ਮਃ ੧ ॥
First Mehl:
ਇਕਿ ਮਾਸਹਾਰੀ ਇਕਿ ਤ੍ਰਿਣੁ ਖਾਹਿ ॥
ਕਈ ਜੀਵ ਮਾਸ ਖਾਣ ਵਾਲੇ ਹਨ, ਕਈ ਘਾਹ ਖਾਂਦੇ ਹਨ ।
Some eat meat, while others eat grass.
ਇਕਨਾ ਛਤੀਹ ਅੰਮ੍ਰਿਤ ਪਾਹਿ ॥
ਕਈ ਪ੍ਰਣੀਆਂ ਨੂੰ ਕਈ ਕਿਸਮਾਂ ਦੇ ਸੁਆਦਲੇ ਭੋਜਨ ਮਿਲਦੇ ਹਨ,
Some have all the thirty-six varieties of delicacies,
ਇਕਿ ਮਿਟੀਆ ਮਹਿ ਮਿਟੀਆ ਖਾਹਿ ॥
ਤੇ ਕਈ ਮਿੱਟੀ ਵਿਚ (ਰਹਿ ਕੇ) ਮਿੱਟੀ ਖਾਂਦੇ ਹਨ ।
while others live in the dirt and eat mud.
ਇਕਿ ਪਉਣ ਸੁਮਾਰੀ ਪਉਣ ਸੁਮਾਰਿ ॥
ਕਈ ਪ੍ਰਾਣਾਯਾਮ ਦੇ ਅੱਭਿਆਸੀ ਪ੍ਰਾਣਾਯਾਮ ਵਿਚ ਲੱਗੇ ਰਹਿੰਦੇ ਹਨ,
Some control the breath, and regulate their breathing.
ਇਕਿ ਨਿਰੰਕਾਰੀ ਨਾਮ ਆਧਾਰਿ ॥
ਕਈ ਨਿਰੰਕਾਰ ਦੇ ਉਪਾਸ਼ਕ (ਉਸ ਦੇ) ਨਾਮ ਦੇ ਆਸਰੇ ਜੀਉਂਦੇ ਹਨ ।
Some live by the Support of the Naam, the Name of the Formless Lord.
ਜੀਵੈ ਦਾਤਾ ਮਰੈ ਨ ਕੋਇ ॥
ਜੋ ਮਨੁੱਖ (ਇਹ ਮੰਨਦਾ ਹੈ ਕਿ) ਸਿਰ ਤੇ ਦਾਤਾ ਰਾਖਾ ਹੈ ਉਹ (ਪ੍ਰਭੂ ਨੂੰ ਵਿਸਾਰ ਕੇ ਆਤਮਕ ਮੌਤ) ਨਹੀਂ ਮਰਦਾ ।
The Great Giver lives; no one dies.
ਨਾਨਕ ਮੁਠੇ ਜਾਹਿ ਨਾਹੀ ਮਨਿ ਸੋਇ ॥੨॥
ਹੇ ਨਾਨਕ ! ਉਹ ਜੀਵ ਠੱਗੇ ਜਾਂਦੇ ਹਨ, ਜਿਨ੍ਹਾਂ ਦੇ ਮਨ ਵਿਚ ਉਹ ਪ੍ਰਭੂ ਨਹੀਂ ਹੈ ।੨।
O Nanak, those who do not enshrine the Lord within their minds are deluded. ||2||