ਭੈਰਉ ਮਹਲਾ ੫ ॥
Bhairao, Fifth Mehl:
ਨਿਰਵੈਰ ਪੁਰਖ ਸਤਿਗੁਰ ਪ੍ਰਭ ਦਾਤੇ ॥
ਹੇ ਕਿਸੇ ਨਾਲ ਵੈਰ ਨਾਹ ਰੱਖਣ ਵਾਲੇ ਗੁਰੂ ਪੁਰਖ!
The True Guru, the Primal Being, is free of revenge and hate; He is God, the Great Giver.
ਹਮ ਅਪਰਾਧੀ ਤੁਮ੍ਹ ਬਖਸਾਤੇ ॥
ਹੇ ਦਾਤਾਰ ਪ੍ਰਭੂ! ਅਸੀ (ਜੀਵ) ਭੁੱਲਾਂ ਕਰਨ ਵਾਲੇ ਹਾਂ, ਤੁਸੀ (ਸਾਡੀਆਂ) ਭੁੱਲਾਂ ਬਖ਼ਸ਼ਣ ਵਾਲੇ ਹੋ ।
I am a sinner; You are my Forgiver.
ਜਿਸੁ ਪਾਪੀ ਕਉ ਮਿਲੈ ਨ ਢੋਈ ॥
ਹੇ ਸਤਿਗੁਰੂ! ਜਿਸ ਪਾਪੀ ਨੂੰ ਹੋਰ ਕਿਤੇ ਆਸਰਾ ਨਹੀਂ ਮਿਲਦਾ,
That sinner, who finds no protection anywhere
ਸਰਣਿ ਆਵੈ ਤਾਂ ਨਿਰਮਲੁ ਹੋਈ ॥੧॥
ਜਦੋਂ ਉਹ ਤੇਰੀ ਸਰਨ ਆ ਜਾਂਦਾ ਹੈ, ਤਾਂ ਉਹ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ ।੧।
- if he comes seeking Your Sanctuary, then he becomes immaculate and pure. ||1||
ਸੁਖੁ ਪਾਇਆ ਸਤਿਗੁਰੂ ਮਨਾਇ ॥
ਹੇ ਭਾਈ! ਗੁਰੂ ਨੂੰ ਹਿਰਦੇ ਵਿਚ ਵਸਾ ਕੇ (ਮਨੁੱਖ) ਸਾਰੇ (ਇੱਛਿਤ) ਫਲ ਹਾਸਲ ਕਰ ਲੈਂਦਾ ਹੈ ।
Pleasing the True Guru, I have found peace.
ਸਭ ਫਲ ਪਾਏ ਗੁਰੂ ਧਿਆਇ ॥੧॥ ਰਹਾਉ ॥
ਗੁਰੂ ਨੂੰ ਪ੍ਰਸੰਨ ਕਰ ਕੇ (ਮਨੁੱਖ) ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ ।੧।ਰਹਾਉ।
Meditating on the Guru, I have obtained all fruits and rewards. ||1||Pause||
ਪਾਰਬ੍ਰਹਮ ਸਤਿਗੁਰ ਆਦੇਸੁ ॥
ਹੇ ਗੁਰੂ! ਹੇ ਪ੍ਰਭੂ! (ਤੈਨੂੰ ਮੇਰੀ) ਨਮਸਕਾਰ ਹੈ ।
I humbly bow to the Supreme Lord God, the True Guru.
ਮਨੁ ਤਨੁ ਤੇਰਾ ਸਭੁ ਤੇਰਾ ਦੇਸੁ ॥
(ਅਸਾਂ ਜੀਵਾਂ ਦਾ ਇਹ) ਮਨ (ਇਹ) ਤਨ ਤੇਰਾ ਹੀ ਦਿੱਤਾ ਹੋਇਆ ਹੈ (ਜੋ ਕੁਝ ਦਿੱਸ ਰਿਹਾ ਹੈ) ਸਾਰਾ ਤੇਰਾ ਹੀ ਦੇਸ ਹੈ (ਹਰ ਥਾਂ ਤੂੰ ਹੀ ਵੱਸ ਰਿਹਾ ਹੈਂ) ।
My mind and body are Yours; all the world is Yours.
ਚੂਕਾ ਪੜਦਾ ਤਾਂ ਨਦਰੀ ਆਇਆ ॥
ਹੇ ਸਭ ਜੀਵਾਂ ਦੇ ਪਾਤਿਸ਼ਾਹ! ਤੂੰ (ਸਭ ਦਾ) ਖਸਮ ਹੈਂ ।
When the veil of illusion is removed, then I come to see You.
