ਭੈਰਉ ਮਹਲਾ ੫ ॥
Bhairao, Fifth Mehl:
ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥
ਹੇ ਪ੍ਰਭੂ! ਤੇਰਾ ਨਾਮ ਸੋਹਣਾ ਹੈ, ਤੇਰਾ ਨਾਮ ਮਿੱਠਾ ਹੈ, ਤੇਰਾ ਨਾਮ ਚੰਗਾ ਹੈ ।
Excellent, excellent, excellent, excellent, excellent is Your Name.
ਝੂਠੁ ਝੂਠੁ ਝੂਠੁ ਝੂਠੁ ਦੁਨੀ ਗੁਮਾਨੁ ॥੧॥ ਰਹਾਉ ॥
(ਪਰ ਹੇ ਭਾਈ!) ਦੁਨੀਆ ਦਾ ਮਾਣ ਝੂਠਾ ਹੈ, ਛੇਤੀ ਮੁੱਕ ਜਾਣ ਵਾਲਾ ਹੈ, ਦੁਨੀਆ ਦੇ ਮਾਣ ਦਾ ਕੀਹ ਭਰੋਸਾ? ।੧।ਰਹਾਉ।
False, false, false, false is pride in the world. ||1||Pause||
ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥
ਹੇ ਪ੍ਰਭੂ! ਤੇਰੀ ਭਗਤੀ ਕਰਨ ਵਾਲੇ ਬੰਦੇ ਸੋਹਣੇ ਹਨ, ਉਹਨਾਂ ਦਾ ਦਰਸਨ ਬੇਅੰਤ (ਅਮੋਲਕ) ਹੈ ।
The glorious vision of Your slaves, O Infinite Lord, is wonderful and beauteous.
ਨਾਮ ਬਿਨਾ ਸਭ ਦੁਨੀਆ ਛਾਰੁ ॥੧॥
ਹੇ ਪ੍ਰਭੂ! ਤੇਰੇ ਨਾਮ ਤੋਂ ਬਿਨਾ (ਜੀਵ ਵਾਸਤੇ) ਸਾਰੀ ਦੁਨੀਆ (ਦਾ ਧਨ-ਪਦਾਰਥ) ਸੁਆਹ (ਦੇ ਤੁੱਲ) ਹੈ ।੧।
Without the Naam, the Name of the Lord, the whole world is just ashes. ||1||
ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
ਹੇ ਪ੍ਰਭੂ! ਤੇਰੀ ਰਚੀ ਕੁਦਰਤਿ ਇਕ ਹੈਰਾਨ ਕਰਨ ਵਾਲਾ ਤਮਾਸ਼ਾ ਹੈ, ਤੇਰੇ ਚਰਨ ਸਲਾਹੁਣ-ਜੋਗ ਹਨ ।
Your Creative Power is marvellous, and Your Lotus Feet are admirable.
ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
ਹੇ ਸਦਾ ਕਾਇਮ ਰਹਿਣ ਵਾਲੇ ਪਾਤਿਸ਼ਾਹ! ਤੇਰੀ ਸਿਫ਼ਤਿ-ਸਾਲਾਹ (ਇਕ) ਅਮੋਲਕ (ਖ਼ਜ਼ਾਨਾ) ਹੈ ।੨।
Your Praise is priceless, O True King. ||2||
ਨੀਧਰਿਆ ਧਰ ਪਨਹ ਖੁਦਾਇ ॥
ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਹ ਗਰੀਬਾਂ ਉੱਤੇ ਮਿਹਰ ਕਰਨ ਵਾਲਾ ਹੈ,
God is the Support of the unsupported.
ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
ਉਹ ਨਿਆਸਰਿਆਂ ਦਾ ਆਸਰਾ ਹੈ (ਨਿਓਟਿਆਂ ਦੀ) ਓਟ ਹੈ ।੩।
Meditate day and night on the Cherisher of the meek and humble. ||3||
ਨਾਨਕ ਕਉ ਖੁਦਿ ਖਸਮ ਮਿਹਰਵਾਨ ॥
ਹੇ ਨਾਨਕ! ਜਿਸ ਮਨੁੱਖ ਉੱਤੇ ਮਾਲਕ-ਪ੍ਰਭੂ ਆਪ ਦਇਆਵਾਨ ਹੁੰਦਾ ਹੈ,
God has been merciful to Nanak.
ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
ਉਸ ਦੀ ਜਿੰਦ ਤੋਂ, ਉਸ ਦੇ ਦਿਲ ਤੋਂ, ਉਸ ਦੇ ਪ੍ਰਾਣਾਂ ਤੋਂ ਉਹ ਕਦੇ ਭੀ ਨਹੀਂ ਵਿਸਰਦਾ ।੪।੧੦।
May I never forget God; He is my heart, my soul, my breath of life. ||4||10||