ਭੈਰਉ ਮਹਲਾ ੫ ॥
Bhairao, Fifth Mehl:
ਵਰਤ ਨ ਰਹਉ ਨ ਮਹ ਰਮਦਾਨਾ ॥
ਹੇ ਭਾਈ! ਨਾਹ ਮੈਂ (ਹਿੰਦੂ ਦੇ) ਵਰਤਾਂ ਦਾ ਆਸਰਾ ਲੈਂਦਾ ਹਾਂ, ਨਾਹ ਮੈਂ (ਮੁਸਲਮਾਨ ਦੇ) ਰਮਜ਼ਾਨ ਦੇ ਮਹੀਨੇ (ਵਿਚ ਰੱਖੇ ਰੋਜ਼ਿਆਂ ਦਾ) ।
I do not keep fasts, nor do I observe the month of Ramadaan.
ਤਿਸੁ ਸੇਵੀ ਜੋ ਰਖੈ ਨਿਦਾਨਾ ॥੧॥
ਮੈਂ ਤਾਂ (ਸਿਰਫ਼) ਉਸ ਪਰਮਾਤਮਾ ਨੂੰ ਸਿਮਰਦਾ ਹਾਂ ਜਿਹੜਾ ਆਖ਼ਿਰ (ਹਰੇਕ ਦੀ) ਰੱਖਿਆ ਕਰਦਾ ਹੈ ।੧।
I serve only the One, who will protect me in the end. ||1||
ਏਕੁ ਗੁਸਾਈ ਅਲਹੁ ਮੇਰਾ ॥
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਦੇ ਸੰਬੰਧ ਵਿਚ) ਮੈਂ ਹਿੰਦੂ ਅਤੇ ਤੁਰਕ ਦੋਹਾਂ ਨਾਲੋਂ ਹੀ ਸਾਂਝ ਮੁਕਾ ਲਈ ਹੈ ।
The One Lord, the Lord of the World, is my God Allah.
ਹਿੰਦੂ ਤੁਰਕ ਦੁਹਾਂ ਨੇਬੇਰਾ ॥੧॥ ਰਹਾਉ ॥
ਮੇਰਾ ਤਾਂ ਸਿਰਫ਼ ਉਹ ਹੈ (ਜਿਸ ਨੂੰ ਹਿੰਦੂ) ਗੁਸਾਈਂ (ਆਖਦਾ ਹੈ ਅਤੇ ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ) ।੧।ਰਹਾਉ।
He adminsters justice to both Hindus and Muslims. ||1||Pause||
ਹਜ ਕਾਬੈ ਜਾਉ ਨ ਤੀਰਥ ਪੂਜਾ ॥
ਹੇ ਭਾਈ! ਮੈਂ ਨਾਹ ਕਾਬੇ ਦਾ ਹੱਜ ਕਰਨ ਜਾਂਦਾ ਹਾਂ (ਜਿਵੇਂ ਮੁਸਲਮਾਨ ਜਾਂਦੇ ਹਨ), ਨਾਹ ਮੈਂ (ਹਿੰਦੂਆਂ ਵਾਂਗ) ਤੀਰਥਾਂ ਤੇ ਪੂਜਾ ਕਰਨ ਜਾਂਦਾ ਹਾਂ ।
I do not make pilgrimages to Mecca, nor do I worship at Hindu sacred shrines.
ਏਕੋ ਸੇਵੀ ਅਵਰੁ ਨ ਦੂਜਾ ॥੨॥
ਮੈਂ ਤਾਂ ਸਿਰਫ਼ ਇੱਕ ਪਰਮਾਤਮਾ ਨੂੰ ਸਿਮਰਦਾ ਹਾਂ, ਕਿਸੇ ਹੋਰ ਦੂਜੇ ਨੂੰ ਨਹੀਂ (ਸਿਮਰਦਾ) ।੨।
I serve the One Lord, and not any other. ||2||
ਪੂਜਾ ਕਰਉ ਨ ਨਿਵਾਜ ਗੁਜਾਰਉ ॥
ਹੇ ਭਾਈ! ਮੈਂ ਨਾਹ (ਹਿੰਦੂਆਂ ਵਾਂਗ ਵੇਦ-) ਪੂਜਾ ਕਰਦਾ ਹਾਂ, ਨਾਹ (ਮੁਸਲਮਾਨ ਵਾਂਗ) ਨਿਮਾਜ਼ ਪੜ੍ਹਦਾ ਹਾਂ ।
I do not perform Hindu worship services, nor do I offer the Muslim prayers.
ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥੩॥
ਮੈਂ ਤਾਂ ਸਿਰਫ਼ ਨਿਰੰਕਾਰ ਨੂੰ ਹਿਰਦੇ ਵਿਚ ਵਸਾ ਕੇ (ਉਸ ਅੱਗੇ) ਸਿਰ ਨਿਵਾਂਦਾ ਹਾਂ ।੩।
I have taken the One Formless Lord into my heart; I humbly worship Him there. ||3||
ਨਾ ਹਮ ਹਿੰਦੂ ਨ ਮੁਸਲਮਾਨ ॥
ਹੇ ਭਾਈ! (ਆਤਮਕ ਜੀਵਨ ਦੀ ਅਗਵਾਈ ਵਾਸਤੇ) ਨਾਹ ਅਸੀ ਹਿੰਦੂ (ਦੇ ਮੁਥਾਜ) ਹਾਂ, ਨਾਹ ਅਸੀਂ ਮੁਸਲਮਾਨ (ਦੇ ਮੁਥਾਜ) ਹਾਂ ।
I am not a Hindu, nor am I a Muslim.
ਅਲਹ ਰਾਮ ਕੇ ਪਿੰਡੁ ਪਰਾਨ ॥੪॥
ਸਾਡੇ ਇਹ ਸਰੀਰ ਸਾਡੀ ਇਹ ਜਿੰਦ (ਉਸ ਪਰਮਾਤਮਾ) ਦੇ ਦਿੱਤੇ ਹੋਏ ਹਨ (ਜਿਸ ਨੂੰ ਮੁਸਲਮਾਨ) ਅੱਲਾ (ਆਖਦਾ ਹੈ, ਜਿਸ ਨੂੰ ਹਿੰਦੂ) ਰਾਮ (ਆਖਦਾ ਹੈ) ।੪।
My body and breath of life belong to Allah - to Raam - the God of both. ||4||
ਕਹੁ ਕਬੀਰ ਇਹੁ ਕੀਆ ਵਖਾਨਾ ॥
ਹੇ ਕਬੀਰ! ਆਖ—(ਹੇ ਭਾਈ!) ਮੈਂ ਤਾਂ ਇਹ ਗੱਲ ਖੋਲ੍ਹ ਕੇ ਦੱਸਦਾ ਹਾਂ
Says Kabeer, this is what I say:
ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥੫॥੩॥
ਕਿ ਮੈਂ ਆਪਣੇ ਗੁਰੂ-ਪੀਰ ਨੂੰ ਮਿਲ ਕੇ ਆਪਣੇ ਖਸਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਰੱਖੀ ਹੈ ।੫।੩।
meeting with the Guru, my Spiritual Teacher, I realize God, my Lord and Master. ||5||3||