ਪਉੜੀ ॥
Pauree:
ਸਚਾ ਤੇਰਾ ਹੁਕਮੁ ਗੁਰਮੁਖਿ ਜਾਣਿਆ ॥
(ਹੇ ਪ੍ਰਭੂ !) ਤੇਰਾ ਹੁਕਮ ਸਦਾ-ਥਿਰ ਰਹਿਣ ਵਾਲਾ ਹੈ,
True is the Hukam of Your Command. To the Gurmukh, it is known.
ਗੁਰਮਤੀ ਆਪੁ ਗਵਾਇ ਸਚੁ ਪਛਾਣਿਆ ॥
ਗੁਰੂ ਦੇ ਸਨਮੁਖ ਹੋਇਆਂ ਇਸ ਦੀ ਸਮਝ ਪੈਂਦੀ ਹੈ । ਜਿਸ ਨੇ ਗੁਰੂ ਦੀ ਮਤਿ ਲੈ ਕੇ ਆਪਾ-ਭਾਵ ਦੂਰ ਕੀਤਾ ਹੈ, ਉਸ ਨੇ ਤੈਨੂੰ ਸਦਾ ਕਾਇਮ ਰਹਿਣ ਵਾਲੇ ਨੂੰ ਪਛਾਣ ਲਿਆ ਹੈ ।
Through the Guru's Teachings, selfishness and conceit are eradicated, and the Truth is realized.
ਸਚੁ ਤੇਰਾ ਦਰਬਾਰੁ ਸਬਦੁ ਨੀਸਾਣਿਆ ॥
ਹੇ ਪ੍ਰਭੂ ! ਤੇਰਾ ਦਰਬਾਰ ਸਦਾ-ਥਿਰ ਹੈ, (ਇਸ ਤਕ ਅੱਪੜਨ ਲਈ ਗੁਰੂ ਦਾ) ਸ਼ਬਦ ਰਾਹਦਾਰੀ ਹੈ ।
True is Your Court. It is proclaimed and revealed through the Word of the Shabad.
ਸਚਾ ਸਬਦੁ ਵੀਚਾਰਿ ਸਚਿ ਸਮਾਣਿਆ ॥
ਜਿਨ੍ਹਾਂ ਨੇ ਸੱਚੇ ਸ਼ਬਦ ਨੂੰ ਵਿਚਾਰਿਆ ਹੈ, ਉਹ ਸੱਚ ਵਿਚ ਲੀਨ ਹੋ ਜਾਂਦੇ ਹਨ ।
Meditating deeply on the True Word of the Shabad, I have merged into the Truth.
ਮਨਮੁਖ ਸਦਾ ਕੂੜਿਆਰ ਭਰਮਿ ਭੁਲਾਣਿਆ ॥
(ਪਰ) ਮਨ ਦੇ ਪਿੱਛੇ ਤੁਰਨ ਵਾਲੇ ਕੂੜ (ਹੀ) ਵਿਹਾਝਦੇ ਹਨ, ਭਟਕਣਾ ਵਿਚ ਖੁੰਝੇ ਫਿਰਦੇ ਹਨ ।
The self-willed manmukhs are always false; they are deluded by doubt.
ਵਿਸਟਾ ਅੰਦਰਿ ਵਾਸੁ ਸਾਦੁ ਨ ਜਾਣਿਆ ॥
ਉਹਨਾਂ ਦਾ ਵਸੇਬਾ ਗੰਦ ਵਿਚ ਹੀ ਰਹਿੰਦਾ ਹੈ, (ਸ਼ਬਦ ਦਾ) ਆਨੰਦ ਉਹ ਨਹੀਂ ਸਮਝ ਸਕੇ;
They dwell in manure, and they do not know the taste of the Name.
ਵਿਣੁ ਨਾਵੈ ਦੁਖੁ ਪਾਇ ਆਵਣ ਜਾਣਿਆ ॥
ਪਰਮਾਤਮਾ ਦੇ ਨਾਮ ਤੋਂ ਬਿਨਾ ਦੁੱਖ ਪਾ ਕੇ ਜਨਮ ਮਰਨ (ਦੇ ਚੱਕਰ ਵਿਚ ਪਏ ਰਹਿੰਦੇ ਹਨ) ।
Without the Name, they suffer the agonies of coming and going.
ਨਾਨਕ ਪਾਰਖੁ ਆਪਿ ਜਿਨਿ ਖੋਟਾ ਖਰਾ ਪਛਾਣਿਆ ॥੧੩॥
ਹੇ ਨਾਨਕ ! ਪਰਖਣ ਵਾਲਾ ਪ੍ਰਭੂ ਆਪ ਹੀ ਹੈ, ਜਿਸ ਨੇ ਖੋਟੇ ਖਰੇ ਨੂੰ ਪਛਾਣਿਆ ਹੈ (ਭਾਵ, ਪ੍ਰਭੂ ਆਪ ਹੀ ਜਾਣਦਾ ਹੈ ਕਿ ਖੋਟਾ ਕੌਣ ਹੈ ਤੇ ਖਰਾ ਕੌਣ ਹੈ) ।੧੩।
O Nanak, the Lord Himself is the Appraiser, who distinguishes the counterfeit from the genuine. ||13||