ਭੈਰਉ ਮਹਲਾ ੫ ॥
Bhairao, Fifth Mehl:
ਸੁਖੁ ਨਾਹੀ ਬਹੁਤੈ ਧਨਿ ਖਾਟੇ ॥
ਹੇ ਭਾਈ! ਬਹੁਤਾ ਧਨ ਖੱਟਣ ਨਾਲ (ਆਤਮਕ) ਆਨੰਦ ਨਹੀਂ ਮਿਲਦਾ,
There is no peace in earning lots of money.
ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥
ਨਾਟਕਾਂ ਦੇ ਨਾਚ ਵੇਖਿਆਂ ਭੀ ਆਤਮਕ ਆਨੰਦ ਨਹੀਂ ਪ੍ਰਾਪਤ ਹੁੰਦਾ ।
There is no peace in watching dances and plays.
ਸੁਖੁ ਨਾਹੀ ਬਹੁ ਦੇਸ ਕਮਾਏ ॥
ਹੇ ਭਾਈ! ਬਹੁਤੇ ਦੇਸ ਜਿੱਤ ਲੈਣ ਨਾਲ ਭੀ ਸੁਖ ਨਹੀਂ ਮਿਲਦਾ ।
There is no peace in conquering lots of countries.
ਸਰਬ ਸੁਖਾ ਹਰਿ ਹਰਿ ਗੁਣ ਗਾਏ ॥੧॥
ਪਰ, ਹੇ ਭਾਈ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ ।੧।
All peace comes from singing the Glorious Praises of the Lord, Har, Har. ||1||
ਸੂਖ ਸਹਜ ਆਨੰਦ ਲਹਹੁ ॥
ਹੇ ਭਾਈ! (ਸਾਧ ਸੰਗਤਿ ਵਿਚ) ਗੁਰੂ ਦੀ ਸਰਨ ਪੈ ਕੇ ਸਦਾ ਪਰਮਾਤਮਾ ਦਾ ਨਾਮ ਜਪੋ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੋ ।
You shall obtain peace, poise and bliss,
ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥੧॥ ਰਹਾਉ ॥
ਪਰ ਹੇ ਭਾਈ! ਵੱਡੀ ਕਿਸਮਤ ਨਾਲ ਹੀ ਸਾਧ ਸੰਗਤਿ ਮਿਲਦੀ ਹੈ ।੧।ਰਹਾਉ।
when you find the Saadh Sangat, the Company of the Holy, by great good fortune. As Gurmukh, utter the Name of the Lord, Har, Har. ||1||Pause||
ਬੰਧਨ ਮਾਤ ਪਿਤਾ ਸੁਤ ਬਨਿਤਾ ॥
ਹੇ ਭਾਈ! ਮਾਂ, ਪਿਉ, ਪੁੱਤਰ, ਇਸਤ੍ਰੀ (ਆਦਿਕ ਸੰਬੰਧੀ) ਮਾਇਆ ਦੇ ਮੋਹ ਦੀਆਂ ਫਾਹੀਆਂ ਪਾਂਦੇ ਹਨ ।
Mother, father, children and spouse - all place the mortal in bondage.
ਬੰਧਨ ਕਰਮ ਧਰਮ ਹਉ ਕਰਤਾ ॥
(ਤੀਰਥ ਆਦਿਕ ਮਿਥੇ ਹੋਏ) ਧਾਰਮਿਕ ਕਰਮ ਭੀ ਫਾਹੀਆਂ ਪੈਦਾ ਕਰਦੇ ਹਨ (ਕਿਉਂਕਿ ਇਹਨਾਂ ਦੇ ਕਾਰਨ ਮਨੁੱਖ) ਅਹੰਕਾਰ ਕਰਦਾ ਹੈ (ਕਿ ਮੈਂ ਤੀਰਥ-ਜਾਤ੍ਰਾ ਆਦਿਕ ਕਰਮ ਕੀਤੇ ਹਨ) ।
Religious rituals and actions done in ego place the mortal in bondage.
