ਸ਼ਬਦ. ੪੧ 
 
ਆਸਾ ਮਹਲਾ ੧ ॥
Aasaa, First Mehl:
 
ਸੁਣਿ ਵਡਾ ਆਖੈ ਸਭੁ ਕੋਇ ॥
ਹਰੇਕ ਜੀਵ (ਹੋਰਨਾਂ ਪਾਸੋਂ ਸਿਰਫ਼) ਸੁਣ ਕੇ (ਹੀ) ਆਖ ਦੇਂਦਾ ਹੈ ਕਿ (ਹੇ ਪ੍ਰਭੂ !) ਤੂੰ ਵੱਡਾ ਹੈਂ ।
Hearing of His Greatness, everyone calls Him Great.
 
ਕੇਵਡੁ ਵਡਾ ਡੀਠਾ ਹੋਇ ॥
ਪਰ ਤੂੰ ਕੇਡਾ ਵੱਡਾ ਹੈਂ (ਕਿਤਨਾ ਬੇਅੰਤ ਹੈਂ)—ਇਹ ਗੱਲ ਤੇਰਾ ਦਰਸਨ ਕੀਤਿਆਂ ਹੀ ਦੱਸੀ ਜਾ ਸਕਦੀ ਹੈ (ਤੇਰਾ ਦਰਸਨ ਕੀਤਿਆਂ ਹੀ ਦੱਸਿਆ ਜਾ ਸਕਦਾ ਹੈ ਕਿ ਤੂੰ ਬਹੁਤ ਬੇਅੰਤ ਹੈਂ) ।
But just how Great His Greatness is-this is known only to those who have seen Him.
 
ਕੀਮਤਿ ਪਾਇ ਨ ਕਹਿਆ ਜਾਇ ॥
ਤੇਰੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ ।
His Value cannot be estimated; He cannot be described.
 
ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥
ਤੇਰੀ ਵਡਿਆਈ ਆਖਣ ਵਾਲੇ (ਆਪਾ ਭੁੱਲ ਕੇ) ਤੇਰੇ ਵਿਚ (ਹੀ) ਲੀਨ ਹੋ ਜਾਂਦੇ ਹਨ ।੧।
Those who describe You, Lord, remain immersed and absorbed in You. ||1||
 
ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਹੇ ਮੇਰੇ ਵੱਡੇ ਮਾਲਕ ! ਤੂੰ (ਮਾਨੋ, ਇਕ) ਡੂੰਘਾ (ਸਮੁੰਦਰ) ਹੈਂ, ਤੂੰ ਬੜੇ ਜਿਗਰੇ ਵਾਲਾ ਹੈਂ, ਤੂੰ ਬੇਅੰਤ ਗੁਣਾਂ ਵਾਲਾ ਹੈਂ ।
O my Great Lord and Master of Unfathomable Depth, You are the Ocean of Excellence.
 
ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥
ਕੋਈ ਭੀ ਜੀਵ ਨਹੀਂ ਜਾਣਦਾ ਕਿ ਤੇਰਾ ਕਿਤਨਾ ਵੱਡਾ ਵਿਸਥਾਰ ਹੈ ।੧।ਰਹਾਉ।
No one knows the extent or the vastness of Your Expanse. ||1||Pause||
 
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
(ਤੂੰ ਕੇਡਾ ਵੱਡਾ ਹੈਂ—ਇਹ ਗੱਲ ਲੱਭਣ ਵਾਸਤੇ) ਸਮਾਧੀਆਂ ਲਾਉਣ ਵਾਲੇ ਕਈ ਵੱਡੇ ਵੱਡੇ ਪ੍ਰਸਿੱਧ ਜੋਗੀਆਂ ਨੇ ਧਿਆਨ ਜੋੜਨ ਦੇ ਜਤਨ ਕੀਤੇ ,
All the intuitives met and practiced intuitive meditation.
 
ਸਭ ਕੀਮਤਿ ਮਿਲਿ ਕੀਮਤਿ ਪਾਈ ॥
ਮੁੜ ਮੁੜ ਜਤਨ ਕੀਤੇ, ਵੱਡੇ ਵੱਡੇ ਪ੍ਰਸਿੱਧ (ਸ਼ਾਸਤ੍ਰ-ਵੇੱਤਾ) ਵਿਚਾਰਵਾਨਾਂ ਨੇ ਆਪੋ ਵਿਚ ਇਕ ਦੂਜੇ ਦੀ ਸਹੈਤਾ ਲੈ ਕੇ,
All the appraisers met and made the appraisal.
 
