ਭੈਰਉ ਮਹਲਾ ੫ ॥
Bhairao, Fifth Mehl:
ਭੈ ਕਉ ਭਉ ਪੜਿਆ ਸਿਮਰਤ ਹਰਿ ਨਾਮ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਡਰ ਨੂੰ ਭੀ ਡਰ ਪੈ ਜਾਂਦਾ ਹੈ (ਡਰ ਸਿਮਰਨ ਕਰਨ ਵਾਲੇ ਦੇ ਨੇੜੇ ਨਹੀਂ ਜਾਂਦਾ) ।
Fear itself becomes afraid, when the mortal remembers the Lord's Name in meditation.
ਸਗਲ ਬਿਆਧਿ ਮਿਟੀ ਤ੍ਰਿਹੁ ਗੁਣ ਕੀ ਦਾਸ ਕੇ ਹੋਏ ਪੂਰਨ ਕਾਮ ॥੧॥ ਰਹਾਉ ॥
ਮਾਇਆ ਦੇ ਤਿੰਨਾਂ ਹੀ ਗੁਣਾਂ ਤੋਂ ਪੈਦਾ ਹੋਣ ਵਾਲੀ ਹਰੇਕ ਬੀਮਾਰੀ (ਭਗਤ ਜਨ ਦੇ ਅੰਦਰੋਂ) ਦੂਰ ਹੋ ਜਾਂਦੀ ਹੈ । ਪ੍ਰਭੂ ਦੇ ਸੇਵਕ ਦੇ ਸਾਰੇ ਕੰਮ ਸਿਰੇ ਚੜ੍ਹਦੇ ਰਹਿੰਦੇ ਹਨ ।੧।ਰਹਾਉ।
All the diseases of the three gunas - the three qualities - are cured, and tasks of the Lord's slaves are perfectly accomplished. ||1||Pause||
ਹਰਿ ਕੇ ਲੋਕ ਸਦਾ ਗੁਣ ਗਾਵਹਿ ਤਿਨ ਕਉ ਮਿਲਿਆ ਪੂਰਨ ਧਾਮ ॥
ਹੇ ਭਾਈ! ਪਰਮਾਤਮਾ ਦੇ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਨੂੰ ਸਰਬ-ਵਿਆਪਕ ਪ੍ਰਭੂ ਦੇ ਚਰਨਾਂ ਦਾ ਟਿਕਾਣਾ ਮਿਲਿਆ ਰਹਿੰਦਾ ਹੈ ।
The people of the Lord always sing His Glorious Praises; they attain His Perfect Mansion.
ਜਨ ਕਾ ਦਰਸੁ ਬਾਂਛੈ ਦਿਨ ਰਾਤੀ ਹੋਇ ਪੁਨੀਤ ਧਰਮ ਰਾਇ ਜਾਮ ॥੧॥
ਹੇ ਭਾਈ! ਧਰਮਰਾਜ ਜਮਰਾਜ ਭੀ ਦਿਨ ਰਾਤ ਪਰਮਾਤਮਾ ਦੇ ਭਗਤ ਦਾ ਦਰਸਨ ਕਰਨਾ ਲੋੜਦਾ ਹੈ (ਕਿਉਂਕਿ ਉਸ ਦਰਸਨ ਨਾਲ ਉਹ) ਪਵਿੱਤਰ ਹੋ ਸਕਦਾ ਹੈ ।੧।
Even the Righteous Judge of Dharma and the Messenger of Death yearn, day and night, to be sanctified by the Blessed Vision of the Lord's humble servant. ||1||
ਕਾਮ ਕ੍ਰੋਧ ਲੋਭ ਮਦ ਨਿੰਦਾ ਸਾਧਸੰਗਿ ਮਿਟਿਆ ਅਭਿਮਾਨ ॥
ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਰਿਹਾਂ ਕਾਮ ਕੋ੍ਰਧ ਲੋਭ ਮੋਹ ਅਹੰਕਾਰ (ਹਰੇਕ ਵਿਕਾਰ ਮਨੁੱਖ ਦੇ ਅੰਦਰੋਂ) ਖ਼ਤਮ ਹੋ ਜਾਂਦਾ ਹੈ ।
Sexual desire, anger, intoxication, egotism, slander and egotistical pride are eradicted in the Saadh Sangat, the Company of the Holy.
ਐਸੇ ਸੰਤ ਭੇਟਹਿ ਵਡਭਾਗੀ ਨਾਨਕ ਤਿਨ ਕੈ ਸਦ ਕੁਰਬਾਨ ॥੨॥੩੯॥੫੨॥
ਪਰ ਇਹੋ ਜਿਹੇ ਸੰਤ ਜਨ ਵੱਡੇ ਭਾਗਾਂ ਨਾਲ ਹੀ ਮਿਲਦੇ ਹਨ । ਹੇ ਨਾਨਕ! (ਆਖ—) ਮੈਂ ਉਹਨਾਂ ਸੰਤ ਜਨਾਂ ਤੋਂ ਸਦਾ ਸਦਕੇ ਜਾਂਦਾ ਹਾਂ ।੨।੩੯।੫੨।
By great good fortune, such Saints are met. Nanak is forever a sacrifice to them. ||2||39||52||