ਭੈਰਉ ਮਹਲਾ ੫ ॥
Bhairao, Fifth Mehl:
ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥
ਹੇ ਭਾਈ! (ਤਦੋਂ ਮੈਂ) ਜੰਗਲ ਵਿਚ, ਬਨਸਪਤੀ ਵਿਚ (ਪ੍ਰਭੂ ਨੂੰ ਹੀ ਵੱਸਦਾ) ਵੇਖ ਲਿਆ, ਘਰ ਵਿਚ ਭੀ ਉਸੇ ਨੂੰ ਵੇਖ ਲਿਆ, ਤੇ, ਤਿਆਗੀ ਵਿਚ ਭੀ ਉਸੇ ਨੂੰ ਵੇਖ ਲਿਆ ।
I have seen Him in the woods, and I have seen Him in the fields. I have seen Him in the household, and in renunciation.
ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥੧॥
ਤਦੋਂ ਮੈਂ ਉਸ ਨੂੰ ਦੰਡ-ਧਾਰੀਆਂ ਵਿਚ, ਜਟਾ-ਧਾਰੀਆਂ ਵਿਚ ਵੱਸਦਾ ਵੇਖ ਲਿਆ, ਵਰਤ-ਨੇਮ ਅਤੇ ਤੀਰਥ-ਜਾਤ੍ਰਾ ਕਰਨ ਵਾਲਿਆਂ ਵਿਚ ਭੀ ਵੇਖ ਲਿਆ ।੧।
I have seen Him as a Yogi carrying His staff, as a Yogi with matted hair, fasting, making vows, and visiting sacred shrines of pilgrimage. ||1||
ਸੰਤਸੰਗਿ ਪੇਖਿਓ ਮਨ ਮਾਏਂ ॥
ਹੇ ਭਾਈ! ਜਦੋਂ ਸੰਤ ਜਨਾਂ ਦੀ ਸੰਗਤਿ ਵਿਚ ਪਰਮਾਤਮਾ ਦੇ ਆਨੰਦ ਦੇਣ ਵਾਲੇ ਗੁਣ ਸੁਆਦ ਨਾਲ ਗਾ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਹੀ ਵੱਸਦਾ ਵੇਖ ਲਿਆ,
I have seen Him in the Society of the Saints, and within my own mind.
ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥੧॥ ਰਹਾਉ ॥
ਤਾਂ ਆਕਾਸ਼ ਪਾਤਾਲ ਸਭਨਾਂ ਵਿਚ ਉਹ ਵਿਆਪਕ ਦਿੱਸ ਪਿਆ ।੧।ਰਹਾਉ।
In the sky, in the nether regions of the underworld, and in everything, He is pervading and permeating. With love and joy, I sing His Glorious Praises. ||1||Pause||
ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥
ਹੇ ਭਾਈ! (ਜਦੋਂ ਮੈਂ ਪਰਮਾਤਮਾ ਨੂੰ ਆਪਣੇ ਅੰਦਰ ਵੱਸਦਾ ਵੇਖਿਆ, ਤਦੋਂ ਮੈਂ ਉਸ ਪਰਮਾਤਮਾ ਨੂੰ) ਜੋਗੀਆਂ ਵਿਚ, ਸਾਰੇ ਭੇਖਾਂ ਵਿਚ, ਸੰਨਿਆਸੀਆਂ ਵਿਚ, ਜਤੀਆਂ ਵਿਚ, ਜੰਗਮਾਂ ਵਿਚ, ਕਾਪੜੀਏ ਸਾਧੂਆਂ ਵਿਚ, ਸਭਨਾਂ ਵਿਚ ਵੱਸਦਾ ਵੇਖ ਲਿਆ ।
I have seen Him among the Yogis, the Sannyaasees, the celibates, the wandering hermits and the wearers of patched coats.
ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥੨॥
ਤਦੋਂ ਮੈਂ ਉਸ ਨੂੰ ਤਪੀਆਂ ਵਿਚ, ਵੱਡੇ ਵੱਡੇ ਤਪੀਆਂ ਵਿਚ, ਮੁਨੀਆਂ ਵਿਚ, ਨਾਟਕ ਕਰਨ ਵਾਲੇ ਨਟਾਂ ਵਿਚ, ਰਾਸਧਾਰੀਆਂ ਵਿਚ (ਸਭਨਾਂ ਵਿਚ ਵੱਸਦਾ) ਵੇਖ ਲਿਆ ।੨।
I have seen Him among the men of severe self-discipline, the silent sages, the actors, dramas and dances. ||2||
ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥
ਹੇ ਭਾਈ! (ਜਦੋਂ ਸਾਧ ਸੰਗਤਿ ਦੀ ਕਿਰਪਾ ਨਾਲ ਮੈਂ ਪਰਮਾਤਮਾ ਨੂੰ ਆਪਣੇ ਅੰਦਰ ਵੱਸਦਾ ਵੇਖਿਆ, ਤਦੋਂ ਮੈਂ ਉਸ ਨੂੰ) ਚਾਰ ਵੇਦਾਂ ਵਿਚ, ਛੇ ਸ਼ਾਸਤ੍ਰਾਂ ਵਿਚ, ਅਠਾਰਾਂ ਪੁਰਾਣਾਂ ਵਿਚ, (ਸਾਰੀਆਂ) ਸਿੰਮ੍ਰਿਤੀਆਂ ਵਿਚ ਵੱਸਦਾ ਵੇਖ ਲਿਆ ।
I have seen Him in the four Vedas, I have seen Him in the six Shaastras, in the eighteen Puraanas and the Simritees as well.
ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥੩॥
(ਜਦੋਂ ਮੈਂ ਇਹ ਵੇਖ ਲਿਆ ਕਿ) ਸਾਰੇ ਜੀਅ-ਜੰਤ ਮਿਲ ਕੇ ਸਿਰਫ਼ ਇਕ ਪਰਮਾਤਮਾ ਦੇ ਹੀ ਗੁਣ ਗਾ ਰਹੇ ਹਨ, ਤਾਂ ਹੁਣ ਮੈਂ ਉਸ ਨੂੰ ਕਿਸ ਪਾਸੋਂ ਦੂਰ ਬੈਠਾ ਆਖ ਸਕਦਾ ਹਾਂ? ।੩।
All together, they declare that there is only the One Lord. So tell me, from whom is He hidden? ||3||
ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥
ਹੇ ਭਾਈ! ਪਰਮਾਤਮਾ ਅਥਾਹ ਹੈ, ਅਥਾਹ ਹੈ, ਬੇਅੰਤ ਹੈ, ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਕਿਸੇ ਦੁਨੀਆਵੀ ਪਦਾਰਥ ਦੇ ਬਦਲੇ ਨਹੀਂ ਮਿਲ ਸਕਦਾ ।
Unfathomable and Inaccessible, He is our Infinite Lord and Master; His Value is beyond valuation.
ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥੪॥੨॥੧੫॥
ਹੇ ਦਾਸ ਨਾਨਕ! (ਆਖ—ਹੇ ਭਾਈ! ਉਹ ਪ੍ਰਭੂ ਵੱਸਦਾ ਤਾਂ ਸਭਨਾਂ ਵਿਚ ਹੀ ਹੈ, ਪਰ) ਜਿਸ ਜਿਸ (ਵਡ-ਭਾਗੀ) ਦੇ ਹਿਰਦੇ ਵਿਚ ਉਹ ਪਰਤੱਖ ਹੋ ਗਿਆ ਹੈ, ਉਹਨਾਂ ਤੋਂ ਸਦਕੇ ਕੁਰਬਾਨ ਜਾਣਾ ਚਾਹੀਦਾ ਹੈ ।੪।੨।੧੫।
Servant Nanak is a sacrifice, a sacrifice to those, within whose heart He is revealed. ||4||2||15||