ਭੈਰਉ ਮਹਲਾ ੫ ॥
Bhairao, Fifth Mehl:
ਆਪੇ ਸਾਸਤੁ ਆਪੇ ਬੇਦੁ ॥
ਹੇ ਮੇਰੇ ਮਨ! ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ) ਸ਼ਾਸਤ੍ਰ ਹੈ, ਉਹ (ਪਰਮਾਤਮਾ) ਆਪ ਹੀ (ਤੇਰੇ ਵਾਸਤੇ) ਵੇਦ ਹੈ (ਭਾਵ, ਪਰਮਾਤਮਾ ਦਾ ਨਾਮ ਹੀ ਤੇਰੇ ਵਾਸਤੇ ਵੇਦ ਸ਼ਾਸਤ੍ਰ ਹੈ) ।
He Himself is the Shaastras, and He Himself is the Vedas.
ਆਪੇ ਘਟਿ ਘਟਿ ਜਾਣੈ ਭੇਦੁ ॥
ਹੇ ਮਨ! ਉਹ ਪਰਮਾਤਮਾ ਆਪ ਹੀ ਹਰੇਕ ਸਰੀਰ ਵਿਚ (ਵੱਸ ਰਿਹਾ ਹੈ), ਉਹ ਆਪ ਹੀ (ਹਰੇਕ ਜੀਵ ਦੇ ਦਿਲ ਦਾ) ਭੇਦ ਜਾਣਦਾ ਹੈ ।
He knows the secrets of each and every heart.
ਜੋਤਿ ਸਰੂਪ ਜਾ ਕੀ ਸਭ ਵਥੁ ॥
ਹੇ ਮੇਰੇ ਮਨ! ਇਹ ਸਾਰੀ ਸ੍ਰਿਸ਼ਟੀ ਜਿਸ (ਪਰਮਾਤਮਾ) ਦੀ (ਰਚੀ ਹੋਈ ਹੈ) ਉਹ ਨਿਰਾ ਨੂਰ ਹੀ ਨੂਰ ਹੈ ।
He is the Embodiment of Light; all beings belong to Him.
ਕਰਣ ਕਾਰਣ ਪੂਰਨ ਸਮਰਥੁ ॥੧॥
ਉਹ ਹੀ ਸਾਰੇ ਜਗਤ ਦਾ ਮੂਲ ਹੈ, ਉਹ ਸਭ ਥਾਈਂ ਮੌਜੂਦ ਹੈ, ਉਹ ਸਭ ਤਾਕਤਾਂ ਦਾ ਮਾਲਕ ਹੈ ।੧।
The Creator, the Cause of causes, the Perfect All-powerful Lord. ||1||
ਪ੍ਰਭ ਕੀ ਓਟ ਗਹਹੁ ਮਨ ਮੇਰੇ ॥
ਹੇ ਮੇਰੇ ਮਨ! ਪਰਮਾਤਮਾ ਦਾ ਆਸਰਾ ਲਈ ਰੱਖ ।
Grab hold of the Support of God, O my mind.
ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥
ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਰਾਧਨ ਕਰਿਆ ਕਰ, (ਜਿਹੜਾ ਮਨੁੱਖ ਇਹ ਉੱਦਮ ਕਰਦਾ ਹੈ, ਕੋਈ) ਵੈਰੀ (ਉਸ ਦੇ) ਨੇੜੇ ਨਹੀਂ ਆਉਂਦੇ, ਕੋਈ ਦੁੱਖ (ਉਸ ਦੇ) ਨੇੜੇ ਨਹੀਂ ਆਉਂਦਾ ।੧।ਰਹਾਉ।
As Gurmukh, worship and adore His Lotus Feet; enemies and pains shall not even approach you. ||1||Pause||
ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥
ਹੇ ਮੇਰੇ ਮਨ! ਉਹ (ਪ੍ਰਭੂ) ਆਪ ਹੀ (ਹਰੇਕ) ਜੰਗਲ (ਨੂੰ ਪੈਦਾ ਕਰਨ ਵਾਲਾ) ਹੈ, (ਸਾਰੀ) ਵਨਸਪਤੀ (ਨੂੰ ਪੈਦਾ ਕਰਨ ਵਾਲਾ) ਹੈ, ਉਹ ਆਪ ਹੀ ਤਿੰਨਾਂ ਭਵਨਾਂ ਦਾ ਮੂਲ ਹੈ ।
He Himself is the Essence of the forests and fields, and all the three worlds.
