ਭੈਰਉ ਮਹਲਾ ੫ ॥
Bhairao, Fifth Mehl:
ਪ੍ਰਥਮੇ ਛੋਡੀ ਪਰਾਈ ਨਿੰਦਾ ॥
ਹੇ ਭਾਈ! ਪਰਮਾਤਮਾ ਨੂੰ ਅੰਗ-ਸੰਗ ਵੱਸਦਾ ਵੇਖ ਕੇ (ਮਨੁੱਖ) ਸਭ ਤੋਂ ਉੱਚਾ ਵੈਸ਼ਨਵ ਬਣ ਜਾਂਦਾ ਹੈ
First, I gave up slandering others.
ਉਤਰਿ ਗਈ ਸਭ ਮਨ ਕੀ ਚਿੰਦਾ ॥
(ਉਹ ਮਨੁੱਖ ਬਾਹਰ ਦੀ ਸੁੱਚ ਦੇ ਥਾਂ ਅੰਦਰ ਦੀ ਪਵਿੱਤ੍ਰਤਾ ਕਾਇਮ ਰੱਖਣ ਵਾਸਤੇ) ਸਭ ਤੋਂ ਪਹਿਲਾਂ ਦੂਜਿਆਂ ਦੇ ਐਬ ਲੱਭਣੇ ਛੱਡ ਦੇਂਦਾ ਹੈ
All the anxiety of my mind was dispelled.
ਲੋਭੁ ਮੋਹੁ ਸਭੁ ਕੀਨੋ ਦੂਰਿ ॥
(ਇਸ ਤਰ੍ਹਾਂ ਉਸ ਦੇ ਆਪਣੇ) ਮਨ ਦੀ ਸਾਰੀ ਚਿੰਤਾ ਲਹਿ ਜਾਂਦੀ ਹੈ (ਮਨ ਤੋਂ ਵਿਕਾਰਾਂ ਦਾ ਚਿੰਤਨ ਲਹਿ ਜਾਂਦਾ ਹੈ),
Greed and attachment were totally banished.
ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥੧॥
ਉਹ ਮਨੁੱਖ (ਆਪਣੇ ਅੰਦਰੋਂ) ਲੋਭ ਅਤੇ ਮੋਹ ਸਾਰੇ ਦਾ ਸਾਰਾ ਦੂਰ ਕਰ ਦੇਂਦਾ ਹੈ ।੧।
I see God ever-present, close at hand; I have become a great devotee. ||1||
ਐਸੋ ਤਿਆਗੀ ਵਿਰਲਾ ਕੋਇ ॥
ਹੇ ਭਾਈ! (ਇਹੋ ਜਿਹਾ ਵੈਸ਼ਨਵ ਹੀ ਅਸਲ ਤਿਆਗੀ ਹੈ, ਪਰ) ਇਹੋ ਜਿਹਾ ਤਿਆਗੀ (ਜਗਤ ਵਿਚ) ਕੋਈ ਵਿਰਲਾ ਮਨੁੱਖ ਹੀ ਹੁੰਦਾ ਹੈ,
Such a renunciate is very rare.
ਹਰਿ ਹਰਿ ਨਾਮੁ ਜਪੈ ਜਨੁ ਸੋਇ ॥੧॥ ਰਹਾਉ ॥
ਉਹੀ ਮਨੁੱਖ (ਸਹੀ ਅਰਥਾਂ ਵਿਚ) ਪਰਮਾਤਮਾ ਦਾ ਨਾਮ ਜਪਦਾ ਹੈ ।੧।ਰਹਾਉ।
Such a humble servant chants the Name of the Lord, Har, Har. ||1||Pause||
ਅਹੰਬੁਧਿ ਕਾ ਛੋਡਿਆ ਸੰਗੁ ॥
ਹੇ ਭਾਈ! (ਜਿਹੜਾ ਮਨੁੱਖ ਪਰਮਾਤਮਾ ਨੂੰ ਹਾਜ਼ਰ-ਨਾਜ਼ਰ ਵੇਖ ਕੇ ਅਸਲ ਵੈਸ਼ਨਵ ਬਣ ਜਾਂਦਾ ਹੈ, ਉਹ) ਅਹੰਕਾਰ ਦਾ ਸਾਥ ਛੱਡ ਦੇਂਦਾ ਹੈ,
I have forsaken my egotistical intellect.
