ਭੈਰਉ ਮਹਲਾ ੫ ॥
Bhairao, Fifth Mehl:
ਬਿਨੁ ਬਾਜੇ ਕੈਸੋ ਨਿਰਤਿਕਾਰੀ ॥
ਹੇ ਭਾਈ! (ਨਾਚ ਦੇ ਨਾਲ) ਸਾਜ਼ਾਂ ਤੋਂ ਬਿਨਾ ਨਾਚ ਫਬਦਾ ਨਹੀਂ ।
Without music, how is one to dance?
ਬਿਨੁ ਕੰਠੈ ਕੈਸੇ ਗਾਵਨਹਾਰੀ ॥
ਗਲੇ ਤੋਂ ਬਿਨਾ ਕੋਈ ਗਵਈਆ ਗਾ ਨਹੀਂ ਸਕਦਾ ।
Without a voice, how is one to sing?
ਜੀਲ ਬਿਨਾ ਕੈਸੇ ਬਜੈ ਰਬਾਬ ॥
ਤੰਦੀ ਤੋਂ ਬਿਨਾ ਰਬਾਬ ਨਹੀਂ ਵੱਜ ਸਕਦੀ ।
Without strings, how is a guitar to be played?
ਨਾਮ ਬਿਨਾ ਬਿਰਥੇ ਸਭਿ ਕਾਜ ॥੧॥
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਦੁਨੀਆ ਵਾਲੇ ਹੋਰ) ਸਾਰੇ ਕੰਮ ਵਿਅਰਥ ਚਲੇ ਜਾਂਦੇ ਹਨ ।੧।
Without the Naam, all affairs are useless. ||1||
ਨਾਮ ਬਿਨਾ ਕਹਹੁ ਕੋ ਤਰਿਆ ॥
ਹੇ ਭਾਈ! ਦੱਸ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਕੌਣ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕਦਾ ਹੈ?
Without the Naam - tell me: who has ever been saved?
ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥
ਗੁਰੂ ਦੀ ਸਰਨ ਪੈਣ ਤੋਂ ਬਿਨਾ ਕਿਵੇਂ ਕੋਈ ਪਾਰ ਲੰਘ ਸਕਦਾ ਹੈ? ।੧।ਰਹਾਉ।
Without the True Guru, how can anyone cross over to the other side? ||1||Pause||
ਬਿਨੁ ਜਿਹਵਾ ਕਹਾ ਕੋ ਬਕਤਾ ॥
ਹੇ ਭਾਈ! ਜੀਭ ਤੋਂ ਬਿਨਾ ਕੋਈ ਬੋਲਣ-ਜੋਗਾ ਨਹੀਂ ਹੋ ਸਕਦਾ,
Without a tongue, how can anyone speak?
ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥
ਕੰਨਾਂ ਤੋਂ ਬਿਨਾ ਕੋਈ ਸੁਣ ਨਹੀਂ ਸਕਦਾ ।
Without ears, how can anyone hear?
ਬਿਨੁ ਨੇਤ੍ਰਾ ਕਹਾ ਕੋ ਪੇਖੈ ॥
ਅੱਖਾਂ ਤੋਂ ਬਿਨਾ ਕੋਈ ਵੇਖ ਨਹੀਂ ਸਕਦਾ ।
Without eyes, how can anyone see?
ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥
(ਇਸੇ ਤਰ੍ਹਾਂ) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਕਿਸੇ ਪੁੱਛ-ਗਿਛ ਵਿਚ ਨਹੀਂ ਹੈ ।੨।
Without the Naam, the mortal is of no account at all. ||2||
ਬਿਨੁ ਬਿਦਿਆ ਕਹਾ ਕੋਈ ਪੰਡਿਤ ॥
ਹੇ ਭਾਈ! ਵਿੱਦਿਆ ਪ੍ਰਾਪਤ ਕਰਨ ਤੋਂ ਬਿਨਾ ਕੋਈ ਪੰਡਿਤ ਨਹੀਂ ਬਣ ਸਕਦੇ ।
Without learning, how can one be a Pandit - a religious scholar?
ਬਿਨੁ ਅਮਰੈ ਕੈਸੇ ਰਾਜ ਮੰਡਿਤ ॥
(ਰਾਜਿਆਂ ਦੇ) ਹੁਕਮ ਤੋਂ ਬਿਨਾ ਰਾਜ ਦੀਆਂ ਸਜਾਵਟਾਂ ਕਿਸੇ ਕੰਮ ਨਹੀਂ ।
Without power, what is the glory of an empire?
