ਭੈਰਉ ਮਹਲਾ ੫ ॥
Bhairao, Fifth Mehl:
ਦਸ ਮਿਰਗੀ ਸਹਜੇ ਬੰਧਿ ਆਨੀ ॥
ਹੇ ਭਾਈ! (ਸੰਤ ਜਨਾਂ ਦੀ ਸਹਾਇਤਾ ਨਾਲ, ਸਾਧ ਸੰਗਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਦਸੇ ਹਿਰਨੀਆਂ (ਇੰਦ੍ਰੀਆਂ) ਬੰਨ੍ਹ ਕੇ ਲੈ ਆਂਦੀਆਂ (ਵੱਸ ਵਿਚ ਕਰ ਲਈਆਂ) ।
I easily tied up the deer - the ten sensory organs.
ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥੧॥
ਕਦੇ ਖ਼ਤਾ ਨਾਹ ਖਾਣ ਵਾਲੇ ਗੁਰ-ਸ਼ਬਦ-ਤੀਰਾਂ ਨਾਲ ਮੈਂ ਪੰਜ (ਕਾਮਾਦਿਕ) ਹਿਰਨ (ਭੀ) ਵਿੰਨ੍ਹ ਲਏ ।੧।
I shot five of the desires with the Word of the Lord's Bani. ||1||
ਸੰਤਸੰਗਿ ਲੇ ਚੜਿਓ ਸਿਕਾਰ ॥
ਹੇ ਭਾਈ! ਸੰਤ ਜਨਾਂ ਨੂੰ ਨਾਲ ਲੈ ਕੇ ਮੈਂ ਸ਼ਿਕਾਰ ਖੇਡਣ ਚੜ੍ਹ ਪਿਆ
I go out hunting with the Saints,
ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥੧॥ ਰਹਾਉ ॥
(ਸਾਧ ਸੰਗਤਿ ਵਿਚ ਟਿਕ ਕੇ ਮੈਂ ਕਾਮਾਦਿਕ ਹਿਰਨਾਂ ਨੂੰ ਫੜਨ ਲਈ ਤਿਆਰੀ ਕਰ ਲਈ) । ਬਿਨਾ ਘੋੜਿਆਂ ਤੋਂ ਬਿਨਾ ਹਥਿਆਰਾਂ ਤੋਂ (ਉਹ ਕਾਮਾਦਿਕ) ਹਿਰਨ ਮੈਂ ਫੜ ਲਏ (ਵੱਸ ਵਿਚ ਕਰ ਲਏ) ।੧।ਰਹਾਉ।
and we capture the deer without horses or weapons. ||1||Pause||
ਆਖੇਰ ਬਿਰਤਿ ਬਾਹਰਿ ਆਇਓ ਧਾਇ ॥
ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ, ਸੰਤ ਜਨਾਂ ਦੀ ਸਹਾਇਤਾ ਨਾਲ) ਵਿਸ਼ੇ-ਵਿਕਾਰਾਂ ਦਾ ਸ਼ਿਕਾਰ ਖੇਡਣ ਵਾਲਾ ਸੁਭਾਉ (ਮੇਰੇ ਅੰਦਰੋਂ) ਦੌੜ ਕੇ ਬਾਹਰ ਨਿਕਲ ਗਿਆ ।
My mind used to run around outside hunting.
ਅਹੇਰਾ ਪਾਇਓ ਘਰ ਕੈ ਗਾਂਇ ॥੨॥
(ਜਿਸ ਮਨ ਨੂੰ ਪਕੜਨਾ ਸੀ ਉਹ ਮਨ-) ਸ਼ਿਕਾਰ ਮੈਨੂੰ ਆਪਣੇ ਸਰੀਰ ਦੇ ਅੰਦਰ ਹੀ ਲੱਭ ਪਿਆ (ਤੇ, ਮੈਂ ਉਸ ਨੂੰ ਕਾਬੂ ਕਰ ਲਿਆ) ।੨।
But now, I have found the game within the home of my body-village. ||2||
ਮ੍ਰਿਗ ਪਕਰੇ ਘਰਿ ਆਣੇ ਹਾਟਿ ॥
ਹੇ ਭਾਈ! (ਪੰਜਾਂ) ਹਿਰਨਾਂ ਨੂੰ ਫੜ ਕੇ ਮੈਂ ਆਪਣੇ ਘਰ ਵਿਚ ਲੈ ਆਂਦਾ, ਆਪਣੀ ਹੱਟੀ ਵਿਚ ਲੈ ਆਂਦਾ ।
I caught the deer and brought them home.
ਚੁਖ ਚੁਖ ਲੇ ਗਏ ਬਾਂਢੇ ਬਾਟਿ ॥੩॥
(ਸੰਤ ਜਨ ਉਹਨਾਂ ਨੂੰ) ਰਤਾ ਰਤਾ ਕਰ ਕੇ (ਮੇਰੇ ਅੰਦਰੋਂ) ਦੂਰ-ਦੁਰਾਡੇ ਥਾਂ ਲੈ ਗਏ (ਮੇਰੇ ਅੰਦਰੋਂ ਸੰਤ ਜਨਾਂ ਨੇ ਪੰਜਾਂ ਕਾਮਾਦਿਕ ਹਿਰਨਾਂ ਨੂੰ ਉੱਕਾ ਹੀ ਕੱਢ ਦਿੱਤਾ) ।੩।
Dividing them up, I shared them, bit by bit. ||3||
ਏਹੁ ਅਹੇਰਾ ਕੀਨੋ ਦਾਨੁ ॥
ਹੇ ਭਾਈ! ਸੰਤ ਜਨਾਂ ਨੇ ਇਹ ਫੜਿਆ ਹੋਇਆ ਸ਼ਿਕਾਰ (ਇਹ ਵੱਸ ਵਿਚ ਕੀਤਾ ਹੋਇਆ ਮੇਰਾ ਮਨ) ਮੈਨੂੰ ਬਖ਼ਸ਼ੀਸ਼ ਦੇ ਤੌਰ ਤੇ ਦੇ ਦਿੱਤਾ ।
God has given this gift.
ਨਾਨਕ ਕੈ ਘਰਿ ਕੇਵਲ ਨਾਮੁ ॥੪॥੪॥
ਹੁਣ ਮੈਂ ਨਾਨਕ ਦੇ ਹਿਰਦੇ ਵਿਚ ਸਿਰਫ਼ ਪਰਮਾਤਮਾ ਦਾ ਨਾਮ ਹੀ ਨਾਮ ਹੈ (ਮਨ ਵੱਸ ਵਿਚ ਆ ਗਿਆ ਹੈ, ਤੇ ਕਾਮਾਦਿਕ ਭੀ ਆਪਣਾ ਜ਼ੋਰ ਨਹੀਂ ਪਾ ਸਕਦੇ) ।੪।੪।
Nanak's home is filled with the Naam, the Name of the Lord. ||4||4||