ਭੈਰਉ ਮਹਲਾ ੫ ॥
Bhairao, Fifth Mehl:
 
ਨਾਮੁ ਲੈਤ ਮਨੁ ਪਰਗਟੁ ਭਇਆ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦਾ) ਮਨ (ਵਿਕਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ) ਰੌਸ਼ਨ ਹੋ ਜਾਂਦਾ ਹੈ
Repeating the Naam, the Name of the Lord, the mortal is exalted and glorified.
 
ਨਾਮੁ ਲੈਤ ਪਾਪੁ ਤਨ ਤੇ ਗਇਆ ॥
(ਕਿਉਂਕਿ) ਨਾਮ ਸਿਮਰਦਿਆਂ (ਹਰੇਕ ਕਿਸਮ ਦਾ) ਪਾਪ ਸਰੀਰ ਤੋਂ ਦੂਰ ਹੋ ਜਾਂਦਾ ਹੈ ।
Repeating the Naam, sin is banished from the body.
 
ਨਾਮੁ ਲੈਤ ਸਗਲ ਪੁਰਬਾਇਆ ॥
ਹੇ ਭਾਈ! ਨਾਮ ਸਿਮਰਦਿਆਂ (ਮਾਨੋ) ਸਾਰੇ ਪੁਰਬ ਮਨਾਏ ਗਏ,
Repeating the Naam, all festivals are celebrated.
 
ਨਾਮੁ ਲੈਤ ਅਠਸਠਿ ਮਜਨਾਇਆ ॥੧॥
ਨਾਮ ਜਪਦਿਆਂ ਅਠਾਹਠ ਤੀਰਥਾਂ ਦਾ ਇਸ਼ਨਾਨ ਹੋ ਗਿਆ ।੧।
Repeating the Naam, one is cleansed at the sixty-eight sacred shrines. ||1||
 
ਤੀਰਥੁ ਹਮਰਾ ਹਰਿ ਕੋ ਨਾਮੁ ॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਾਡਾ ਤੀਰਥ ਹੈ ।
My sacred shrine of pilgrimage is the Name of the Lord.
 
ਗੁਰਿ ਉਪਦੇਸਿਆ ਤਤੁ ਗਿਆਨੁ ॥੧॥ ਰਹਾਉ ॥
ਗੁਰੂ ਨੇ (ਸਾਨੂੰ) ਆਤਮਕ ਜੀਵਨ ਦੀ ਸੂਝ ਦਾ ਇਹ ਨਿਚੋੜ ਸਮਝਾ ਦਿੱਤਾ ਹੈ ।੧।ਰਹਾਉ।
The Guru has instructed me in the true essence of spiritual wisdom. ||1||Pause||
 
ਨਾਮੁ ਲੈਤ ਦੁਖੁ ਦੂਰਿ ਪਰਾਨਾ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ,
Repeating the Naam, the mortal's pains are taken away.
 
ਨਾਮੁ ਲੈਤ ਅਤਿ ਮੂੜ ਸੁਗਿਆਨਾ ॥
ਨਾਮ ਜਪਦਿਆਂ ਵੱਡਾ ਭਾਰਾ ਮੂਰਖ ਭੀ ਆਤਮਕ ਜੀਵਨ ਦੀ ਸੋਹਣੀ ਸੂਝ ਵਾਲਾ ਹੋ ਜਾਂਦਾ ਹੈ ।
Repeating the Naam, the most ignorant people become spiritual teachers.
 
ਨਾਮੁ ਲੈਤ ਪਰਗਟਿ ਉਜੀਆਰਾ ॥
ਹੇ ਭਾਈ! ਨਾਮ ਸਿਮਰਦਿਆਂ (ਮਨ ਵਿਚ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ
Repeating the Naam, the Divine Light blazes forth.
 
