ਭੈਰਉ ਮਹਲਾ ੫ ॥
Bhairao, Fifth Mehl:
ਆਗੈ ਦਯੁ ਪਾਛੈ ਨਾਰਾਇਣ ॥
ਹੇ ਭਾਈ! ਅਗਾਂਹ ਆਉਣ ਵਾਲੇ ਸਮੇ ਵਿਚ ਪਰਮਾਤਮਾ ਹੀ (ਅਸਾਂ ਜੀਵਾਂ ਉਤੇ) ਤਰਸ ਕਰਨ ਵਾਲਾ ਹੈ, ਪਿੱਛੇ ਲੰਘ ਚੁਕੇ ਸਮੇ ਵਿਚ ਭੀ ਪਰਮਾਤਮਾ ਹੀ (ਸਾਡਾ ਰਾਖਾ ਸੀ) ।
The Lord is in front of me, and the Lord is behind me.
ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥੧॥
ਹੁਣ ਭੀ ਸਾਰੇ ਸੁਖਾਂ ਦਾ ਦਾਤਾ ਪ੍ਰਭੂ ਹੀ (ਸਾਡੇ ਨਾਲ) ਪਿਆਰ ਕਰਨ ਵਾਲਾ ਹੈ ।੧।
My Beloved Lord, the Source of Nectar, is in the middle as well. ||1||
ਪ੍ਰਭੂ ਹਮਾਰੈ ਸਾਸਤ੍ਰ ਸਉਣ ॥
ਹੇ ਭਾਈ! ਪ੍ਰਭੂ ਦਾ ਨਾਮ ਹੀ ਸਾਡੇ ਵਾਸਤੇ ਚੰਗਾ ਮੁਹੂਰਤ ਦੱਸਣ ਵਾਲਾ ਸ਼ਾਸਤ੍ਰ ਹੈ
God is my Shaastra and my favorable omen.
ਸੂਖ ਸਹਜ ਆਨੰਦ ਗ੍ਰਿਹ ਭਉਣ ॥੧॥ ਰਹਾਉ ॥
(ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ, ਉਸ) ਹਿਰਦੇ-ਘਰ ਵਿਚ ਸਦਾ ਆਤਮਕ ਅਡੋਲਤਾ ਦੇ ਸੁਖ ਹਨ ਆਨੰਦ ਹਨ ।੧।ਰਹਾਉ।
In His Home and Mansion, I find peace, poise and bliss. ||1||Pause||
ਰਸਨਾ ਨਾਮੁ ਕਰਨ ਸੁਣਿ ਜੀਵੇ ॥
ਹੇ ਭਾਈ! ਜੀਭ ਨਾਲ ਨਾਮ (ਜਪ ਕੇ), ਕੰਨਾਂ ਨਾਲ (ਨਾਮ) ਸੁਣ ਕੇ (ਅਨੇਕਾਂ ਹੀ ਜੀਵ) ਆਤਮਕ ਜੀਵਨ ਪ੍ਰਾਪਤ ਕਰ ਗਏ ।
Chanting the Naam, the Name of the Lord, with my tongue, and hearing it with my ears, I live.
ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥੨॥
ਪਰਮਾਤਮਾ ਦਾ ਨਾਮ ਸਦਾ ਸਿਮਰ ਕੇ (ਅਨੇਕਾਂ ਜੀਵ) ਆਤਮਕ ਮੌਤ ਤੋਂ ਬਚ ਗਏ, (ਵਿਕਾਰਾਂ ਦੇ ਟਾਕਰੇ ਤੇ) ਅਡੋਲ-ਚਿੱਤ ਬਣੇ ਰਹੇ ।੨।
Meditating, meditating in remembrance on God, I have become eternal, permanent and stable. ||2||
ਜਨਮ ਜਨਮ ਕੇ ਦੂਖ ਨਿਵਾਰੇ ॥
ਹੇ ਭਾਈ! (ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਆਸਰਾ ਬਣਾਇਆ, ਉਹਨਾਂ ਦੇ ਆਪਣੇ) ਅਨੇਕਾਂ ਹੀ ਜਨਮਾਂ ਦੇ ਦੁੱਖ-ਪਾਪ ਦੂਰ ਕਰ ਲਏ,
The pains of countless lifetimes have been erased.
ਅਨਹਦ ਸਬਦ ਵਜੇ ਦਰਬਾਰੇ ॥੩॥
ਉਹਨਾਂ ਦੇ ਹਿਰਦੇ-ਦਰਬਾਰ ਵਿਚ ਇਉਂ ਇਕ-ਰਸ ਆਨੰਦ ਬਣ ਗਿਆ ਜਿਵੇਂ ਪੰਜਾਂ ਹੀ ਕਿਸਮਾਂ ਦੇ ਸਾਜ਼ ਵੱਜਣ ਨਾਲ ਸੰਗੀਤਕ ਰਸ ਬਣਦਾ ਹੈ ।੩।
The Unstruck Sound-current of the Shabad, the Word of God, vibrates in the Court of the Lord. ||3||
ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥
ਹੇ ਨਾਨਕ! (ਜਿਹੜੇ ਮਨੁੱਖ ਸਗਨ ਆਦਿਕਾਂ ਦੇ ਭਰਮ ਛੱਡ ਕੇ ਸਿੱਧੇ) ਪਰਮਾਤਮਾ ਦੀ ਸਰਨ ਆ ਪਏ,
Granting His Grace, God has blended me with Himself.
ਨਾਨਕ ਪ੍ਰਭ ਸਰਣਾਗਤਿ ਆਏ ॥੪॥੭॥
ਪਰਮਾਤਮਾ ਨੇ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲਿਆ ।੪।੭।
Nanak has entered the Sanctuary of God. ||4||7||