ਭੈਰਉ ਮਹਲਾ ੫ ॥
Bhairao, Fifth Mehl:
 
ਨਿੰਦਕ ਕਉ ਫਿਟਕੇ ਸੰਸਾਰੁ ॥
ਹੇ ਭਾਈ! ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲੇ ਮਨੁੱਖ ਨੂੰ ਸਾਰਾ ਜਗਤ ਫਿਟਕਾਰਾਂ ਪਾਂਦਾ ਹ
The entire universe curses the slanderer.
 
ਨਿੰਦਕ ਕਾ ਝੂਠਾ ਬਿਉਹਾਰੁ ॥
(ਕਿਉਂਕਿ ਜਗਤ ਜਾਣਦਾ ਹੈ ਕਿ) ਤੁਹਮਤਾਂ ਲਾਣ ਦਾ ਇਹ ਕਸਬ ਝੂਠਾ ਹੈ ।
False are the dealings of the slanderer.
 
ਨਿੰਦਕ ਕਾ ਮੈਲਾ ਆਚਾਰੁ ॥
ਹੇ ਭਾਈ! (ਤੁਹਮਤਾਂ ਲਾ ਲਾ ਕੇ) ਤੁਹਮਤਾਂ ਲਾਣ ਵਾਲੇ ਦਾ ਆਪਣਾ ਆਚਰਨ ਹੀ ਗੰਦਾ ਹੋ ਜਾਂਦਾ ਹੈ ।
The slanderer's lifestyle is filthy and polluted.
 
ਦਾਸ ਅਪੁਨੇ ਕਉ ਰਾਖਨਹਾਰੁ ॥੧॥
ਪਰ ਪਰਮਾਤਮਾ ਆਪਣੇ ਸੇਵਕ ਨੂੰ (ਵਿਕਾਰਾਂ ਵਿਚ ਡਿੱਗਣ ਤੋਂ) ਆਪ ਬਚਾਈ ਰੱਖਦਾ ਹੈ ।੧।
The Lord is the Saving Grace and the Protector of His slave. ||1||
 
ਨਿੰਦਕੁ ਮੁਆ ਨਿੰਦਕ ਕੈ ਨਾਲਿ ॥
ਹੇ ਭਾਈ! (ਸੰਤ ਜਨਾਂ ਉਤੇ) ਤੁਹਮਤਾਂ ਲਾਣ ਵਾਲਾ ਮਨੁੱਖ ਤੁਹਮਤਾਂ ਲਾਣ ਵਾਲੇ ਦੀ ਸੁਹਬਤ ਵਿਚ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ ।
The slanderer dies with the rest of the slanderers.
 
ਪਾਰਬ੍ਰਹਮ ਪਰਮੇਸਰਿ ਜਨ ਰਾਖੇ ਨਿੰਦਕ ਕੈ ਸਿਰਿ ਕੜਕਿਓ ਕਾਲੁ ॥੧॥ ਰਹਾਉ ॥
ਪ੍ਰਭੂ-ਪਰਮੇਸਰ ਨੇ (ਵਿਕਾਰਾਂ ਵਿਚ ਡਿੱਗਣ ਵਲੋਂ ਸਦਾ ਹੀ ਆਪਣੇ) ਸੇਵਕਾਂ ਦੀ ਰੱਖਿਆ ਕੀਤੀ ਹੈ, ਪਰ ਉਹਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੇ ਸਿਰ ਉੱਤੇ ਆਤਮਕ ਮੌਤ (ਸਦਾ) ਗੱਜਦੀ ਰਹਿੰਦੀ ਹੈ ।੧।ਰਹਾਉ।
The Supreme Lord God, the Transcendent Lord, protects and saves His humble servant. Death roars and thunders over the head of the slanderer. ||1||Pause||
 
ਨਿੰਦਕ ਕਾ ਕਹਿਆ ਕੋਇ ਨ ਮਾਨੈ ॥
ਹੇ ਭਾਈ! ਸੰਤ ਜਨਾਂ ਉਤੇ ਤੁਹਮਤਾਂ ਲਾਣ ਵਾਲਿਆਂ ਦੀ ਗੱਲ ਨੂੰ ਕੋਈ ਭੀ ਮਨੁੱਖ ਸੱਚ ਨਹੀਂ ਮੰਨਦਾ
No one belives what the slanderer says.
 
ਨਿੰਦਕ ਝੂਠੁ ਬੋਲਿ ਪਛੁਤਾਨੇ ॥
ਤੁਹਮਤਾਂ ਲਾਣ ਵਾਲੇ ਝੂਠ ਬੋਲ ਕੇ (ਫਿਰ) ਅਫ਼ਸੋਸ ਹੀ ਕਰਦੇ ਹਨ,
The slanderer tells lies, and later regrets and repents.
 
ਹਾਥ ਪਛੋਰਹਿ ਸਿਰੁ ਧਰਨਿ ਲਗਾਹਿ ॥
(ਨਸ਼ਰ ਹੋਣ ਤੇ ਨਿੰਦਕ) ਹੱਥ ਮੱਥੇ ਉਤੇ ਮਾਰਦੇ ਹਨ ਤੇ ਆਪਣਾ ਸਿਰ ਧਰਤੀ ਨਾਲ ਪਟਕਾਂਦੇ ਹਨ (ਭਾਵ, ਬਹੁਤ ਹੀ ਸ਼ਰਮਿੰਦੇ ਹੁੰਦੇ ਹਨ) ।
He wrings his hands, and hits his head against the ground.
 
