ਭੈਰਉ ਮਹਲਾ ੫ ॥
Bhairao, Fifth Mehl:
ਦੁਇ ਕਰ ਜੋਰਿ ਕਰਉ ਅਰਦਾਸਿ ॥
ਹੇ ਭਾਈ! (ਗੁਰੂ ਦੀ ਸਰਨ ਦੀ ਬਰਕਤਿ ਨਾਲ) ਮੈਂ ਦੋਵੇਂ ਹੱਥ ਜੋੜ ਕੇ (ਪ੍ਰਭੂ ਦੇ ਦਰ ਤੇ) ਅਰਜ਼ੋਈ ਕਰਦਾ ਰਹਿੰਦਾ ਹਾਂ ।
With my palms pressed together, I offer this prayer.
ਜੀਉ ਪਿੰਡੁ ਧਨੁ ਤਿਸ ਕੀ ਰਾਸਿ ॥
ਮੇਰੀ ਇਹ ਜਿੰਦ, ਮੇਰਾ ਇਹ ਸਰੀਰ ਇਹ ਧਨ—ਸਭ ਕੁਝ ਉਸ ਪਰਮਾਤਮਾ ਦੀ ਬਖ਼ਸ਼ੀ ਪੂੰਜੀ ਹੈ ।
My soul, body and wealth are His property.
ਸੋਈ ਮੇਰਾ ਸੁਆਮੀ ਕਰਨੈਹਾਰੁ ॥
ਮੇਰਾ ਉਹ ਮਾਲਕ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ ।
He is the Creator, my Lord and Master.
ਕੋਟਿ ਬਾਰ ਜਾਈ ਬਲਿਹਾਰ ॥੧॥
ਮੈਂ ਕੋ੍ਰੜਾਂ ਵਾਰੀ ਉਸ ਤੋਂ ਸਦਕੇ ਜਾਂਦਾ ਹਾਂ ।੧।
Millions of times, I am a sacrifice to Him. ||1||
ਸਾਧੂ ਧੂਰਿ ਪੁਨੀਤ ਕਰੀ ॥
ਹੇ ਭਾਈ! ਗੁਰੂ ਦੀ ਚਰਨ-ਧੂੜ (ਮਨੁੱਖ ਦੇ ਜੀਵਨ ਨੂੰ) ਪਵਿੱਤਰ ਕਰ ਦੇਂਦੀ ਹੈ,
The dust of the feet of the Holy brings purity.
ਮਨ ਕੇ ਬਿਕਾਰ ਮਿਟਹਿ ਪ੍ਰਭ ਸਿਮਰਤ ਜਨਮ ਜਨਮ ਕੀ ਮੈਲੁ ਹਰੀ ॥੧॥ ਰਹਾਉ ॥
(ਗੁਰੂ ਦੀ ਸਰਨ ਪੈ ਕੇ) ਪ੍ਰਭੂ ਦਾ ਨਾਮ ਸਿਮਰਦਿਆਂ (ਮਨੁੱਖ ਦੇ) ਮਨ ਦੇ ਵਿਕਾਰ ਦੂਰ ਹੋ ਜਾਂਦੇ ਹਨ, ਅਨੇਕਾਂ ਜਨਮਾਂ (ਕੇ ਕੀਤੇ ਕੁਕਰਮਾਂ) ਦੀ ਮੈਲ ਲਹਿ ਜਾਂਦੀ ਹੈ ।੧।ਰਹਾਉ।
Remembering God in meditation, the mind's corruption is eradicated, and the filth of countless incarnations is washed away. ||1||Pause||
ਜਾ ਕੈ ਗ੍ਰਿਹ ਮਹਿ ਸਗਲ ਨਿਧਾਨ ॥
ਹੇ ਭਾਈ! (ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ ਕਿ) ਜਿਸ ਪਰਮਾਤਮਾ ਦੇ ਘਰ ਵਿਚ ਸਾਰੇ ਖ਼ਜ਼ਾਨੇ ਹਨ,
All treasures are in His household.
ਜਾ ਕੀ ਸੇਵਾ ਪਾਈਐ ਮਾਨੁ ॥
ਜਿਸ ਦੀ ਸੇਵਾ-ਭਗਤੀ ਕੀਤਿਆਂ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ,
Serving Him, the mortal attains honor.
ਸਗਲ ਮਨੋਰਥ ਪੂਰਨਹਾਰ ॥
ਉਹ ਪਰਮਾਤਮਾ (ਜੀਵਾਂ ਦੀਆਂ) ਸਾਰੀਆਂ ਲੋੜਾਂ ਪੂਰੀਆਂ ਕਰ ਸਕਣ ਵਾਲਾ ਹੈ,
He is the Fulfiller of the mind's desires.