ਬਿਨੁ ਬੂਝੇ ਕਹਾ ਮਨੁ ਠਹਰਾਨਾ ॥
(ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਮਨੁੱਖ ਦਾ ਮਨ ਕਿਤੇ ਟਿਕ ਨਹੀਂ ਸਕਦਾ ।
Without understanding, how can the mind become steady?
ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ ਝੱਲਾ ਹੋਇਆ ਫਿਰਦਾ ਹੈ ।੩।
Without the Naam, the whole world is insane. ||3||
ਬਿਨੁ ਬੈਰਾਗ ਕਹਾ ਬੈਰਾਗੀ ॥
ਹੇ ਭਾਈ! ਜੇ ਵੈਰਾਗੀ ਦੇ ਅੰਦਰ ਮਾਇਆ ਵਲੋਂ ਨਿਰਮੋਹਤਾ ਨਹੀਂ, ਤਾਂ ਉਹ ਵੈਰਾਗੀ ਕਾਹਦਾ?
Without detachment, how can one be a detached hermit?
ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥
ਹਉਮੈ ਨੂੰ ਤਿਆਗਣ ਤੋਂ ਬਿਨਾ ਕੋਈ ਤਿਆਗੀ ਨਹੀਂ ਅਖਵਾ ਸਕਦਾ ।
Without renouncing egotism, how can anyone be a renunciate?
ਬਿਨੁ ਬਸਿ ਪੰਚ ਕਹਾ ਮਨ ਚੂਰੇ ॥
ਕਾਮਾਦਿਕ ਪੰਜਾਂ ਨੂੰ ਵੱਸ ਕਰਨ ਤੋਂ ਬਿਨਾ ਮਨ ਮਾਰਿਆ ਨਹੀਂ ਜਾ ਸਕਦਾ ।
Without overcoming the five thieves, how can the mind be subdued?
ਨਾਮ ਬਿਨਾ ਸਦ ਸਦ ਹੀ ਝੂਰੇ ॥੪॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੱੁਖ ਸਦਾ ਹੀ ਸਦਾ ਹੀ ਚਿੰਤਾ-ਫ਼ਿਕਰਾਂ ਵਿਚ ਪਿਆ ਰਹਿੰਦਾ ਹੈ ।੪।
Without the Naam, the mortal regrets and repents forever and ever. ||4||
ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥
ਹੇ ਭਾਈ! ਗੁਰੂ ਦੇ ਉਪਦੇਸ਼ ਤੋਂ ਬਿਨਾ ਆਤਮਕ ਜੀਵਨ ਦੀ ਸੂਝ ਨਹੀਂ ਪੈ ਸਕਦੀ ।
Without the Guru's Teachings, how can anyone obtain spiritual wisdom?
ਬਿਨੁ ਪੇਖੇ ਕਹੁ ਕੈਸੋ ਧਿਆਨੁ ॥
ਹੇ ਭਾਈ! ਉਹ ਸਮਾਧੀ ਕਾਹਦੀ, ਜੇ ਆਪਣੇ ਇਸ਼ਟ ਦਾ ਦਰਸਨ ਨਹੀਂ ਹੁੰਦਾ?
Without seeing - tell me: how can anyone visualize in meditation?
ਬਿਨੁ ਭੈ ਕਥਨੀ ਸਰਬ ਬਿਕਾਰ ॥
ਹੇ ਭਾਈ! ਪਰਮਾਤਮਾ ਦਾ ਡਰ-ਅਦਬ ਹਿਰਦੇ ਵਿਚ ਰੱਖਣ ਤੋਂ ਬਿਨਾ ਮਨੁੱਖ ਦੀ ਸਾਰੀ ਚੰੁਚ-ਗਿਆਨਤਾ ਵਿਕਾਰਾਂ ਦਾ ਮੂਲ ਹੈ ।
Without the Fear of God, all speech in useless.
ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥
ਹੇ ਨਾਨਕ! ਆਖ—ਹੇ ਭਾਈ! ਪਰਮਾਤਮਾ ਦੇ ਦਰ ਤੇ ਪਹੁੰਚਾਣ ਵਾਲੀ ਇਹ ਵਿਚਾਰ ਹੈ ।੫।੬।੧੯।
Says Nanak, this is the wisdom of the Lord's Court. ||5||6||19||