭਾਈ! ਜਦੋਂ ਮਨੁੱਖ ਇਹ ਸਮਝ ਲੈਂਦਾ ਹੈ ਕਿ ਇਕ ਪਰਮਾਤਮਾ ਹੀ ਸਭ ਜੀਵਾਂ ਦਾ ਰਾਖਾ ਹੈ, ਤਦੋਂ ਮਨੁੱਖ ਹਰ ਵੇਲੇ ਇਹ ਆਖਣ ਲੱਗ ਪੈਂਦਾ ਹੈ ਕਿ ਹੇ ਸੁਆਮੀ, ਤੂੰ ਪ੍ਰਭੂ ਹੀ ਹਰ ਥਾਂ ਮੌਜੂਦ ਹੈਂ,।੨।
You, O God, are pervading everywhere. ||2||
ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥
ਉਹ ਮਨੁੱਖ ਆਪਣੇ ਘਰ ਵਿਚ (ਭੀ) ਸੁਖੀ ਵੱਸਦਾ ਹੈ, ਉਹ ਘਰੋਂ ਬਾਹਰ (ਜਾ ਕੇ) ਭੀ ਆਨੰਦ ਮਾਣਦਾ ਹੈ
I dwell in peace in my home, and I am at peace outside.
ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥੩॥੨॥
ਹੇ ਨਾਨਕ! ਆਖ—ਗੁਰੂ ਨੇ (ਇਹ) ਉਪਦੇਸ਼ ਪੱਕਾ ਕਰ ਦਿੱਤਾ, ਕਿ ਪਰਮਾਤਮਾ ਹੀ ਅਸਾਂ ਸਭ ਜੀਵਾਂ ਦਾ ਰਾਖਾ ਹੈ ।੩।੨।
Says Nanak, the Guru has implanted His Mantra within me. ||3||2||