ਭੈਰਉ ਮਹਲਾ ੫ ॥
Bhairao, Fifth Mehl:
 
ਰੋਵਨਹਾਰੀ ਰੋਜੁ ਬਨਾਇਆ ॥
ਹੇ ਭਾਈ! (ਕਿਸੇ ਸੰਬੰਧੀ ਦੇ ਮਰਨ ਤੇ ਮਾਇਕ ਸੰਬੰਧਾਂ ਦੇ ਕਾਰਨ ਹੀ) ਰੋਣ ਵਾਲੀ ਇਸਤ੍ਰੀ (ਰੋਣ ਨੂੰ) ਹਰ ਰੋਜ਼ ਦਾ ਨੇਮ ਬਣਾਈ ਰੱਖਦੀ ਹੈ
The whiner whines every day.
 
ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥
(ਕਿਉਂਕਿ ਉਸ ਨੂੰ ਵਿਛੁੜੇ ਸੰਬੰਧੀ ਦੇ ਨਾਲ) ਵਰਤਣ-ਵਿਹਾਰ ਦਾ ਸੰਬੰਧ ਚੇਤੇ ਆਉਂਦਾ ਰਹਿੰਦਾ ਹੈ ।
His attachment to his household and entanglements cloud his mind.
 
ਬੂਝਿ ਬੈਰਾਗੁ ਕਰੇ ਜੇ ਕੋਇ ॥
ਪਰ ਜੇ ਕੋਈ ਪ੍ਰਾਣੀ (ਇਹ) ਸਮਝ ਕੇ (ਕਿ ਇਹ ਮਾਇਕ ਸੰਬੰਧ ਸਦਾ ਕਾਇਮ ਨਹੀਂ ਰਹਿ ਸਕਦੇ ਆਪਣੇ ਅੰਦਰ) ਨਿਰਮੋਹਤਾ ਪੈਦਾ ਕਰ ਲਏ,
If someone becomes detached through understanding,
 
ਜਨਮ ਮਰਣ ਫਿਰਿ ਸੋਗੁ ਨ ਹੋਇ ॥੧॥
ਤਾਂ ਉਸ ਨੂੰ (ਕਿਸੇ ਦੇ) ਜਨਮ (ਦੀ ਖ਼ੁਸ਼ੀ, ਤੇ, ਕਿਸੇ ਦੇ) ਮਰਨ ਦਾ ਗ਼ਮ ਨਹੀਂ ਵਿਆਪਦਾ ।੧।
he will not have to suffer in birth and death again. ||1||
 
ਬਿਖਿਆ ਕਾ ਸਭੁ ਧੰਧੁ ਪਸਾਰੁ ॥
ਹੇ ਭਾਈ! (ਜਗਤ ਵਿਚ) ਮਾਇਆ ਦਾ ਹੀ ਸਾਰਾ ਧੰਧਾ ਹੈ, ਮਾਇਆ ਦਾ ਹੀ ਸਾਰਾ ਖਿਲਾਰਾ ਹੈ ।
All of his conflicts are extensions of his corruption.
 
ਵਿਰਲੈ ਕੀਨੋ ਨਾਮ ਅਧਾਰੁ ॥੧॥ ਰਹਾਉ ॥
ਕਿਸੇ ਵਿਰਲੇ ਮਨੁੱਖ ਨੇ (ਮਾਇਆ ਦਾ ਆਸਰਾ ਛੱਡ ਕੇ) ਪਰਮਾਤਮਾ ਦੇ ਨਾਮ ਦਾ ਆਸਰਾ ਲਿਆ ਹੈ ।੧।ਰਹਾਉ।
How rare is that person who takes the Naam as his Support. ||1||Pause||
 
ਤ੍ਰਿਬਿਧਿ ਮਾਇਆ ਰਹੀ ਬਿਆਪਿ ॥
ਹੇ ਭਾਈ! ਇਹ ਤ੍ਰਿਗੁਣੀ ਮਾਇਆ (ਸਾਰੇ ਜੀਵਾਂ ਉਤੇ ਆਪਣਾ) ਜ਼ੋਰ ਪਾ ਰਹੀ ਹੈ ।
The three-phased Maya infects all.
 