ਖਸਮੁ ਤੂਹੈ ਸਭਨਾ ਕੇ ਰਾਇਆ ॥੨॥
(ਜਦੋਂ ਕਿਸੇ ਜੀਵ ਦੇ ਅੰਦਰੋਂ ਮਾਇਆ ਦੇ ਮੋਹ ਦਾ) ਪਰਦਾ ਮੁੱਕ ਜਾਂਦਾ ਹੈ ਤਦੋਂ ਤੂੰ ਉਸ ਨੂੰ ਦਿੱਸ ਪੈਂਦਾ ਹੈਂ ।੨।
You are my Lord and Master; You are the King of all. ||2||
ਤਿਸੁ ਭਾਣਾ ਸੂਕੇ ਕਾਸਟ ਹਰਿਆ ॥
ਹੇ ਭਾਈ! ਜੇ ਉਸ ਪ੍ਰਭੂ ਨੂੰ ਚੰਗਾ ਲੱਗੇ ਤਾਂ ਸੁੱਕੇ ਕਾਠ ਹਰੇ ਹੋ ਜਾਂਦੇ ਹਨ,
When it pleases Him, even dry wood becomes green.
ਤਿਸੁ ਭਾਣਾ ਤਾਂ ਥਲ ਸਿਰਿ ਸਰਿਆ ॥
ਥਲ ਉੱਤੇ ਸਰੋਵਰ ਬਣ ਜਾਂਦਾ ਹੈ ।
When it pleases Him, rivers flow across the desert sands.
ਤਿਸੁ ਭਾਣਾ ਤਾਂ ਸਭਿ ਫਲ ਪਾਏ ॥
ਜਦੋਂ ਕੋਈ ਮਨੱੁਖ ਉਸ ਪ੍ਰਭੂ ਨੂੰ ਚੰਗਾ ਲੱਗ ਪਏ, ਤਦੋਂ ਉਹ ਸਾਰੇ ਫਲ ਪ੍ਰਾਪਤ ਕਰ ਲੈਂਦਾ ਹੈ,
When it pleases Him, all fruits and rewards are obtained.
ਚਿੰਤ ਗਈ ਲਗਿ ਸਤਿਗੁਰ ਪਾਏ ॥੩॥
ਗੁਰੂ ਦੀ ਚਰਨੀਂ ਲੱਗ ਕੇ (ਉਸ ਦੇ ਅੰਦਰੋਂ) ਚਿੰਤਾ ਦੂਰ ਹੋ ਜਾਂਦੀ ਹੈ ।੩।
Grasping hold of the Guru's feet, my anxiety is dispelled. ||3||
ਹਰਾਮਖੋਰ ਨਿਰਗੁਣ ਕਉ ਤੂਠਾ ॥
ਹੇ ਭਾਈ! ਪਰਾਇਆ ਹੱਕ ਖਾਣ ਵਾਲੇ ਗੁਣ-ਹੀਨ ਮਨੁੱਖ ਉੱਤੇ ਭੀ ਜਦੋਂ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ,
I am unworthy and ungrateful, but He has been merciful to me.
ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥
ਉਸ ਦਾ ਮਨ ਉਸ ਦਾ ਤਨ ਸ਼ਾਂਤ ਹੋ ਜਾਂਦਾ ਹੈ,
My mind and body have been cooled and soothed; the Ambrosial Nectar rains down in my mind.
ਪਾਰਬ੍ਰਹਮ ਗੁਰ ਭਏ ਦਇਆਲਾ ॥
ਉਸ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ।
The Supreme Lord God, the Guru, has become kind and compassionate to me.
ਨਾਨਕ ਦਾਸ ਦੇਖਿ ਭਏ ਨਿਹਾਲਾ ॥੪॥੧੦॥੨੩॥
ਹੇ ਨਾਨਕ! ਜਿਨ੍ਹਾਂ ਸੇਵਕਾਂ ਉਤੇ ਗੁਰੂ ਪਰਮਾਤਮਾ ਦਇਆਲ ਹੁੰਦੇ ਹਨ ਉਹ ਦਰਸਨ ਕਰ ਕੇ ਨਿਹਾਲ ਹੋ ਜਾਂਦੇ ਹਨ ।੪।੧੦।੨੩।
Slave Nanak beholds the Lord, enraptured. ||4||10||23||