ਗਿਆਨੀ ਧਿਆਨੀ ਗੁਰ ਗੁਰਹਾਈ ॥
ਤੇਰੇ ਬਰਾਬਰ ਦੀ ਕੋਈ ਹਸਤੀ ਲੱਭਣ ਦੀ ਕੋਸ਼ਿਸ਼ ਕੀਤੀ,
The spiritual teachers, the teachers of meditation, and the teachers of teachers
 
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥
ਪਰ ਤੇਰੀ ਵਡਿਆਈ ਦਾ ਇਕ ਤਿਲ ਜਿਤਨਾ ਭੀ ਹਿੱਸਾ ਨਹੀਂ ਦੱਸ ਸਕੇ ।੨।
-they cannot describe even an iota of Your Greatness. ||2||
 
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਪਰ ਵਿਚਾਰਵਾਨਾਂ ਦੇ) ਸਾਰੇ ਭਲੇ ਕੰਮ, ਸਾਰੇ ਤਪ ਤੇ ਸਾਰੇ ਗੁਣ,
All Truth, all austere discipline, all goodness,
 
ਸਿਧਾ ਪੁਰਖਾ ਕੀਆ ਵਡਿਆਈਆ ॥
ਸਿੱਧਾਂ ਲੋਕਾਂ ਦੀਆਂ (ਰਿੱਧੀਆਂ ਸਿੱਧੀਆਂ ਆਦਿਕ) ਵੱਡੇ ਵੱਡੇ ਕੰਮ
all the great miraculous spiritual powers of the Siddhas
 
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
—ਇਹ ਕਾਮਯਾਬੀ ਕਿਸੇ ਨੂੰ ਭੀ ਤੇਰੀ ਸਹੈਤਾ ਤੋਂ ਬਿਨਾ ਹਾਸਲ ਨਹੀਂ ਹੋਈ । (ਜਿਸ ਕਿਸੇ ਨੂੰ ਸਿੱਧੀ ਪ੍ਰਾਪਤ ਹੋਈ ਹੈ) ਤੇਰੀ ਮਿਹਰ ਨਾਲ ਪ੍ਰਾਪਤ ਹੋਈ ਹੈ ।
-without You, no one has attained such powers.
 
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥
ਤੇ, ਕੋਈ ਹੋਰ ਉਸ ਪ੍ਰਾਪਤੀ ਦੇ ਰਾਹ ਵਿਚ ਰੋਕ ਨਹੀਂ ਪਾ ਸਕਿਆ ।੩।
They are received only by Your Grace. No one can block them or stop their flow. ||3||
 
ਆਖਣ ਵਾਲਾ ਕਿਆ ਵੇਚਾਰਾ ॥
ਜੀਵ ਦੀ ਕੀਹ ਪਾਂਇਆਂ ਹੈ ਕਿ ਇਹਨਾਂ ਗੁਣਾਂ ਨੂੰ ਬਿਆਨ ਕਰ ਸਕੇ ?
What can the poor helpless creatures do?
 
ਸਿਫਤੀ ਭਰੇ ਤੇਰੇ ਭੰਡਾਰਾ ॥
(ਹੇ ਪ੍ਰਭੂ !) ਤੇਰੇ ਗੁਣਾਂ ਦੇ (ਮਾਨੋ) ਖ਼ਜ਼ਾਨੇ ਭਰੇ ਪਏ ਹਨ ।
Your Praises are overflowing with Your Treasures.
 
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਜਿਸ ਨੂੰ ਤੂੰ ਸਿਫ਼ਤਿ-ਸਾਲਾਹ ਕਰਨ ਦੀ ਦਾਤਿ ਬਖ਼ਸ਼ਦਾ ਹੈਂ; ਉਸ ਦੇ ਰਾਹ ਵਿਚ ਰੁਕਾਵਟ ਪਾਣ ਲਈ ਕਿਸੇ ਦਾ ਜ਼ੋਰ ਨਹੀਂ ਚੱਲ ਸਕਦਾ,
Those, unto whom You give-how can they think of any other?
 
ਨਾਨਕ ਸਚੁ ਸਵਾਰਣਹਾਰਾ ॥੪॥੨॥
(ਕਿਉਂਕਿ) ਹੇ ਨਾਨਕ ! (ਆਖ—ਹੇ ਪ੍ਰਭੂ !) ਤੂੰ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਉਸ (ਭਾਗਾਂ ਵਾਲੇ) ਨੂੰ ਸੰਵਾਰਨ ਵਾਲਾ (ਆਪ) ਹੈਂ ।੪।੨।
O Nanak, the True One embellishes and exalts. ||4||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by