ਭੈਰਉ ਮਹਲਾ ੫ ॥
Bhairao, Fifth Mehl:
ਮੋਹਿ ਦੁਹਾਗਨਿ ਆਪਿ ਸੀਗਾਰੀ ॥
ਹੇ ਸਹੇਲੀਓ! (ਮੈਂ) ਮੰਦੇ ਭਾਗਾਂ ਵਾਲੀ (ਸਾਂ) ਮੈਨੂੰ (ਖਸਮ-ਪ੍ਰਭੂ ਨੇ) ਆਪ (ਆਤਮਕ ਜੀਵਨ ਦੇ ਗਹਿਣਿਆਂ ਨਾਲ) ਸਜਾ ਲਿਆ,
I was discarded and abandoned, but He has embellished me.
ਰੂਪ ਰੰਗ ਦੇ ਨਾਮਿ ਸਵਾਰੀ ॥
(ਮੈਨੂੰ ਸੋਹਣਾ ਆਤਮਕ) ਰੂਪ ਦੇ ਕੇ (ਸੋਹਣਾ) ਪ੍ਰੇਮ ਬਖ਼ਸ਼ ਕੇ (ਆਪਣੇ) ਨਾਮ ਵਿਚ (ਜੋੜ ਕੇ ਉਸ ਨੇ ਮੈਨੂੰ) ਸੋਹਣੇ ਆਤਮਕ ਜੀਵਨ ਵਾਲੀ ਬਣਾ ਲਿਆ ।
He has blessed me with beauty and His Love; through His Name, I am exalted.
ਮਿਟਿਓ ਦੁਖੁ ਅਰੁ ਸਗਲ ਸੰਤਾਪ ॥
ਹੇ ਸਹੇਲੀਓ! (ਮੇਰੇ ਅੰਦਰੋਂ) ਦੁੱਖ ਮਿਟ ਗਿਆ ਹੈ ਸਾਰੇ ਕਲੇਸ਼ ਮਿਟ ਗਏ ਹਨ
All my pains and sorrows have been eradicated.
ਗੁਰ ਹੋਏ ਮੇਰੇ ਮਾਈ ਬਾਪ ॥੧॥
(ਇਹ ਸਾਰੀ ਮਿਹਰ ਗੁਰੂ ਨੇ ਕਰਾਈ ਹੈ, ਗੁਰੂ ਨੇ ਹੀ ਕੰਤ-ਪ੍ਰਭੂ ਨਾਲ ਮਿਲਾਇਆ ਹੈ) ਸਤਿਗੁਰੂ ਹੀ (ਮੇਰੇ ਵਾਸਤੇ) ਮੇਰੀ ਮਾਂ ਮੇਰਾ ਪਿਉ ਬਣਿਆ ਹੈ ।੧।
The Guru has become my Mother and Father. ||1||
ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥
ਹੇ ਮੇਰੀ ਸਖੀਓ! ਹੇ ਮੇਰੀ ਸਹੇਲੀਓ! ਮੇਰੇ (ਹਿਰਦੇ-) ਘਰ ਵਿਚ ਆਤਮਕ ਆਨੰਦ ਬਣ ਗਿਆ ਹੈ,
O my friends and companions, my household is in bliss.
ਕਰਿ ਕਿਰਪਾ ਭੇਟੇ ਮੋਹਿ ਕੰਤ ॥੧॥ ਰਹਾਉ ॥
(ਕਿਉਂਕਿ) ਮੇਰੇ ਖਸਮ (-ਪ੍ਰਭੂ) ਜੀ ਮਿਹਰ ਕਰ ਕੇ ਮੈਨੂੰ ਮਿਲ ਪਏ ਹਨ ।੧।ਰਹਾਉ।
Granting His Grace, my Husband Lord has met me. ||1||Pause||
ਤਪਤਿ ਬੁਝੀ ਪੂਰਨ ਸਭ ਆਸਾ ॥
ਹੇ ਸਹੇਲੀਓ! (ਹੁਣ ਮੇਰੇ ਅੰਦਰੋਂ ਤ੍ਰਿਸ਼ਨਾ-ਅੱਗ ਦੀ) ਸੜਨ ਬੁੱਝ ਗਈ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ,
The fire of desire has been extinguished, and all my desires have been fulfilled.
ਮਿਟੇ ਅੰਧੇਰ ਭਏ ਪਰਗਾਸਾ ॥
(ਮੇਰੇ ਅੰਦਰੋਂ ਮਾਇਆ ਦੇ ਮੋਹ ਦੇ ਸਾਰੇ) ਹਨੇਰੇ ਮਿਟ ਗਏ ਹਨ, (ਮੇਰੇ ਅੰਦਰ ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਗਿਆ ਹ
The darkness has been dispelled, and the Divine Light blazes forth.
