ਭੈਰਉ ਮਹਲਾ ੫ ॥
Bhairao, Fifth Mehl:
ਸਭ ਤੇ ਊਚਾ ਜਾ ਕਾ ਨਾਉ ॥
ਹੇ ਭਾਈ! ਜਿਸ ਪਰਮਾਤਮਾ ਦਾ ਨਾਮਣਾ ਸਭ ਨਾਲੋਂ ਉੱਚਾ ਹੈ,
His Name is the Highest of all.
ਸਦਾ ਸਦਾ ਤਾ ਕੇ ਗੁਣ ਗਾਉ ॥
ਤੂੰ ਸਦਾ ਹੀ ਉਸ ਦੇ ਗੁਣ ਗਾਇਆ ਕਰ
Sing His Glorious Praises, forever and ever.
ਜਿਸੁ ਸਿਮਰਤ ਸਗਲਾ ਦੁਖੁ ਜਾਇ ॥
ਜਿਸ ਦਾ ਸਿਮਰਨ ਕਰਦਿਆਂ ਸਾਰਾ ਦੁੱਖ ਦੂਰ ਹੋ ਜਾਂਦਾ ਹੈ
Meditating in remembrance on Him, all pain is dispelled.
ਸਰਬ ਸੂਖ ਵਸਹਿ ਮਨਿ ਆਇ ॥੧॥
ਅਤੇ ਸਾਰੇ ਆਨੰਦ ਮਨ ਵਿਚ ਆ ਵੱਸਦੇ ਹਨ ।੧।
All pleasures come to dwell in the mind. ||1||
ਸਿਮਰਿ ਮਨਾ ਤੂ ਸਾਚਾ ਸੋਇ ॥
ਹੇ (ਮੇਰੇ) ਮਨ! ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਹੀ ਸਿਮਰਿਆ ਕਰ
O my mind, meditate in remembrance on the True Lord.
ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥
(ਸਿਮਰਨ ਦੀ ਬਰਕਤਿ ਨਾਲ) ਇਸ ਲੋਕ ਅਤੇ ਪਰਲੋਕ ਵਿਚ ਤੇਰੀ ਉੱਚੀ ਆਤਮਕ ਅਵਸਥਾ ਬਣੀ ਰਹੇਗੀ ।੧।ਰਹਾਉ।
In this world and the next, you shall be saved. ||1||Pause||
ਪੁਰਖ ਨਿਰੰਜਨ ਸਿਰਜਨਹਾਰ ॥
ਹੇ ਮਨ! (ਤੂੰ ਉਸ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਿਆ ਕਰ) ਜੋ ਸਰਬ-ਵਿਆਪਕ ਹੈ, ਜੋ ਮਾਇਆ ਦੇ ਮੋਹ ਦੀ ਕਾਲਖ ਤੋਂ ਰਹਿਤ ਹੈ,
The Immaculate Lord God is the Creator of all.
ਜੀਅ ਜੰਤ ਦੇਵੈ ਆਹਾਰ ॥
ਜੋ ਸਭ ਨੂੰ ਪੈਦਾ ਕਰਨ ਵਾਲਾ ਹੈ, ਜੋ ਸਭ ਜੀਵਾਂ ਨੂੰ ਖਾਣ ਲਈ ਖ਼ੁਰਾਕ ਦੇਂਦਾ ਹੈ,
He gives sustenance to all beings and creatures.
ਕੋਟਿ ਖਤੇ ਖਿਨ ਬਖਸਨਹਾਰ ॥
ਜੋ (ਜੀਵਾਂ ਦੇ) ਕ੍ਰੋੜਾਂ ਪਾਪ ਇਕ ਖਿਨ ਵਿਚ ਬਖ਼ਸ਼ ਸਕਣ ਵਾਲਾ ਹੈ,
He forgives millions of sins and mistakes in an instant.
ਭਗਤਿ ਭਾਇ ਸਦਾ ਨਿਸਤਾਰ ॥੨॥
ਜੋ ਉਹਨਾਂ ਜੀਵਾਂ ਨੂੰ ਸਦਾ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ਜਿਹੜੇ ਪ੍ਰੇਮ ਵਿਚ ਟਿਕ ਕੇ ਉਸ ਦੀ ਭਗਤੀ ਕਰਦੇ ਹਨ ।੨।
Through loving devotional worship, one is emancipated forever. ||2||
ਸਾਚਾ ਧਨੁ ਸਾਚੀ ਵਡਿਆਈ ॥
ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਿਕਾਰਾਂ ਵਲੋਂ ਅਡੋਲ ਰਹਿਣ ਵਾਲੀ ਸਿਮਰਨ ਦੀ ਮਤਿ ਪ੍ਰਾਪਤ ਕਰ ਲਈ,
True wealth and true glorious greatness,
ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥
ਉਸ ਨੂੰ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਲੱਭ ਪਿਆ, ਉਸ ਨੂੰ ਸਦਾ-ਥਿਰ ਰਹਿਣ ਵਾਲੀ (ਲੋਕ ਪਰਲੋਕ ਦੀ) ਸੋਭਾ ਮਿਲ ਗਈ ।
and eternal, unchanging wisdom, are obtained from the Perfect Guru.
ਕਰਿ ਕਿਰਪਾ ਜਿਸੁ ਰਾਖਨਹਾਰਾ ॥
ਹੇ ਭਾਈ! ਰੱਖਿਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਨੂੰ ਮਿਹਰ ਕਰ ਕੇ (ਸਿਮਰਨ ਦੀ ਦਾਤਿ ਦੇਂਦਾ ਹੈ)
When the Protector, the Savior Lord, bestows His Mercy,
ਤਾ ਕਾ ਸਗਲ ਮਿਟੈ ਅੰਧਿਆਰਾ ॥੩॥
ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ ਸਾਰਾ ਹਨੇਰਾ ਦੂਰ ਹੋ ਜਾਂਦਾ ਹੈ ।੩।
all spiritual darkness is dispelled. ||3||
ਪਾਰਬ੍ਰਹਮ ਸਿਉ ਲਾਗੋ ਧਿਆਨ ॥
ਹੇ ਨਾਨਕ! ਜਿਸ ਮਨੁੱਖ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ, ਉਸ ਦੀ ਸੁਰਤਿ ਪਰਮਾਤਮਾ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ,
I focus my meditation on the Supreme Lord God.
ਪੂਰਨ ਪੂਰਿ ਰਹਿਓ ਨਿਰਬਾਨ ॥
ਉਸ ਨੂੰ ਵਾਸਨਾ-ਰਹਿਤ ਪ੍ਰਭੂ ਸਭ ਥਾਈਂ ਵਿਆਪਕ ਦਿੱਸਦਾ ਹੈ,
The Lord of Nirvaanaa is totally pervading and permeating all.
ਭ੍ਰਮ ਭਉ ਮੇਟਿ ਮਿਲੇ ਗੋਪਾਲ ॥
ਉਹ ਮਨੁੱਖ (ਆਪਣੇ ਅੰਦਰੋਂ) ਹਰੇਕ ਕਿਸਮ ਦੀ ਭਟਕਣਾ
Eradicating doubt and fear, I have met the Lord of the World.
ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥
ਅਤੇ ਡਰ ਮਿਟਾ ਕੇ ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਮਿਲ ਪੈਂਦਾ ਹੈ ।੪।੩੦।੪੩।
The Guru has become merciful to Nanak. ||4||30||43||