ਬੰਧਨ ਕਾਟਨਹਾਰੁ ਮਨਿ ਵਸੈ ॥
ਪਰ ਜਦੋਂ ਇਹ ਫਾਹੀਆਂ ਕੱਟ ਸਕਣ ਵਾਲਾ ਪਰਮਾਤਮਾ (ਮਨੱੁਖ ਦੇ) ਮਨ ਵਿਚ ਆ ਵੱਸਦਾ ਹੈ
If the Lord, the Shatterer of bonds, abides in the mind,
ਤਉ ਸੁਖੁ ਪਾਵੈ ਨਿਜ ਘਰਿ ਬਸੈ ॥੨॥
ਤਦੋਂ (ਮਾਂ ਪਿਉ ਪੁੱਤਰ ਇਸਤ੍ਰੀ ਆਦਿਕ ਸੰਬੰਧੀਆਂ ਵਿਚ ਰਹਿੰਦਾ ਹੋਇਆ ਹੀ) ਆਤਮਕ ਆਨੰਦ ਮਾਣਦਾ ਹੈ (ਕਿਉਂਕਿ ਤਦੋਂ ਮਨੁੱਖ) ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ।੨।
then peace is obtained, dwelling in the home of the self deep within. ||2||
ਸਭਿ ਜਾਚਿਕ ਪ੍ਰਭ ਦੇਵਨਹਾਰ ॥
ਹੇ ਭਾਈ! ਸਾਰੇ ਜੀਵ ਸਭ ਕੁਝ ਦੇ ਸਕਣ ਵਾਲੇ ਪ੍ਰਭੂ (ਦੇ ਦਰ) ਦੇ (ਹੀ) ਮੰਗਤੇ ਹਨ,
Everyone is a beggar; God is the Great Giver.
ਗੁਣ ਨਿਧਾਨ ਬੇਅੰਤ ਅਪਾਰ ॥
ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਬੇਅੰਤ ਹੈ, ਉਸ ਦੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
The Treasure of Virtue is the Infinite, Endless Lord.
ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥
ਹੇ ਭਾਈ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਬਖ਼ਸ਼ਸ਼ ਕਰਦਾ ਹੈ,
That person, unto whom God grants His Mercy
ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥੩॥
ਉਸੇ ਹੀ ਮਨੁੱਖ ਨੇ ਸਦਾ ਪਰਮਾਤਮਾ ਦਾ ਨਾਮ ਜਪਿਆ ਹੈ ।੩।
- that humble being chants the Name of the Lord, Har, Har. ||3||
ਗੁਰ ਅਪਨੇ ਆਗੈ ਅਰਦਾਸਿ ॥
ਹੇ ਨਾਨਕ! ਆਪਣੇ ਗੁਰੂ ਦੇ ਦਰ ਤੇ (ਸਦਾ) ਅਰਜ਼ੋਈ ਕਰਿਆ ਕਰ,
I offer my prayer to my Guru.
ਕਰਿ ਕਿਰਪਾ ਪੁਰਖ ਗੁਣਤਾਸਿ ॥
ਤੇ, ਆਖਦਾ ਰਹੁ—ਹੇ ਸ੍ਰਿਸ਼ਟੀ ਦੇ ਮਾਲਕ! ਹੇ ਗੁਣਾਂ ਦੇ ਖ਼ਜ਼ਾਨੇ ਅਕਾਲ ਪੁਰਖ!
O Primal Lord God, Treasure of Virtue, please bless me with Your Grace.
ਕਹੁ ਨਾਨਕ ਤੁਮਰੀ ਸਰਣਾਈ ॥
ਮੈਂ ਤੇਰੀ ਸਰਨ ਆਇਆ ਹਾਂ,
Says Nanak, I have come to Your Sanctuary.
ਜਿਉ ਭਾਵੈ ਤਿਉ ਰਖਹੁ ਗੁਸਾਈ ॥੪॥੨੮॥੪੧॥
ਮਿਹਰ ਕਰ ਕੇ ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ ।੪।੨੮।੪੧।
If it pleases You, please protect me, O Lord of the World. ||4||28||41||