ਸਲੋਕੁ ਮਃ ੧ ॥
Shalok, First Mehl:
ਤੁਧੁ ਭਾਵੈ ਤਾ ਵਾਵਹਿ ਗਾਵਹਿ ਤੁਧੁ ਭਾਵੈ ਜਲਿ ਨਾਵਹਿ ॥
ਜਦੋਂ ਤੇਰੀ ਰਜ਼ਾ ਹੁੰਦੀ ਹੈ (ਭਾਵ, ਇਹ ਤੇਰੀ ਰਜ਼ਾ ਹੈ ਕਿ ਕਈ ਜੀਵ ਸਾਜ਼) ਵਜਾਂਦੇ ਹਨ ਤੇ ਗਾਉਂਦੇ ਹਨ, (ਤੀਰਥਾਂ ਦੇ) ਜਲ ਵਿਚ ਇਸ਼ਨਾਨ ਕਰਦੇ ਹਨ,
When it pleases You, we play music and sing; when it pleases You, we bathe in water.
ਜਾ ਤੁਧੁ ਭਾਵਹਿ ਤਾ ਕਰਹਿ ਬਿਭੂਤਾ ਸਿੰਙੀ ਨਾਦੁ ਵਜਾਵਹਿ ॥
ਕਈ (ਪਿੰਡੇ ਉਤੇ) ਸੁਆਹ ਮਲਦੇ ਹਨ ਤੇ ਸਿੰਙੀ ਦਾ ਨਾਦ ਵਜਾਂਦੇ ਹਨ
When it pleases You, we smear our bodies with ashes, and blow the horn and the conch shell.
ਜਾ ਤੁਧੁ ਭਾਵੈ ਤਾ ਪੜਹਿ ਕਤੇਬਾ ਮੁਲਾ ਸੇਖ ਕਹਾਵਹਿ ॥
ਕਈ ਜੀਵ ਕੁਰਾਨ ਆਦਿਕ ਧਰਮ ਪੁਸਤਕਾਂ ਪੜ੍ਹਦੇ ਹਨ ਤੇ ਆਪਣੇ ਆਪ ਨੂੰ ਮੁੱਲਾਂ ਤੇ ਸ਼ੇਖ਼ ਅਖਵਾਂਦੇ ਹਨ,
When it pleases You, we read the Islamic Scriptures, and are acclaimed as Mullahs and Shaykhs.
ਜਾ ਤੁਧੁ ਭਾਵੈ ਤਾ ਹੋਵਹਿ ਰਾਜੇ ਰਸ ਕਸ ਬਹੁਤੁ ਕਮਾਵਹਿ ॥
ਕੋਈ ਰਾਜੇ ਬਣ ਜਾਂਦੇ ਹਨ ਤੇ ਕਈ ਸੁਆਦਾਂ ਦੇ ਭੋਜਨ ਵਰਤਦੇ ਹਨ,
When it pleases You, we become kings, and enjoy all sorts of tastes and pleasures.
ਜਾ ਤੁਧੁ ਭਾਵੈ ਤੇਗ ਵਗਾਵਹਿ ਸਿਰ ਮੁੰਡੀ ਕਟਿ ਜਾਵਹਿ ॥
ਕੋਈ ਤਲਵਾਰ ਚਲਾਂਦੇ ਹਨ ਤੇ ਧੌਣ ਨਾਲੋਂ ਸਿਰ ਵੱਢੇ ਜਾਂਦੇ ਹਨ,
When it pleases You, we wield the sword, and cut off the heads of our enemies.
ਜਾ ਤੁਧੁ ਭਾਵੈ ਜਾਹਿ ਦਿਸੰਤਰਿ ਸੁਣਿ ਗਲਾ ਘਰਿ ਆਵਹਿ ॥
ਕੋਈ ਪਰਦੇਸ ਜਾਂਦੇ ਹਨ (ਉਧਰ ਦੀਆਂ) ਗੱਲਾਂ ਸੁਣ ਕੇ (ਮੁੜ ਆਪਣੇ) ਘਰ ਆੳਂੁਦੇ ਹਨ ।
When it pleases You, we go out to foreign lands; hearing news of home, we come back again.
ਜਾ ਤੁਧੁ ਭਾਵੈ ਨਾਇ ਰਚਾਵਹਿ ਤੁਧੁ ਭਾਣੇ ਤੂੰ ਭਾਵਹਿ ॥
(ਹੇ ਪ੍ਰਭੂ ! ਇਹ ਭੀ ਤੇਰੀ ਹੀ ਰਜ਼ਾ ਹੈ ਕਿ ਕਈ ਜੀਵ) ਤੇਰੇ ਨਾਮ ਵਿਚ ਜੁੜਦੇ ਹਨ, ਜੋ ਤੇਰੀ ਰਜ਼ਾ ਵਿਚ ਤੁਰਦੇ ਹਨ ਤੈਨੂੰ ਪਿਆਰੇ ਲੱਗਦੇ ਹਨ ।
When it pleases You, we are attuned to the Name, and when it pleases You, we become pleasing to You.
ਨਾਨਕੁ ਏਕ ਕਹੈ ਬੇਨੰਤੀ ਹੋਰਿ ਸਗਲੇ ਕੂੜੁ ਕਮਾਵਹਿ ॥੧॥
ਨਾਨਕ ਇਕ ਅਰਜ਼ ਕਰਦਾ ਹੈ (ਕਿ ਰਜ਼ਾ ਵਿਚ ਤੁਰਨ ਤੋਂ ਬਿਨਾ) ਹੋਰ ਸਾਰੇ (ਜਿਨ੍ਹਾਂ ਦਾ ਉਪਰ ਜ਼ਿਕਰ ਕੀਤਾ ਹੈ) ਕੂੜ ਕਮਾ ਰਹੇ ਹਨ (ਭਾਵ, ਉਹ ਸਉਦਾ ਕਰਦੇ ਹਨ ਜੋ ਵਿਅਰਥ ਜਾਂਦਾ ਹੈ ) ।੧।
Nanak utters this one prayer; everything else is just the practice of falsehood. ||1||