ਭੈਰਉ ਮਹਲਾ ੫ ॥
Bhairao, Fifth Mehl:
ਮਨੁ ਤਨੁ ਰਾਤਾ ਰਾਮ ਰੰਗਿ ਚਰਣੇ ॥
ਉਸ ਦਾ ਮਨ ਉਸ ਦਾ ਤਨ ਪਰਮਾਤਮਾ ਦੇ ਚਰਨਾਂ ਦੇ ਪਿਆਰ ਵਿਚ ਮਸਤ ਰਹਿੰਦਾ ਹੈ ।
My mind and body are imbued with the Love of the Lord's Feet.
ਸਰਬ ਮਨੋਰਥ ਪੂਰਨ ਕਰਣੇ ॥
ਪਰਮਾਤਮਾ ਉਸ ਦੀਆਂ ਸਾਰੀਆਂ ਲੋੜਾਂ ਪੂਰੀਆਂ ਕਰਦਾ ਰਹਿੰਦਾ ਹੈ,
All the desires of my mind have been perfectly fulfilled.
ਆਠ ਪਹਰ ਗਾਵਤ ਭਗਵੰਤੁ ॥
(ਉਸ ਦੀ ਉਮਰ) ਅੱਠੇ ਪਹਰ ਭਗਵਾਨ ਦੇ ਗੁਣ ਗਾਂਦਿਆਂ (ਬੀਤਦੀ ਹੈ),
Twenty-four hours a day, I sing of the Lord God.
ਸਤਿਗੁਰਿ ਦੀਨੋ ਪੂਰਾ ਮੰਤੁ ॥੧॥
ਜਿਸ ਮਨੁੱਖ ਨੂੰ ਗੁਰੂ ਨੇ (ਸਾਰੇ ਗੁਣਾਂ ਨਾਲ) ਭਰਪੂਰ ਨਾਮ-ਮੰਤ੍ਰ ਦੇ ਦਿੱਤਾ ।੧।
The True Guru has imparted this perfect wisdom. ||1||
ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
ਹੇ ਭਾਈ! ਜਿਸ ਮਨੁੱਖ ਦਾ ਪਰਮਾਤਮਾ ਦੇ ਨਾਮ ਵਿਚ ਪਿਆਰ ਬਣ ਗਿਆ ਹੈ, ਉਹ ਵੱਡੇ ਭਾਗਾਂ ਵਾਲਾ ਹੈ ।
Very fortunate are those who love the Naam, the Name of the Lord.
ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
ਉਸ (ਮਨੁੱਖ) ਦੀ ਸੰਗਤਿ ਵਿਚ ਸਾਰਾ ਜਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਰਹਾਉ।
Associating with them, we cross over the world-ocean. ||1||Pause||
ਸੋਈ ਗਿਆਨੀ ਜਿ ਸਿਮਰੈ ਏਕ ॥
ਹੇ ਭਾਈ! ਜਿਹੜਾ ਮਨੁੱਖ ਇਕ ਪ੍ਰਭੂ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹੀ ਆਤਮਕ ਜੀਵਨ ਦੀ ਸੂਝ ਵਾਲਾ ਹੁੰਦਾ ਹੈ ।
They are spiritual teachers, who meditate in remembrance on the One Lord.
ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
ਜਿਸ ਮਨੁੱਖ ਨੂੰ ਚੰਗੇ ਮੰਦੇ ਕਰਮ ਦੀ ਪਰਖ ਦੀ ਅਕਲ ਆ ਜਾਂਦੀ ਹੈ ਉਹ ਮਨੁੱਖ ਨਾਮ-ਧਨ ਦਾ ਮਾਲਕ ਬਣ ਜਾਂਦਾ ਹੈ ।
Wealthy are those who have a discriminating intellect.
ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
ਜਿਹੜਾ ਮਨੁੱਖ ਮਾਲਕ-ਪ੍ਰਭੂ ਨੂੰ ਯਾਦ ਕਰਦਾ ਰਹਿੰਦਾ ਹੈ ਉਹ (ਸਭ ਤੋਂ ਉੱਚੇ ਪ੍ਰਭੂ ਨਾਲ ਛੁਹ ਕੇ) ਉੱਚੀ ਕੁਲ ਵਾਲਾ ਬਣ ਗਿਆ ।
Noble are those who remember their Lord and Master in meditation.
ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
ਜਿਹੜਾ ਮਨੁੱਖ ਆਪਣੇ ਆਚਰਨ ਨੂੰ ਪੜਤਾਲਦਾ ਰਹਿੰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਵਾਲਾ ਹੋ ਜਾਂਦਾ ਹੈ ।੨।
Honorable are those who understand their own selves. ||2||
ਗੁਰ ਪਰਸਾਦਿ ਪਰਮ ਪਦੁ ਪਾਇਆ ॥
ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਦਿਨ ਰਾਤ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ,
By Guru's Grace, I have obtained the supreme status.
ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
ਉਸ ਨੂੰ ਸਭ ਤੋਂ ਉੱਚਾ ਆਤਮਕ ਦਰਜਾ ਮਿਲ ਗਿਆ ।
Day and night I meditate on the Glories of God.
ਤੂਟੇ ਬੰਧਨ ਪੂਰਨ ਆਸਾ ॥
ਉਸ ਦੀਆਂ ਮਾਇਆ ਦੇ ਮੋਹ ਦੀਆਂ ਸਭ ਫਾਹੀਆਂ ਟੁੱਟ ਗਈਆਂ,
My bonds are broken, and my hopes are fulfilled.
ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
ਉਸ ਦੀਆਂ ਸਭ ਆਸਾਂ ਪੂਰੀਆਂ ਹੋ ਗਈਆਂ, ਪਰਮਾਤਮਾ ਦੇ ਚਰਨ ਉਸ ਦੇ ਹਿਰਦੇ ਵਿਚ (ਸਦਾ ਲਈ) ਟਿਕ ਗਏ ।੩।
The Feet of the Lord now abide in my heart. ||3||
ਕਹੁ ਨਾਨਕ ਜਾ ਕੇ ਪੂਰਨ ਕਰਮਾ ॥
ਹੇ ਨਾਨਕ! ਆਖ—(ਹੇ ਭਾਈ!) ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ,
Says Nanak, one whose karma is perfect
ਸੋ ਜਨੁ ਆਇਆ ਪ੍ਰਭ ਕੀ ਸਰਨਾ ॥
ਉਹ ਮਨੁੱਖ ਪਰਮਾਤਮਾ ਦੀ ਸਰਨ ਵਿਚ ਆ ਪੈਂਦਾ ਹੈ ।
- that humble being enters the Sanctuary of God.
ਆਪਿ ਪਵਿਤੁ ਪਾਵਨ ਸਭਿ ਕੀਨੇ ॥
ਉਹ ਮਨੁੱਖ ਆਪ ਸੁੱਚੇ ਆਚਰਨ ਵਾਲਾ ਬਣ ਜਾਂਦਾ ਹੈ (ਜਿਹੜੇ ਉਸ ਦੀ ਸੰਗਤਿ ਕਰਦੇ ਹਨ ਉਹਨਾਂ) ਸਾਰਿਆਂ ਨੂੰ ਭੀ ਪਵਿੱਤਰ ਜੀਵਨ ਵਾਲਾ ਬਣਾ ਲੈਂਦਾ ਹੈ ।
He himself is pure, and he sanctifies all.
ਰਾਮ ਰਸਾਇਣੁ ਰਸਨਾ ਚੀਨ੍ਹੇ ॥੪॥੩੫॥੪੮॥
ਉਹ ਮਨੁੱਖ ਆਪਣੀ ਜੀਭ ਨਾਲ ਸਭ ਰਸਾਂ ਤੋਂ ਸੇ੍ਰਸ਼ਟ ਨਾਮ-ਰਸ ਨੂੰ ਚੱਖਦਾ ਰਹਿੰਦਾ ਹੈ ।੪।੩੫।੪੮।
His tongue chants the Name of the Lord, the Source of Nectar. ||4||35||48||