ਭੈਰਉ ਮਹਲਾ ੫ ॥
Bhairao, Fifth Mehl:
ਅਪਣੇ ਦਾਸ ਕਉ ਕੰਠਿ ਲਗਾਵੈ ॥
ਹੇ ਭਾਈ! ਪਰਮਾਤਮਾ ਆਪਣੇ ਸੇਵਕ ਨੂੰ (ਸਦਾ ਆਪਣੇ) ਗਲ ਨਾਲ ਲਾਈ ਰੱਖਦਾ ਹੈ,
God hugs His slave close in His Embrace.
ਨਿੰਦਕ ਕਉ ਅਗਨਿ ਮਹਿ ਪਾਵੈ ॥੧॥
ਅਤੇ (ਆਪਣੇ ਸੇਵਕ ਦੇ) ਦੋਖੀ ਨੂੰ (ਈਰਖਾ ਦੀ ਅੰਦਰੇ-ਅੰਦਰ ਧੁਖ ਰਹੀ) ਅੱਗ ਵਿਚ ਪਾਈ ਰੱਖਦਾ ਹੈ ।੧।
He throws the slanderer into the fire. ||1||
ਪਾਪੀ ਤੇ ਰਾਖੇ ਨਾਰਾਇਣ ॥
ਹੇ ਭਾਈ! ਨਿੰਦਕ-ਦੋਖੀ ਪਾਸੋਂ ਪਰਮਾਤਮਾ (ਆਪਣੇ ਸੇਵਕ ਨੂੰ ਸਦਾ ਆਪ) ਬਚਾਂਦਾ ਹੈ ।
The Lord saves His servants from the sinners.
ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥
ਨਿੰਦਕ-ਦੋਖੀ ਦੀ ਆਤਮਕ ਅਵਸਥਾ ਕਿਤੇ ਭੀ ਉੱਚੀ ਨਹੀਂ ਹੋ ਸਕਦੀ, (ਕਿਉਂਕਿ) ਨਿੰਦਕ-ਦੋਖੀ ਆਪਣੇ ਕਮਾਏ ਕਰਮਾਂ ਅਨੁਸਾਰ (ਸਦਾ ਨਿੰਦਾ-ਈਰਖਾ ਦੀ ਅੱਗ ਵਿਚ ਅੰਦਰੇ ਅੰਦਰ) ਸੜਦਾ ਰਹਿੰਦਾ ਹੈ ।੧।ਰਹਾਉ।
No one can save the sinner. The sinner is destroyed by his own actions. ||1||Pause||
ਦਾਸ ਰਾਮ ਜੀਉ ਲਾਗੀ ਪ੍ਰੀਤਿ ॥
ਹੇ ਭਾਈ! ਪਰਮਾਤਮਾ ਦੇ ਸੇਵਕ ਦੀ ਪਰਮਾਤਮਾ ਨਾਲ ਪ੍ਰੀਤ ਬਣੀ ਰਹਿੰਦੀ ਹੈ,
The Lord's slave is in love with the Dear Lord.
ਨਿੰਦਕ ਕੀ ਹੋਈ ਬਿਪਰੀਤਿ ॥੨॥
ਪਰ ਸੇਵਕ ਦੇ ਦੋਖੀ ਦਾ (ਨਿੰਦਾ-ਈਰਖਾ ਆਦਿਕ) ਭੈੜੇ ਕੰਮਾਂ ਨਾਲ ਪਿਆਰ ਬਣਿਆ ਰਹਿੰਦਾ ਹੈ ।੨।
The slanderer loves something else. ||2||
ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥
ਹੇ ਭਾਈ! (ਸਦਾ ਹੀ) ਪਰਮਾਤਮਾ ਨੇ (ਆਪਣੇ ਸੇਵਕ ਦੀ ਲਾਜ ਰੱਖ ਕੇ) ਆਪਣਾ ਮੁੱਢ-ਕਦੀਮਾਂ ਦਾ (ਇਹ) ਸੁਭਾਉ (ਜਗਤ ਵਿਚ) ਪਰਗਟ ਕੀਤਾ ਹੈ,
The Supreme Lord God has revealed His Innate Nature.
ਦੋਖੀ ਅਪਣਾ ਕੀਤਾ ਪਾਇਆ ॥੩॥
(ਸੇਵਕ ਦੇ) ਨਿੰਦਕ-ਦੋਖੀ ਨੇ (ਭੀ ਸਦਾ) ਆਪਣੇ ਕੀਤੇ ਮੰਦੇ ਕਰਮ ਦਾ ਫਲ ਭੁਗਤਿਆ ਹੈ ।੩।
The evil-doer obtains the fruits of his own actions. ||3||
ਆਇ ਨ ਜਾਈ ਰਹਿਆ ਸਮਾਈ ॥
ਹੇ ਨਾਨਕ! ਜਿਹੜਾ ਪਰਮਾਤਮਾ ਨਾਹ ਜੰਮਦਾ ਹੈ ਨਾਹ ਮਰਦਾ ਹੈ ਜਿਹੜਾ ਪਰਮਾਤਮਾ ਸਭ ਥਾਈਂ ਵਿਆਪਕ ਹੈ,
God does not come or go; He is All-pervading and permeating.
ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
ਉਸ ਦੇ ਦਾਸ (ਸਦਾ) ਉਸ ਦੀ ਸਰਨ ਪਏ ਰਹਿੰਦੇ ਹਨ ।੪।੧੩।
Slave Nanak seeks the Sanctuary of the Lord. ||4||13||