ਭੈਰਉ ਮਹਲਾ ੫ ॥
Bhairao, Fifth Mehl:
 
ਪੰਚ ਮਜਮੀ ਜੋ ਪੰਚਨ ਰਾਖੈ ॥
ਹੇ ਭਾਈ! (ਨਾਮ-ਸਿਮਰਨ ਛੱਡ ਕੇ ਜਿਹੜਾ ਮਨੁੱਖ ਆਪਣੇ ਸਰੀਰ ਉੱਤੇ) ਗਣੇਸ਼ ਆਦਿਕ ਦਾ ਨਿਸ਼ਾਨ ਬਣਾ ਕੇ ਆਪਣੇ ਧਰਮੀ ਹੋਣ ਦਾ ਵਿਖਾਵਾ ਕਰਦਾ ਹੈ,
One who harbors the five thieves, becomes the embodiment of these five.
 
ਮਿਥਿਆ ਰਸਨਾ ਨਿਤ ਉਠਿ ਭਾਖੈ ॥
ਉਹ (ਅਸਲ ਵਿਚ) ਅੰਦਰੇ ਅੰਦਰ ਮਾਇਆ ਦੀ ਖ਼ਾਤਰ ਤਰਲੈ ਲੈ ਲੈ ਕੇ ਸੜਦਾ ਰਹਿੰਦਾ ਹੈ, ਜਿਵੇਂ ਵਿਧਵਾ ਇਸਤ੍ਰੀ (ਪਤੀ ਤੋਂ ਬਿਨਾ ਸਦਾ ਦੁਖੀ ਰਹਿੰਦੀ ਹੈ) ।
He gets up each day and tells lies.
 
ਚਕ੍ਰ ਬਣਾਇ ਕਰੈ ਪਾਖੰਡ ॥
ਉਹ ਮਨੁੱਖ (ਅਸਲ ਵਿਚ ਕਾਮਾਦਿਕ) ਪੰਜ ਪੀਰਾਂ ਦਾ ਉਪਾਸਕ ਹੁੰਦਾ ਹੈ ਕਿਉਂਕਿ ਉਹ ਇਹਨਾਂ ਪੰਜਾਂ ਨੂੰ (ਆਪਣੇ ਹਿਰਦੇ ਵਿਚ) ਸਾਂਭੀ ਰੱਖਦਾ ਹੈ,
He applies ceremonial religious marks to his body, but practices hypocrisy.
 
ਝੁਰਿ ਝੁਰਿ ਪਚੈ ਜੈਸੇ ਤ੍ਰਿਅ ਰੰਡ ॥੧॥
ਤੇ ਸਦਾ ਗਿਣ-ਮਿਥ ਕੇ ਆਪਣੀ ਜੀਭ ਨਾਲ ਝੂਠ ਬੋਲਦਾ ਰਹਿੰਦਾ ਹੈ ।੧।
He wastes away in sadness and pain, like a lonely widow. ||1||
 
ਹਰਿ ਕੇ ਨਾਮ ਬਿਨਾ ਸਭ ਝੂਠੁ ॥
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਹੋਰ) ਸਾਰੀ (ਵਿਖਾਵੇ ਵਾਲੀ ਧਾਰਮਿਕ ਕ੍ਰਿਆ) ਝੂਠਾ ਉੱਦਮ ਹੈ ।
Without the Name of the Lord, everything is false.
 
ਬਿਨੁ ਗੁਰ ਪੂਰੇ ਮੁਕਤਿ ਨ ਪਾਈਐ ਸਾਚੀ ਦਰਗਹਿ ਸਾਕਤ ਮੂਠੁ ॥੧॥ ਰਹਾਉ ॥
ਪੂਰੇ ਗੁਰੂ ਦੀ ਸਰਣ ਪੈਣ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ । ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹਜ਼ੂਰੀ ਵਿਚ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਠੱਗੀ ਦਾ ਪਾਜ ਚੱਲ ਨਹੀਂ ਸਕਦਾ ।੧।ਰਹਾਉ।
Without the Perfect Guru, liberation is not obtained. In the Court of the True Lord, the faithless cynic is plundered. ||1||Pause||
 
ਸੋਈ ਕੁਚੀਲੁ ਕੁਦਰਤਿ ਨਹੀ ਜਾਨੈ ॥
ਹੇ ਭਾਈ! ਅਸਲ ਵਿਚ ਉਹੀ ਮਨੁੱਖ ਗੰਦੀ ਰਹਿਣੀ ਵਾਲਾ ਹੈ ਜਿਹੜਾ ਇਸ ਸਾਰੀ ਰਚਨਾ ਵਿਚ (ਇਸ ਦੇ ਕਰਤਾਰ ਸਿਰਜਣਹਾਰ ਨੂੰ ਵੱਸਦਾ) ਨਹੀਂ ਪਛਾਣ ਸਕਦਾ ।
One who does not know the Lord's Creative Power is polluted.
 
ਲੀਪਿਐ ਥਾਇ ਨ ਸੁਚਿ ਹਰਿ ਮਾਨੈ ॥
ਜੇ ਬਾਹਰਲਾ ਚੌਕਾ ਲਿਪਿਆ ਜਾਏ (ਤਾਂ ਉਸ ਬਾਹਰਲੀ ਸੁੱਚ ਨੂੰ) ਪਰਮਾਤਮਾ ਸੁੱਚ ਨਹੀਂ ਸਮਝਦਾ ।
Ritualistically plastering one's kitchen square does not make it pure in the Eyes of the Lord.
 
