ਭੈਰਉ ਮਹਲਾ ੫ ॥
Bhairao, Fifth Mehl:
 
ਨਮਸਕਾਰ ਤਾ ਕਉ ਲਖ ਬਾਰ ॥
ਹੇ ਭਾਈ! ਉਸ ਪਰਮਾਤਮਾ ਅੱਗੇ ਲੱਖਾਂ ਵਾਰੀ ਸਿਰ ਨਿਵਾਣਾ ਚਾਹੀਦਾ ਹੈ,
I bow in humble worship, tens of thousands of times.
 
ਇਹੁ ਮਨੁ ਦੀਜੈ ਤਾ ਕਉ ਵਾਰਿ ॥
ਆਪਣਾ ਇਹ ਮਨ ਉਸ ਪਰਮਾਤਮਾ ਦੇ ਅੱਗੇ ਭੇਟਾ ਕਰ ਦੇਣਾ ਚਾਹੀਦਾ ਹੈ ।
I offer this mind as a sacrifice.
 
ਸਿਮਰਨਿ ਤਾ ਕੈ ਮਿਟਹਿ ਸੰਤਾਪ ॥
ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਨ ਦੀ ਬਰਕਤ ਨਾਲ (ਸਾਰੇ) ਦੁੱਖ-ਕਲੇਸ਼ ਮਿਟ ਜਾਂਦੇ ਹਨ,
Meditating in remembrance on Him, sufferings are erased.
 
ਹੋਇ ਅਨੰਦੁ ਨ ਵਿਆਪਹਿ ਤਾਪ ॥੧॥
(ਮਨ ਵਿਚ) ਖ਼ੁਸ਼ੀ ਪੈਦਾ ਹੁੰਦੀ ਹੈ, ਕੋਈ ਭੀ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦੇ ।੧।
Bliss wells up, and no disease is contracted. ||1||
 
ਐਸੋ ਹੀਰਾ ਨਿਰਮਲ ਨਾਮ ॥
ਹੇ ਭਾਈ! (ਜੀਵਾਂ ਦੇ ਹਿਰਦੇ) ਪਵਿੱਤਰ ਕਰਨ ਵਾਲਾ ਹਰਿ-ਨਾਮ ਅਜਿਹਾ ਕੀਮਤੀ ਪਦਾਰਥ ਹੈ
Such is the diamond, the Immaculate Naam, the Name of the Lord.
 
ਜਾਸੁ ਜਪਤ ਪੂਰਨ ਸਭਿ ਕਾਮ ॥੧॥ ਰਹਾਉ ॥
ਕਿ ਉਸ ਨੂੰ ਜਪਦਿਆਂ ਸਾਰੇ ਕੰਮ ਸਫਲ ਹੋ ਜਾਂਦੇ ਹਨ ।੧।ਰਹਾਉ।
Chanting it, all works are perfectly completed. ||1||Pause||
 
ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥
ਹੇ ਭਾਈ! ਜਿਸ ਪਰਮਾਤਮਾ ਦੀ ਮਿਹਰ ਦੀ ਨਿਗਾਹ ਨਾਲ (ਮਨੁੱਖ ਦੇ ਅੰਦਰੋਂ) ਦੁੱਖਾਂ ਦਾ ਡੇਰਾ ਢਹਿ ਜਾਂਦਾ ਹੈ,
Beholding Him, the house of pain is demolished.
 
ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥
(ਜਿਹੜਾ ਮਨੁੱਖ ਉਸ ਦਾ) ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ) ਮਨ ਵਿਚ ਵਸਾਂਦਾ ਹੈ (ਉਸ ਦਾ ਹਿਰਦਾ) ਠੰਢਾ-ਠਾਰ ਹੋ ਜਾਂਦਾ ਹੈ ।
The mind seizes the cooling, soothing, Ambrosial Nectar of the Naam.
 
ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥
ਹੇ ਭਾਈ! ਅਨੇਕਾਂ ਹੀ ਭਗਤ ਜਿਸ ਪਰਮਾਤਮਾ ਦੇ ਚਰਨ ਪੂਜ ਰਹੇ ਹਨ,
Millions of devotees worship His Feet.
 
