ਭੈਰਉ ਮਹਲਾ ੫ ॥
Bhairao, Fifth Mehl:
 
ਭਗਤਾ ਮਨਿ ਆਨੰਦੁ ਗੋਬਿੰਦ ॥
ਹੇ ਭਾਈ! ਪਰਮਾਤਮਾ ਦੇ ਭਗਤਾਂ ਦੇ ਮਨ ਵਿਚ ਸਦਾ ਆਤਮਕ ਹੁਲਾਰਾ ਟਿਕਿਆ ਰਹਿੰਦਾ ਹੈ
The minds of the Lord's devotee are filled with bliss.
 
ਅਸਥਿਤਿ ਭਏ ਬਿਨਸੀ ਸਭ ਚਿੰਦ ॥
(ਦੁਨੀਆ ਦੇ ਡਰਾਂ, ਦੁਨੀਆ ਦੀਆਂ ਭਟਕਣਾਂ ਵਲੋਂ ਉਹਨਾਂ ਦੇ ਅੰਦਰ ਸਦਾ) ਅਡੋਲਤਾ ਰਹਿੰਦੀ ਹੈ (ਦੁਨੀਆ ਦੇ ਡਰਾਂ ਦਾ ਉਹਨਾਂ ਨੂੰ) ਚਿਤ-ਚੇਤਾ ਭੀ ਨਹੀਂ ਰਹਿੰਦਾ ।
They become stable and permanent, and all their anxiety is gone.
 
ਭੈ ਭ੍ਰਮ ਬਿਨਸਿ ਗਏ ਖਿਨ ਮਾਹਿ ॥
ਹੇ ਭਾਈ! (ਜਿਸ ਮਨੱੁਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ,
Their fears and doubts are dispelled in an instant.
 
ਪਾਰਬ੍ਰਹਮੁ ਵਸਿਆ ਮਨਿ ਆਇ ॥੧॥
ਇਕ ਖਿਨ ਵਿਚ ਉਸ ਦੇ ਸਾਰੇ ਡਰ ਸਹਿਮ ਦੂਰ ਹੋ ਜਾਂਦੇ ਹਨ ।੧।
The Supreme Lord God comes to dwell in their minds. ||1||
 
ਰਾਮ ਰਾਮ ਸੰਤ ਸਦਾ ਸਹਾਇ ॥
ਹੇ ਭਾਈ! (ਜਿਹੜਾ) ਪਰਮਾਤਮਾ ਸਭਨੀਂ ਥਾਈਂ ਪੂਰਨ ਤੌਰ ਤੇ ਮੌਜੂਦ ਹੈ, (ਉਹ) ਪਰਮਾਤਮਾ ਆਪਣੇ ਸੰਤ ਜਨਾਂ ਦਾ ਸਦਾ ਮਦਦਗਾਰ ਹੈ,
The Lord is forever the Help and Support of the Saints.
 
ਘਰਿ ਬਾਹਰਿ ਨਾਲੇ ਪਰਮੇਸਰੁ ਰਵਿ ਰਹਿਆ ਪੂਰਨ ਸਭ ਠਾਇ ॥੧॥ ਰਹਾਉ ॥
ਘਰ ਵਿਚ ਘਰੋਂ ਬਾਹਰ ਹਰ ਥਾਂ (ਸੰਤ ਜਨਾਂ ਦੇ ਨਾਲ) ਹੁੰਦਾ ਹੈ ।੧।ਰਹਾਉ।
Inside the home of the heart, and outside as well, the Transcendent Lord is always with us, permeating and pervading all places. ||1||Pause||
 
ਧਨੁ ਮਾਲੁ ਜੋਬਨੁ ਜੁਗਤਿ ਗੋਪਾਲ ॥
ਹੇ ਭਾਈ! ਪਰਮਾਤਮਾ ਸੇਵਕ ਦੀ ਜਿੰਦ ਦੀ ਪਾਲਣਾ ਕਰਦਾ ਹੈ, ਸਦਾ ਉਸ ਦੇ ਪ੍ਰਾਣਾਂ ਦੀ ਰਾਖੀ ਕਰਦਾ ਹੈ,
The Lord of the World is my wealth, property, youth and ways and means.
 
ਜੀਅ ਪ੍ਰਾਣ ਨਿਤ ਸੁਖ ਪ੍ਰਤਿਪਾਲ ॥
ਉਸ ਨੂੰ ਸਾਰੇ ਸੁਖ ਦੇਂਦਾ ਹੈ । (ਸੇਵਕ ਵਾਸਤੇ ਭੀ) ਪਰਮਾਤਮਾ ਦਾ ਨਾਮ ਹੀ ਧਨ ਹੈ, ਨਾਮ ਹੀ ਮਾਲ ਹੈ, ਨਾਮ ਹੀ ਜਵਾਨੀ ਹੈ ਅਤੇ ਨਾਮ ਜਪਣਾ ਹੀ ਜੀਊਣ ਦੀ ਸੁਚੱਜੀ ਜਾਚ ਹੈ
He continually cherishes and brings peace to my soul and breath of life.
 