ਜਾ ਕੈ ਸੂਤਿ ਪਰੋਇਆ ਸੰਸਾਰੁ ॥
(ਉਹ ਐਸਾ ਹੈ) ਜਿਸ ਦੇ ਹੁਕਮ ਵਿਚ ਸਾਰਾ ਜਗਤ ਪ੍ਰੋਤਾ ਹੋਇਆ ਹੈ ।
The universe is strung on His Thread.
ਆਪੇ ਸਿਵ ਸਕਤੀ ਸੰਜੋਗੀ ॥
ਹੇ ਮਨ! ਉਹ ਆਪ ਹੀ ਜੀਵਾਤਮਾ ਤੇ ਪ੍ਰਕ੍ਰਿਤੀ ਨੂੰ ਜੋੜਨ ਵਾਲਾ ਹੈ,
He is the Uniter of Shiva and Shakti - mind and matter.
ਆਪਿ ਨਿਰਬਾਣੀ ਆਪੇ ਭੋਗੀ ॥੨॥
ਉਹ ਆਪ ਹੀ (ਸਭ ਤੋਂ ਵੱਖਰਾ) ਵਾਸਨਾ-ਰਹਿਤ ਹੈ, ਉਹ ਆਪ ਹੀ (ਸਭ ਵਿਚ ਵਿਆਪਕ ਹੋ ਕੇ ਸਾਰੇ ਭੋਗ) ਭੋਗਣ ਵਾਲਾ ਹੈ ।੨।
He Himself is in the detachment of Nirvaanaa, and He Himself is the Enjoyer. ||2||
ਜਤ ਕਤ ਪੇਖਉ ਤਤ ਤਤ ਸੋਇ ॥
ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਹਰ ਥਾਂ ਉਹ ਪ੍ਰਭੂ ਆਪ ਹੀ ਮੌਜੂਦ ਹੈ,
Wherever I look, there He is.
ਤਿਸੁ ਬਿਨੁ ਦੂਜਾ ਨਾਹੀ ਕੋਇ ॥
ਉਸ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਦੂਜਾ ਨਹੀਂ ਹੈ ।
Without Him, there is no one at all.
ਸਾਗਰੁ ਤਰੀਐ ਨਾਮ ਕੈ ਰੰਗਿ ॥
ਹੇ ਭਾਈ! (ਉਸ ਪਰਮਾਤਮ ਦੇ) ਨਾਮ ਵਿਚ ਪਿਆਰ ਪਾਇਆਂ ਹੀ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ।
In the Love of the Naam, the world-ocean is crossed.
ਗੁਣ ਗਾਵੈ ਨਾਨਕੁ ਸਾਧਸੰਗਿ ॥੩॥
ਨਾਨਕ (ਭੀ) ਸਾਧ ਸੰਗਤਿ ਵਿਚ (ਰਹਿ ਕੇ ਉਸੇ ਪਰਮਾਤਮਾ ਦੇ) ਗੁਣ ਗਾਂਦਾ ਹੈ ।੩।
Nanak sings His Glorious Praises in the Saadh Sangat, the Company of the Holy. ||3||
ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥
ਹੇ ਭਾਈ! (ਜੀਵਾਂ ਨੂੰ) ਮੁਕਤੀ (ਦੇਣੀ, ਜੀਵਾਂ ਨੂੰ ਖਾਣ-ਪੀਣ ਨੂੰ) ਭੋਜਨ (ਦੇਣਾ, ਜੀਵਾਂ ਨੂੰ) ਜੀਵਨ-ਤੋਰੇ ਤੋਰਨਾ
Liberation, the ways and means of enjoyment and union are under His Control.
ਊਣਾ ਨਾਹੀ ਕਿਛੁ ਜਨ ਤਾ ਕੈ ॥
ਇਹ ਸਭ ਕੁਝ ਜਿਸ ਪਰਮਾਤਮਾ ਦੇ ਵੱਸ ਵਿਚ ਹੈ,
His humble servant lacks nothing.
ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
ਉਸ ਦੇ ਘਰ ਵਿਚ (ਕਿਸੇ ਚੀਜ਼ ਦੀ) ਕੋਈ ਕਮੀ ਨਹੀਂ ਹੈ ।
That person, with whom the Lord, in His Mercy, is pleased
ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥
ਹੇ ਦਾਸ ਨਾਨਕ! ਮਿਹਰ ਕਰ ਕੇ ਜਿਸ ਜਿਸ ਮਨੁੱਖ ਉੱਤੇ ਪਰਮਾਤਮਾ ਦਇਆਵਾਨ ਹੁੰਦਾ ਹੈ, ਉਹੀ ਸਾਰੇ ਬੰਦੇ (ਅਸਲ) ਭਾਗਾਂ ਵਾਲੇ ਹਨ ।੪।੩੭।੫੦।
- O slave Nanak, that humble servant is blessed. ||4||37||50||