ਜੋ ਲਪਟਾਨੋ ਤਿਸੁ ਦੂਖ ਸੰਤਾਪ ॥
ਜਿਹੜਾ ਮਨੁੱਖ (ਇਸ ਮਾਇਆ ਨੂੰ) ਚੰਬੜਿਆ ਰਹਿੰਦਾ ਹੈ, ਉਸ ਨੂੰ (ਅਨੇਕਾਂ) ਕਲੇਸ਼ ਵਿਆਪਦੇ ਰਹਿੰਦੇ ਹਨ ।
Whoever clings to it suffers pain and sorrow.
 
ਸੁਖੁ ਨਾਹੀ ਬਿਨੁ ਨਾਮ ਧਿਆਏ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸੁਖ ਨਹੀਂ ਹੋ ਸਕਦਾ ।
There is no peace without meditating on the Naam, the Name of the Lord.
 
ਨਾਮ ਨਿਧਾਨੁ ਬਡਭਾਗੀ ਪਾਏ ॥੨॥
ਕੋਈ ਵਿਰਲਾ ਕਿਸਮਤ ਵਾਲਾ ਮਨੁੱਖ ਹੀ ਨਾਮ-ਖ਼ਜ਼ਾਨਾ ਹਾਸਲ ਕਰਦਾ ਹੈ ।੨।
By great good fortune, the treasure of the Naam is received. ||2||
 
ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥
ਹੇ ਭਾਈ! ਜਿਹੜਾ ਮਨੁੱਖ ਕਿਸੇ ਸਾਂਗ-ਧਾਰੀ ਨਾਲ ਪਿਆਰ ਪਾ ਲੈਂਦਾ ਹੈ,
One who loves the actor in his mind,
 
ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥
ਜਦੋਂ ਉਹ ਸਾਂਗ ਲਾਹ ਦਿੱਤਾ ਜਾਂਦਾ ਹੈ ਤਦੋਂ ਉਹ (ਪਿਆਰ ਪਾਣ ਵਾਲਾ ਅਸਲੀਅਤ ਵੇਖ ਕੇ) ਪਛੁਤਾਂਦਾ ਹੈ ।
later regrets it when the actor takes off his costume.
 
ਮੇਘ ਕੀ ਛਾਇਆ ਜੈਸੇ ਬਰਤਨਹਾਰ ॥
ਹੇ ਭਾਈ! ਜਿਵੇਂ ਬੱਦਲਾਂ ਦੀ ਛਾਂ (ਨੂੰ ਟਿਕਵੀਂ ਛਾਂ ਸਮਝ ਕੇ ਉਸ) ਨਾਲ ਵਰਤਣ ਕਰਨਾ ਹੈ,
The shade from a cloud is transitory,
 
ਤੈਸੋ ਪਰਪੰਚੁ ਮੋਹ ਬਿਕਾਰ ॥੩॥
ਤਿਵੇਂ ਹੀ ਇਹ ਜਗਤ-ਪਸਾਰਾ ਮੋਹ ਆਦਿਕ ਵਿਕਾਰਾਂ ਦਾ ਮੂਲ ਹੈ ।੩।
like the worldly paraphernalia of attachment and corruption. ||3||
 
ਏਕ ਵਸਤੁ ਜੇ ਪਾਵੈ ਕੋਇ ॥
ਹੇ ਭਾਈ! ਜੇ ਕੋਈ ਮਨੁੱਖ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਕਰ ਲਏ,
If someone is blessed with the singular substance,
 
ਪੂਰਨ ਕਾਜੁ ਤਾਹੀ ਕਾ ਹੋਇ ॥
ਉਸੇ ਦਾ ਹੀ (ਜੀਵਨ ਦਾ ਅਸਲ) ਕੰਮ ਕਿਸੇ ਸਿਰੇ ਚੜ੍ਹਦਾ ਹੈ ।
then all of his tasks are accomplished to perfection.
 
ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥
ਹੇ ਨਾਨਕ! ਜਗਤ ਵਿਚ ਜੰਮਿਆ ਉਹੀ ਮਨੁੱਖ (ਲੋਕ ਪਰਲੋਕ ਵਿਚ) ਕਬੂਲ ਹੁੰਦਾ ਹੈ
One who obtains the Naam, by Guru's Grace
 
ਨਾਨਕ ਆਇਆ ਸੋ ਪਰਵਾਨੁ ॥੪॥੨੦॥੩੩॥
ਜਿਸ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ ।੪।੨੦।੩੩।
- O Nanak, his coming into the world is certified and approved. ||4||20||33||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by