ਜੀਅ ਪ੍ਰਾਨ ਭਗਤਨ ਆਧਾਰ ॥੨॥
ਉਹ ਆਪਣੇ ਭਗਤਾਂ ਦੀ ਜਿੰਦ ਦਾ ਪ੍ਰਾਣਾਂ ਦਾ ਸਹਾਰਾ ਹੈ ।੨।
He is the Support of the soul and the breath of life of His devotees. ||2||
ਘਟ ਘਟ ਅੰਤਰਿ ਸਗਲ ਪ੍ਰਗਾਸ ॥
ਹੇ ਭਾਈ! (ਗੁਰੂ ਦੀ ਸਰਨ ਪਿਆਂ ਹੀ ਇਹ ਸੂਝ ਪੈਂਦੀ ਹੈ ਕਿ) ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ,
His Light shines in each and every heart.
ਜਪਿ ਜਪਿ ਜੀਵਹਿ ਭਗਤ ਗੁਣਤਾਸ ॥
ਸਭ ਜੀਵਾਂ ਦੇ ਅੰਦਰ (ਆਪਣੀ ਜੋਤਿ ਦਾ) ਚਾਨਣ ਕਰਦਾ ਹੈ ।
Chanting and meditating on God, the Treasure of Virtue, His devotees live.
ਜਾ ਕੀ ਸੇਵ ਨ ਬਿਰਥੀ ਜਾਇ ॥
ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦਾ ਨਾਮ ਜਪ ਜਪ ਕੇ ਉਸ ਦੇ ਭਗਤ ਆਤਮਕ ਜੀਵਨ ਹਾਸਲ ਕਰਦੇ ਹਨ ।
Service to Him does not go in vain.
ਮਨ ਤਨ ਅੰਤਰਿ ਏਕੁ ਧਿਆਇ ॥੩॥
ਹੇ ਭਾਈ! ਜਿਸ ਪ੍ਰਭੂ ਦੀ ਕੀਤੀ ਭਗਤੀ ਵਿਅਰਥ ਨਹੀਂ ਜਾਂਦੀ, ਤੂੰ ਆਪਣੇ ਮਨ ਵਿਚ ਆਪਣੇ ਤਨ ਵਿਚ ਉਸ ਇੱਕ ਦਾ ਨਾਮ ਸਿਮਰਿਆ ਕਰ ।੩।
Deep within your mind and body, meditate on the One Lord. ||3||
ਗੁਰ ਉਪਦੇਸਿ ਦਇਆ ਸੰਤੋਖੁ ॥
ਹੇ ਭਾਈ! ਗੁਰੂ ਦੀ ਸਿੱਖਿਆ ਉੱਤੇ ਤੁਰਿਆਂ (ਮਨੁੱਖ ਦੇ ਹਿਰਦੇ ਵਿਚ) ਦਇਆ ਪੈਦਾ ਹੁੰਦੀ ਹੈ ਸੰਤੋਖ ਪੈਦਾ ਹੁੰਦਾ ਹੈ,
Following the Guru's Teachings, compassion and contentment are found.
ਨਾਮੁ ਨਿਧਾਨੁ ਨਿਰਮਲੁ ਇਹੁ ਥੋਕੁ ॥
ਨਾਮ-ਖ਼ਜ਼ਾਨਾ ਪਰਗਟ ਹੋ ਜਾਂਦਾ ਹੈ, ਇਹ (ਨਾਮ-ਖ਼ਜ਼ਾਨਾ ਅਜਿਹਾ) ਪਦਾਰਥ ਹੈ ਕਿ ਇਹ ਜੀਵਨ ਨੂੰ ਪਵਿੱਤਰ ਕਰ ਦੇਂਦਾ ਹੈ ।
This Treasure of the Naam, the Name of the Lord, is the immaculate object.
ਕਰਿ ਕਿਰਪਾ ਲੀਜੈ ਲੜਿ ਲਾਇ ॥
ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰਿਆ ਕਰ ਤੇ ਆਖ—ਹੇ ਪ੍ਰਭੂ!) ਮਿਹਰ ਕਰ ਕੇ (ਮੈਨੂੰ ਆਪਣੇ) ਪੱਲੇ ਲਾਈ ਰੱਖ ।
Please grant Your Grace, O Lord, and attach me to the hem of Your robe.
ਚਰਨ ਕਮਲ ਨਾਨਕ ਨਿਤ ਧਿਆਇ ॥੪॥੪੨॥੫੫॥
(ਮੈਂ) ਤੇਰੇ ਸੋਹਣੇ ਚਰਨਾਂ ਦਾ ਸਦਾ ਧਿਆਨ ਧਰਦਾ ਰਹਾਂ ।੪।੪੨।੫੫।
Nanak meditates continually on the Lord's Lotus Feet. ||4||42||55||