ਨਾਮੁ ਲੈਤ ਛੁਟੇ ਜੰਜਾਰਾ ॥੨॥
(ਕਿਉਂਕਿ) ਨਾਮ ਜਪਦਿਆਂ (ਮਨ ਦੀਆਂ ਮਾਇਆ ਦੇ ਮੋਹ ਦੀਆਂ ਸਾਰੀਆਂ) ਫਾਹੀਆਂ ਮੁੱਕ ਜਾਂਦੀਆਂ ਹਨ ।੨।
Repeating the Naam, one's bonds are broken. ||2||
 
ਨਾਮੁ ਲੈਤ ਜਮੁ ਨੇੜਿ ਨ ਆਵੈ ॥
ਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਜਮ (ਮਨੁੱਖ ਦੇ) ਨੇੜੇ ਨਹੀਂ ਆਉਂਦਾ,
Repeating the Naam, the Messenger of Death does not draw near.
 
ਨਾਮੁ ਲੈਤ ਦਰਗਹ ਸੁਖੁ ਪਾਵੈ ॥
ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਟਿਕ ਕੇ ਆਤਮਕ ਆਨੰਦ ਮਾਣਦਾ ਹੈ,
Repeating the Naam, one finds peace in the Court of the Lord.
 
ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥
ਨਾਮ ਸਿਮਰਦਿਆਂ ਪਰਮਾਤਮਾ (ਭੀ) ਆਦਰ-ਮਾਣ ਦੇਂਦਾ ਹੈ ।
Repeating the Naam, God gives His Approval.
 
ਨਾਮੁ ਹਮਾਰੀ ਸਾਚੀ ਰਾਸਿ ॥੩॥
ਹੇ ਭਾਈ! ਪਰਮਾਤਮਾ ਦਾ ਨਾਮ ਹੀ ਅਸਾਂ ਜੀਵਾਂ ਵਾਸਤੇ ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ ।੩।
The Naam is my true wealth. ||3||
 
ਗੁਰਿ ਉਪਦੇਸੁ ਕਹਿਓ ਇਹੁ ਸਾਰੁ ॥
ਹੇ ਭਾਈ! ਗੁਰੂ ਨੇ (ਮੈਨੂੰ) ਇਹ ਸਭ ਤੋਂ ਵਧੀਆ ਉਪਦੇਸ਼ ਦੇ ਦਿੱਤਾ ਹੈ
The Guru has instructed me in these sublime teachings.
 
ਹਰਿ ਕੀਰਤਿ ਮਨ ਨਾਮੁ ਅਧਾਰੁ ॥
ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਰਮਾਤਮਾ ਦਾ ਨਾਮ (ਹੀ) ਮਨ ਦਾ ਆਸਰਾ ਹੈ ।
The Kirtan of the Lord's Praises and the Naam are the Support of the mind.
 
ਨਾਨਕ ਉਧਰੇ ਨਾਮ ਪੁਨਹਚਾਰ ॥
ਹੇ ਨਾਨਕ! ਉਹ ਮਨੁੱਖ (ਵਿਕਾਰਾਂ ਦੀਆਂ ਲਹਿਰਾਂ ਤੋਂ) ਪਾਰ ਲੰਘ ਜਾਂਦੇ ਹਨ ਜਿਹੜੇ ਨਾਮ ਜਪਣ ਦੇ ਪ੍ਰਾਸ਼ਚਿਤ ਕਰਮ ਕਰਦੇ ਹਨ ।
Nanak is saved through the atonement of the Naam.
 
ਅਵਰਿ ਕਰਮ ਲੋਕਹ ਪਤੀਆਰ ॥੪॥੧੨॥੨੫॥
ਹੋਰ ਸਾਰੇ (ਪ੍ਰਾਸ਼ਚਿਤ) ਕਰਮ ਲੋਕਾਂ ਦੀ ਤਸੱਲੀ ਕਰਾਣ ਵਾਸਤੇ ਹਨ (ਕਿ ਅਸੀ ਧਾਰਮਿਕ ਬਣ ਗਏ ਹਾਂ) ।੪।੧੨।੨੫।
Other actions are just to please and appease the people. ||4||12||25||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by