ਨਿੰਦਕ ਕਉ ਦਈ ਛੋਡੈ ਨਾਹਿ ॥੨॥
(ਪਰ ਊਜਾਂ ਲਾਣ ਦੀ ਵਾਦੀ ਵਿਚ ਦੋਖੀ ਮਨੁੱਖ ਅਜਿਹਾ ਫਸਦਾ ਹੈ ਕਿ) ਪਰਮਾਤਮਾ ਉਸ ਦੋਖੀ ਨੂੰ (ਉਸ ਦੇ ਆਪਣੇ ਤਣੇ ਨਿੰਦਾ ਦੇ ਜਾਲ ਵਿਚੋਂ) ਛੁਟਕਾਰਾ ਨਹੀਂ ਦੇਂਦਾ ।੨।
The Lord does not forgive the slanderer. ||2||
 
ਹਰਿ ਕਾ ਦਾਸੁ ਕਿਛੁ ਬੁਰਾ ਨ ਮਾਗੈ ॥
ਹੇ ਭਾਈ! ਪਰਮਾਤਮਾ ਦਾ ਭਗਤ (ਉਸ ਦੋਖੀ ਦਾ ਭੀ) ਰਤਾ ਭਰ ਭੀ ਬੁਰਾ ਨਹੀਂ ਮੰਗਦਾ (ਇਹ ਨਹੀਂ ਚਾਹੁੰਦਾ ਕਿ ਉਸ ਦਾ ਕੋਈ ਨੁਕਸਾਨ ਹੋਵੇ ।
The Lord's slave does not wish anyone ill.
 
ਨਿੰਦਕ ਕਉ ਲਾਗੈ ਦੁਖ ਸਾਂਗੈ ॥
ਫਿਰ ਭੀ) ਦੋਖੀ ਨੂੰ (ਆਪਣੀ ਹੀ ਕਰਤੂਤ ਦਾ ਅਜਿਹਾ) ਦੁੱਖ ਅੱਪੜਦਾ ਹੈ (ਜਿਵੇਂ) ਬਰਛੀ (ਲੱਗਣ) ਦਾ (ਦੁੱਖ ਹੁੰਦਾ ਹੈ) ।
The slanderer suffers, as if stabbed by a spear.
 
ਬਗੁਲੇ ਜਿਉ ਰਹਿਆ ਪੰਖ ਪਸਾਰਿ ॥
ਹੇ ਭਾਈ! ਸੰਤ ਜਨਾਂ ਉਤੇ ਊਜਾਂ ਲਾਣ ਵਾਲਾ ਮਨੁੱਖ ਆਪ ਬਗਲੇ ਵਾਂਗ ਖੰਡ ਖਿਲਾਰੀ ਰੱਖਦਾ ਹੈ (ਆਪਣੇ ਆਪ ਨੂੰ ਚੰਗੇ ਜੀਵਨ ਵਾਲਾ ਪਰਗਟ ਕਰਦਾ ਹੈ,
Like a crane, he spreads his feathers, to look like a swan.
 
ਮੁਖ ਤੇ ਬੋਲਿਆ ਤਾਂ ਕਢਿਆ ਬੀਚਾਰਿ ॥੩॥
ਪਰ ਜਦੋਂ ਹੀ ਉਹ) ਮੂਹੋਂ (ਤੁਹਮਤਾਂ ਦੇ) ਬਚਨ ਬੋਲਦਾ ਹੈ ਤਦੋਂ ਉਹ (ਝੂਠਾ ਦੋਖੀ) ਮਿਥਿਆ ਜਾ ਕੇ (ਲੋਕਾਂ ਵਲੋਂ) ਦੁਰਕਾਰਿਆ ਜਾਂਦਾ ਹੈ ।੩।
When he speaks with his mouth, then he is exposed and driven out. ||3||
 
ਅੰਤਰਜਾਮੀ ਕਰਤਾ ਸੋਇ ॥
ਹੇ ਭਾਈ! ਉਹ ਕਰਤਾਰ ਆਪ ਹੀ ਹਰੇਕ ਦੇ ਦਿਲ ਦੀ ਜਾਣਦਾ ਹੈ ।
The Creator is the Inner-knower, the Searcher of hearts.
 
ਹਰਿ ਜਨੁ ਕਰੈ ਸੁ ਨਿਹਚਲੁ ਹੋਇ ॥
ਉਸ ਦਾ ਸੇਵਕ ਜੋ ਕੁਝ ਕਰਦਾ ਹੈ ਉਹ ਪੱਥਰ ਦੀ ਲਕੀਰ ਹੁੰਦਾ ਹੈ (ਉਸ ਵਿਚ ਰਤਾ ਭਰ ਝੂਠ ਨਹੀਂ ਹੁੰਦਾ,
That person, whom the Lord makes His Own, becomes stable and steady.
 
ਹਰਿ ਕਾ ਦਾਸੁ ਸਾਚਾ ਦਰਬਾਰਿ ॥
ਉਹ ਕਿਸੇ ਦੀ ਬੁਰਾਈ ਵਾਸਤੇ ਨਹੀਂ ਹੁੰਦਾ) ।
The Lord's slave is true in the Court of the Lord.
 
ਜਨ ਨਾਨਕ ਕਹਿਆ ਤਤੁ ਬੀਚਾਰਿ ॥੪॥੪੧॥੫੪॥
ਹੇ ਨਾਨਕ! ਪ੍ਰਭੂ ਦੇ ਸੇਵਕਾਂ ਨੇ ਵਿਚਾਰ ਕੇ ਇਹ ਤੱਤ ਕਹਿ ਦਿੱਤਾ ਹੈ ਕਿ ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹਜ਼ੂਰੀ ਵਿਚ ਸੁਰਖ਼ਰੂ ਹੁੰਦਾ ਹੈ ।੪।੪੧।੫੪।
Servant Nanak speaks, after contemplating the essence of reality. ||4||41||54||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by