ਅੰਤਰੁ ਮੈਲਾ ਬਾਹਰੁ ਨਿਤ ਧੋਵੈ ॥
ਜਿਸ ਮਨੁੱਖ ਦਾ ਹਿਰਦਾ ਤਾਂ ਵਿਕਾਰਾਂ ਨਾਲ ਗੰਦਾ ਹੋਇਆ ਪਿਆ ਹੈ, ਪਰ ਉਹ ਆਪਣੇ ਸਰੀਰ ਨੂੰ (ਸੁੱਚ ਦੀ ਖ਼ਾਤਰ) ਸਦਾ ਧੋਂਦਾ ਰਹਿੰਦਾ ਹੈ,
If a person is polluted within, he may wash himself everyday on the outside,
 
ਸਾਚੀ ਦਰਗਹਿ ਅਪਨੀ ਪਤਿ ਖੋਵੈ ॥੨॥
ਉਹ ਮਨੁੱਖ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਆਪਣੀ ਇੱਜ਼ਤ ਗਵਾ ਲੈਂਦਾ ਹੈ ।੨।
but in the Court of the True Lord, he forfeits his honor. ||2||
 
ਮਾਇਆ ਕਾਰਣਿ ਕਰੈ ਉਪਾਉ ॥
ਹੇ ਭਾਈ! (ਆਪਣੇ ਧਰਮੀ ਹੋਣ ਦਾ ਵਿਖਾਵਾ ਕਰਨ ਵਾਲਾ ਮਨੁੱਖ ਅੰਦਰੋਂ) ਮਾਇਆ ਇਕੱਠੀ ਕਰਨ ਦੀ ਖ਼ਾਤਰ (ਭੇਖ ਤੇ ਸੁੱਚ ਆਦਿਕ ਦਾ) ਹੀਲਾ ਕਰਦਾ ਹੈ,
He works for the sake of Maya,
 
ਕਬਹਿ ਨ ਘਾਲੈ ਸੀਧਾ ਪਾਉ ॥
ਪਰ (ਪਵਿੱਤਰ ਜੀਵਨ ਵਾਲੇ ਰਸਤੇ ਉਤੇ) ਕਦੇ ਭੀ ਸਿੱਧਾ ਪੈਰ ਨਹੀਂ ਧਰਦਾ ।
but he never places his feet on the right path.
 
ਜਿਨਿ ਕੀਆ ਤਿਸੁ ਚੀਤਿ ਨ ਆਣੈ ॥
ਜਿਸ ਪਰਮਾਤਮਾ ਨੇ ਪੈਦਾ ਕੀਤਾ ਹੈ, ਉਸ ਨੂੰ ਆਪਣੇ ਚਿੱਤ ਵਿਚ ਨਹੀਂ ਵਸਾਂਦਾ
He never even remembers the One who created him.
 
ਕੂੜੀ ਕੂੜੀ ਮੁਖਹੁ ਵਖਾਣੈ ॥੩॥
(ਹਾਂ) ਝੂਠ-ਮੂਠ (ਲੋਕਾਂ ਨੂੰ ਠੱਗਣ ਲਈ ਆਪਣੇ) ਮੂੰਹੋਂ (ਰਾਮ ਰਾਮ) ਉਚਾਰਦਾ ਰਹਿੰਦਾ ਹੈ ।੩।
He speaks falsehood, only falsehood, with his mouth. ||3||
 
ਜਿਸ ਨੋ ਕਰਮੁ ਕਰੇ ਕਰਤਾਰੁ ॥
ਹੇ ਭਾਈ! ਜਿਸ ਮਨੁੱਖ ਉੱਤੇ ਕਰਤਾਰ-ਸਿਰਜਣਹਾਰ ਮਿਹਰ ਕਰਦਾ ਹੈ,
That person, unto whom the Creator Lord shows Mercy,
 
ਸਾਧਸੰਗਿ ਹੋਇ ਤਿਸੁ ਬਿਉਹਾਰੁ ॥
ਸਾਧ ਸੰਗਤਿ ਵਿਚ ਉਸ ਮਨੁੱਖ ਦਾ ਬਹਿਣ-ਖਲੋਣ ਹੋ ਜਾਂਦਾ ਹੈ,
deals with the Saadh Sangat, the Company of the Holy.
 
ਹਰਿ ਨਾਮ ਭਗਤਿ ਸਿਉ ਲਾਗਾ ਰੰਗੁ ॥
ਪਰਮਾਤਮਾ ਦੇ ਨਾਮ ਨਾਲ ਪਰਮਾਤਮਾ ਦੀ ਭਗਤੀ ਨਾਲ ਉਸ ਦਾ ਪ੍ਰੇਮ ਬਣ ਜਾਂਦਾ ਹੈ ।
One who lovingly worships the Lord's Name,
 
ਕਹੁ ਨਾਨਕ ਤਿਸੁ ਜਨ ਨਹੀ ਭੰਗੁ ॥੪॥੪੦॥੫੩॥
ਹੇ ਨਾਨਕ! ਉਹ ਮਨੁੱਖ ਨੂੰ (ਆਤਮਕ ਅਨੰਦ ਵਿਚ ਕਦੇ) ਤੋਟ ਨਹੀਂ ਆਉਂਦੀ ।੪।੪੦।੫੩।
says Nanak - no obstacles ever block his way. ||4||40||53||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by