ਅਨਹਦ ਸਬਦ ਅਚਰਜ ਬਿਸਮਾਦ ॥
(ਹੁਣ ਇਉਂ ਹੋ ਗਿਆ ਹੈ ਜਿਵੇਂ) ਇਕ-ਰਸ ਸਾਰੇ ਸਾਜ਼ਾਂ ਦਾ ਰਾਗ (ਮੇਰੇ ਅੰਦਰ ਹੋ ਰਿਹਾ ਹੈ) (ਮੇਰੇ ਅੰਦਰ) ਅਚਰਜ ਤੇ ਹੈਰਾਨ ਕਰਨ ਵਾਲੀ (ਉੱਚੀ ਆਤਮਕ ਅਵਸਥਾ ਬਣ ਗਈ ਹੈ) ।
The Unstruck Sound-current of the Shabad, the Word of God, is wondrous and amazing!
ਗੁਰੁ ਪੂਰਾ ਪੂਰਾ ਪਰਸਾਦ ॥੨॥
(ਹੇ ਸਹੇਲੀਓ! ਇਹ ਸਭ ਕੁਝ) ਪੂਰਾ ਗੁਰੂ ਹੀ (ਕਰਨ ਵਾਲਾ ਹੈ, ਇਹ) ਪੂਰੇ (ਗੁਰੂ ਦੀ ਹੀ) ਮਿਹਰ ਹੋਈ ਹੈ ।੨।
Perfect is the Grace of the Perfect Guru. ||2||
ਜਾ ਕਉ ਪ੍ਰਗਟ ਭਏ ਗੋਪਾਲ ॥
ਹੇ ਸਹੇਲੀਓ! ਜਿਸ (ਸੁਭਾਗੀ) ਦੇ ਅੰਦਰ ਗੋਪਾਲ-ਪ੍ਰਭੂ ਪਰਗਟ ਹੋ ਜਾਂਦਾ ਹੈ,
That person, unto whom the Lord reveals Himself
ਤਾ ਕੈ ਦਰਸਨਿ ਸਦਾ ਨਿਹਾਲ ॥
ਉਸ ਦੇ ਦਰਸਨ ਦੀ ਬਰਕਤਿ ਨਾਲ ਸਦਾ ਨਿਹਾਲ ਹੋ ਜਾਈਦਾ ਹੈ ।
- by the blessed vision of His darshan, I am forever enraptured.
ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥
ਹੇ ਸਹੇਲੀਓ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ (-ਖ਼ਜ਼ਾਨਾ) ਦੇ ਦਿੱਤਾ,
He obtains all virtues and so many treasures.
ਜਾ ਕਉ ਸਤਿਗੁਰਿ ਦੀਓ ਨਾਮੁ ॥੩॥
ਉਸ ਦੇ ਹਿਰਦੇ ਵਿਚ ਸਾਰੇ (ਆਤਮਕ) ਗੁਣ ਪੈਦਾ ਹੋ ਜਾਂਦੇ ਹਨ ਉਸ ਦੇ ਅੰਦਰ (ਮਾਨੋ) ਭਾਰਾ ਖ਼ਜ਼ਾਨਾ ਇਕੱਠਾ ਹੋ ਜਾਂਦਾ ਹੈ ।੩।
The True Guru blesses him with the Naam, the Name of the Lord. ||3||
ਜਾ ਕਉ ਭੇਟਿਓ ਠਾਕੁਰੁ ਅਪਨਾ ॥
ਹੇ ਸਹੇਲੀਓ! ਜਿਸ ਮਨੁੱਖ ਨੂੰ ਆਪਣਾ ਮਾਲਕ-ਪ੍ਰਭੂ ਮਿਲ ਪੈਂਦਾ ਹੈ,
That person who meets with his Lord and Master
ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥
ਪਰਮਾਤਮਾ ਦਾ ਨਾਮ ਹਰ ਵੇਲੇ ਜਪਦਿਆਂ ਉਸ ਦਾ ਮਨ ਉਸ ਦਾ ਤਨ ਠੰਢਾ-ਠਾਰ ਹੋ ਜਾਂਦਾ ਹੈ ।
- His mind and body are cooled and soothed, chanting the Name of the Lord, Har, Har.
ਕਹੁ ਨਾਨਕ ਜੋ ਜਨ ਪ੍ਰਭ ਭਾਏ ॥
ਹੇ ਨਾਨਕ! ਆਖ—ਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ,
Says Nanak, such a humble being is pleasing to God;
ਤਾ ਕੀ ਰੇਨੁ ਬਿਰਲਾ ਕੋ ਪਾਏ ॥੪॥੧੪॥੨੭॥
ਕੋਈ ਵਿਰਲਾ (ਵਡਭਾਗੀ) ਮਨੁੱਖ ਉਹਨਾਂ ਦੇ ਚਰਨਾਂ ਦੀ ਧੂੜ ਹਾਸਲ ਕਰਦਾ ਹੈ ।੪।੧੪।੨੭।
only a rare few are blessed with the dust of his feet. ||4||14||27||