ਕਾਮ ਕ੍ਰੋਧ ਕਾ ਉਤਰਿਆ ਰੰਗੁ ॥
(ਉਸ ਦੇ ਮਨ ਤੋਂ) ਕਾਮ ਅਤੇ ਕੋ੍ਰਧ ਦਾ ਅਸਰ ਦੂਰ ਹੋ ਜਾਂਦਾ ਹੈ,
The love of sexual desire and anger has vanished.
ਨਾਮ ਧਿਆਏ ਹਰਿ ਹਰਿ ਹਰੇ ॥
ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ।
I meditate on the Naam, the Name of the Lord, Har, Har.
ਸਾਧ ਜਨਾ ਕੈ ਸੰਗਿ ਨਿਸਤਰੇ ॥੨॥
ਹੇ ਭਾਈ! ਅਜਿਹੇ ਮਨੁੱਖ ਸਾਧ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।੨।
In the Company of the Holy, I am emancipated. ||2||
ਬੈਰੀ ਮੀਤ ਹੋਏ ਸੰਮਾਨ ॥
ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੇ ਤੌਰ ਤੇ ਟਿਕਾ ਦਿੱਤਾ,
Enemy and friend are all the same to me.
ਸਰਬ ਮਹਿ ਪੂਰਨ ਭਗਵਾਨ ॥
ਉਸ ਨੇ ਪਰਮਾਤਮਾ ਦੀ ਰਜ਼ਾ ਨੂੰ ਮਿੱਠਾ ਜਾਣ ਕੇ ਸਦਾ ਆਤਮਕ ਆਨੰਦ ਮਾਣਿਆ ਹੈ,
The Perfect Lord God is permeating all.
ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥
ਉਸ ਨੂੰ ਭਗਵਾਨ ਸਭ ਜੀਵਾਂ ਵਿਚ ਵਿਆਪਕ ਦਿੱਸਦਾ ਹੈ,
Accepting the Will of God, I have found peace.
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥੩॥
ਇਸ ਵਾਸਤੇ ਉਸ ਨੂੰ ਵੈਰੀ ਅਤੇ ਮਿੱਤਰ ਇੱਕੋ ਜਿਹੇ (ਮਿੱਤਰ ਹੀ) ਦਿੱਸਦੇ ਹਨ ।੩।
The Perfect Guru has implanted the Name of the Lord within me. ||3||
ਕਰਿ ਕਿਰਪਾ ਜਿਸੁ ਰਾਖੈ ਆਪਿ ॥
ਹੇ ਭਾਈ! ਪਰਮਾਤਮਾ ਆਪਣੀ ਮਿਹਰ ਕਰ ਕੇ ਜਿਸ ਮਨੁੱਖ ਦੀ ਆਪ ਰੱਖਿਆ ਕਰਦਾ ਹੈ,
That person, whom the Lord, in His Mercy, saves
ਸੋਈ ਭਗਤੁ ਜਪੈ ਨਾਮ ਜਾਪ ॥
ਉਹੀ ਹੈ ਅਸਲ ਭਗਤ, ਉਹੀ ਉਸ ਦੇ ਨਾਮ ਦਾ ਜਾਪ ਜਪਦਾ ਹੈ ।
- that devotee chants and meditates on the Naam.
ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਪਾਸੋਂ (ਜੀਵਨ-ਜੁਗਤਿ ਦੀ) ਸਿੱਖਿਆ ਲੈ ਲਈ ਉਸ ਦੇ ਮਨ ਵਿਚ (ਆਤਮਕ ਜੀਵਨ ਦੀ ਸੂਝ ਦਾ) ਚਾਨਣ ਹੋ ਗਿਆ ।
That person, whose mind is illumined, and who obtains understanding through the Guru
ਕਹੁ ਨਾਨਕ ਤਾ ਕੀ ਪੂਰੀ ਪਈ ॥੪॥੨੭॥੪੦॥
ਹੇ ਨਾਨਕ! ਆਖ—ਉਸ ਮਨੁੱਖ ਦੀ ਜ਼ਿੰਦਗੀ ਕਾਮਯਾਬ ਹੋ ਗਈ ।੪।੨੭।੪੦।
- says Nanak, he is totally fulfilled. ||4||27||40||