ਅਪਨੇ ਦਾਸ ਕਉ ਦੇ ਰਾਖੈ ਹਾਥ ॥
ਆਪਣੇ ਸੇਵਕ ਨੂੰ ਹੱਥ ਦੇ ਕੇ ਬਚਾਂਦਾ ਹੈ ।
He reaches out with His Hand and saves His slave.
 
ਨਿਮਖ ਨ ਛੋਡੈ ਸਦ ਹੀ ਸਾਥ ॥੨॥
ਹੇ ਭਾਈ! ਪਰਮਾਤਮਾ ਅੱਖ ਝਮਕਣ ਜਿਤਨੇ ਸਮੇ ਲਈ ਭੀ ਆਪਣੇ ਸੇਵਕ ਦਾ ਸਾਥ ਨਹੀਂ ਛੱਡਦਾ, ਸਦਾ ਉਸ ਦੇ ਨਾਲ ਰਹਿੰਦਾ ਹੈ ।੨।
He does not abandon us, even for an instant; He is always with us. ||2||
 
ਹਰਿ ਸਾ ਪ੍ਰੀਤਮੁ ਅਵਰੁ ਨ ਕੋਇ ॥
ਹੇ ਭਾਈ! ਪਰਮਾਤਮਾ ਵਰਗਾ ਪਿਆਰ ਕਰਨ ਵਾਲਾ ਹੋਰ ਕੋਈ ਨਹੀਂ ਹੈ ।
There is no other Beloved like the Lord.
 
ਸਾਰਿ ਸਮ੍ਹਾਲੇ ਸਾਚਾ ਸੋਇ ॥
ਉਹ ਸਦਾ-ਥਿਰ ਪ੍ਰਭੂ ਬੜੇ ਗਹੁ ਨਾਲ (ਆਪਣੇ ਭਗਤਾਂ ਦੀ) ਸੰਭਾਲ ਕਰਦਾ ਹੈ ।
The True Lord takes care of all.
 
ਮਾਤ ਪਿਤਾ ਸੁਤ ਬੰਧੁ ਨਰਾਇਣੁ ॥
ਉਹਨਾਂ ਵਾਸਤੇ ਪਰਮਾਤਮਾ ਹੀ ਮਾਂ ਹੈ, ਪਰਮਾਤਮਾ ਹੀ ਪਿਉ ਹੈ, ਪਰਮਾਤਮਾ ਹੀ ਪੁੱਤਰ ਹੈ ਪਰਮਾਤਮਾ ਹੀ ਸਨਬੰਧੀ ਹੈ ।
The Lord is our Mother, Father, Son and Relation.
 
ਆਦਿ ਜੁਗਾਦਿ ਭਗਤ ਗੁਣ ਗਾਇਣੁ ॥੩॥
ਹੇ ਭਾਈ! ਜਗਤ ਦੇ ਸ਼ੁਰੂ ਤੋਂ ਜੁਗਾਂ ਦੇ ਸ਼ੁਰੂ ਤੋਂ ਭਗਤ ਪਰਮਾਤਮਾ ਦੇ ਗੁਣਾਂ ਦਾ ਗਾਇਨ ਕਰਦੇ ਆ ਰਹੇ ਹਨ ।੩।
Since the beginning of time, and throughout the ages, His devotees sing His Glorious Praises. ||3||
 
ਤਿਸ ਕੀ ਧਰ ਪ੍ਰਭ ਕਾ ਮਨਿ ਜੋਰੁ ॥
ਹੇ ਭਾਈ! ਭਗਤ ਜਨਾਂ ਦੇ ਮਨ ਵਿਚ ਪਰਮਾਤਮਾ ਦਾ ਹੀ ਆਸਰਾ ਹੈ
My mind is filled with the Support and the Power of the Lord.
 
ਏਕ ਬਿਨਾ ਦੂਜਾ ਨਹੀ ਹੋਰੁ ॥
ਪਰਮਾਤਮਾ ਦਾ ਹੀ ਤਾਣ ਹੈ ।
Without the Lord, there is no other at all.
 
ਨਾਨਕ ਕੈ ਮਨਿ ਇਹੁ ਪੁਰਖਾਰਥੁ ॥
ਨਾਨਕ ਦੇ ਮਨ ਵਿਚ (ਭੀ) ਇਹੀ ਹੌਸਲਾ ਹੈ
Nanak's mind is encouraged by this hope,
 
ਪ੍ਰਭੂ ਹਮਾਰਾ ਸਾਰੇ ਸੁਆਰਥੁ ॥੪॥੩੮॥੫੧॥
ਕਿ ਪਰਮਾਤਮਾ ਸਾਡਾ ਹਰੇਕ ਕੰਮ ਸੁਆਰਦਾ ਹੈ ।੪।੩੮।੫੧।
that God will accomplish my objectives in life. ||4||38||51||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by