ਸਗਲ ਮਨੋਰਥ ਪੂਰਨਹਾਰੀ ॥੨॥
ਉਹ ਪ੍ਰਭੂ (ਆਪਣੇ ਭਗਤਾਂ ਦੇ) ਸਾਰੇ ਮਨੋਰਥ ਪੂਰੇ ਕਰਨ ਵਾਲਾ ਹੈ ।੨।
He is the Fulfiller of all the mind's desires. ||2||
 
ਖਿਨ ਮਹਿ ਊਣੇ ਸੁਭਰ ਭਰਿਆ ॥
ਹੇ ਭਾਈ! (ਉਸ ਪਰਮਾਤਮਾ ਦਾ ਨਾਮ) ਖ਼ਾਲੀ (ਹਿਰਦਿਆਂ) ਨੂੰ ਇਕ ਖਿਨ ਵਿਚ (ਗੁਣਾਂ ਨਾਲ) ਨਕਾ-ਨਕ ਭਰ ਦੇਂਦਾ ਹੈ,
In an instant, He fills the empty to over-flowing.
 
ਖਿਨ ਮਹਿ ਸੂਕੇ ਕੀਨੇ ਹਰਿਆ ॥
(ਆਤਮਕ ਜੀਵਨ ਵਲੋਂ) ਸੁੱਕੇ ਹੋਇਆਂ ਨੂੰ ਇਕ ਖਿਨ ਵਿਚ ਹਰੇ ਕਰ ਦੇਂਦਾ ਹੈ ।
In an instant, He transforms the dry into green.
 
ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥
ਜਿਸ ਮਨੁੱਖ ਨੂੰ ਕਿਤੇ ਆਸਰਾ ਨਹੀਂ ਮਿਲਦਾ, ਪਰਮਾਤਮਾ ਉਸ ਨੂੰ ਇਕ ਖਿਨ ਵਿਚ ਸਹਾਰਾ ਦੇ ਦੇਂਦਾ ਹੈ,
In an instant, He gives the homeless a home.
 
ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥੩॥
ਜਿਸ ਨੂੰ ਕਿਤੇ ਕੋਈ ਆਦਰ-ਸਤਕਾਰ ਨਹੀਂ ਦੇਂਦਾ, ਉਹ ਪਰਮਾਤਮਾ ਉਸ ਨੂੰ ਇਕ ਖਿਨ ਵਿਚ ਮਾਣ-ਆਦਰ ਬਖ਼ਸ਼ ਦੇਂਦਾ ਹੈ ।੩।
In an instant, He bestows honor on the dishonored. ||3||
 
ਸਭ ਮਹਿ ਏਕੁ ਰਹਿਆ ਭਰਪੂਰਾ ॥
ਹੇ ਭਾਈ! ਸਭ ਜੀਵਾਂ ਵਿਚ ਉਹ ਪਰਮਾਤਮਾ ਹੀ ਪੂਰਨ ਤੌਰ ਤੇ ਵੱਸ ਰਿਹਾ ਹੈ ।
The One Lord is totally pervading and permeating all.
 
ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥
(ਪਰ ਉਸ ਦਾ ਨਾਮ) ਉਹ ਮਨੁੱਖ (ਹੀ) ਜਪਦਾ ਹੈ, ਜਿਸ ਨੂੰ ਪੂਰਾ ਗੁਰੂ (ਪ੍ਰੇਰਨਾ ਕਰਦਾ ਹੈ) ।
He alone meditates on the Lord, whose True Guru is Perfect.
 
ਹਰਿ ਕੀਰਤਨੁ ਤਾ ਕੋ ਆਧਾਰੁ ॥
ਹੇ ਨਾਨਕ! ਆਖ—ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ
Such a person has the Kirtan of the Lord's Praises for his Support.
 
ਕਹੁ ਨਾਨਕ ਜਿਸੁ ਆਪਿ ਦਇਆਰੁ ॥੪॥੧੩॥੨੬॥
ਉਸ ਦੇ ਹਿਰਦੇ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਆਸਰਾ ਬਣ ਜਾਂਦੀ ਹੈ ।੪।੧੩।੨੬।
Says Nanak, the Lord Himself is merciful to him. ||4||13||26||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by