ਭੈਰਉ ਮਹਲਾ ੫ ॥
Bhairao, Fifth Mehl:
ਸਤਿਗੁਰ ਅਪੁਨੇ ਸੁਨੀ ਅਰਦਾਸਿ ॥
ਹੇ ਭਾਈ! ਪਿਆਰੇ ਗੁਰੂ ਨੇ (ਜਿਸ ਮਨੁੱਖ ਦੀ) ਬੇਨਤੀ ਸੁਣ ਲਈ,
The True Guru has listened to my prayer.
ਕਾਰਜੁ ਆਇਆ ਸਗਲਾ ਰਾਸਿ ॥
ਉਸ ਦਾ (ਹਰੇਕ) ਕੰਮ ਮੁਕੰਮਲ ਤੌਰ ਤੇ ਸਿਰੇ ਚੜ੍ਹ ਜਾਂਦਾ ਹੈ ।
All my affairs have been resolved.
ਮਨ ਤਨ ਅੰਤਰਿ ਪ੍ਰਭੂ ਧਿਆਇਆ ॥
ਉਹ ਮਨੁੱਖ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ।
Deep within my mind and body, I meditate on God.
ਗੁਰ ਪੂਰੇ ਡਰੁ ਸਗਲ ਚੁਕਾਇਆ ॥੧॥
ਪੂਰਾ ਗੁਰੂ ਉਸ ਦਾ (ਹਰੇਕ) ਡਰ ਸਾਰੇ ਦਾ ਸਾਰਾ ਦੂਰ ਕਰ ਦੇਂਦਾ ਹੈ ।੧।
The Perfect Guru has dispelled all my fears. ||1||
ਸਭ ਤੇ ਵਡ ਸਮਰਥ ਗੁਰਦੇਵ ॥
ਹੇ ਭਾਈ! ਗੁਰੂ ਸਭਨਾਂ (ਦੇਵਤਿਆਂ) ਨਾਲੋਂ ਬਹੁਤ ਵੱਡੀ ਤਾਕਤ ਵਾਲਾ ਹੈ ।
The All-powerful Divine Guru is the Greatest of all.
ਸਭਿ ਸੁਖ ਪਾਈ ਤਿਸ ਕੀ ਸੇਵ ॥ ਰਹਾਉ ॥
ਮੈਂ (ਤਾਂ) ਉਸ (ਗੁਰੂ) ਦੀ ਸਰਨ ਪੈ ਕੇ ਸਾਰੇ ਸੁਖ ਪ੍ਰਾਪਤ ਕਰ ਰਿਹਾ ਹਾਂ ।ਰਹਾਉ।
Serving Him, I obtain all comforts. ||Pause||
ਜਾ ਕਾ ਕੀਆ ਸਭੁ ਕਿਛੁ ਹੋਇ ॥
ਹੇ ਭਾਈ! (ਜਗਤ ਵਿਚ) ਜਿਸ (ਪਰਮਾਤਮਾ) ਦਾ ਕੀਤਾ ਹੀ ਹਰੇਕ ਕੰਮ ਹੋ ਰਿਹਾ ਹੈ,
Everything is done by Him.
ਤਿਸ ਕਾ ਅਮਰੁ ਨ ਮੇਟੈ ਕੋਇ ॥
ਉਸ (ਪਰਮਾਤਮਾ) ਦਾ ਹੁਕਮ ਕੋਈ ਜੀਵ ਮੋੜ ਨਹੀਂ ਸਕਦਾ ।
No one can erase His Eternal Decree.
ਪਾਰਬ੍ਰਹਮੁ ਪਰਮੇਸਰੁ ਅਨੂਪੁ ॥
ਉਹ ਪ੍ਰਭੂ ਪਰਮੇਸਰ (ਐਸਾ ਹੈ ਕਿ ਉਸ) ਵਰਗਾ ਹੋਰ ਕੋਈ ਨਹੀਂ ।
The Supreme Lord God, the Transcendent Lord, is incomparably beautiful.
ਸਫਲ ਮੂਰਤਿ ਗੁਰੁ ਤਿਸ ਕਾ ਰੂਪੁ ॥੨॥
ਉਸ ਦੇ ਸਰੂਪ ਦਾ ਦੀਦਾਰ ਸਾਰੇ ਮਨੋਰਥ ਪੂਰੇ ਕਰਦਾ ਹੈ । ਹੇ ਭਾਈ! ਗੁਰੂ ਉਸ ਪਰਮਾਤਮਾ ਦਾ ਰੂਪ ਹੈ ।੨।
The Guru is the Image of Fulfillment, the Embodiment of the Lord. ||2||
ਜਾ ਕੈ ਅੰਤਰਿ ਬਸੈ ਹਰਿ ਨਾਮੁ ॥
ਹੇ ਭਾਈ! (ਗੁਰੂ ਦੀ ਰਾਹੀਂ) ਜਿਸ (ਮਨੁੱਖ) ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ,
The Name of the Lord abides deep within him.
ਜੋ ਜੋ ਪੇਖੈ ਸੁ ਬ੍ਰਹਮ ਗਿਆਨੁ ॥
(ਉਹ ਮਨੁੱਖ ਜਗਤ ਵਿਚ) ਜੋ ਕੁਝ ਭੀ ਵੇਖਦਾ ਹੈ ਉਹ (ਵੇਖਿਆ ਪਦਾਰਥ ਉਸ ਦੀ) ਪਰਮਾਤਮਾ ਨਾਲ ਡੂੰਘੀ ਸਾਂਝ ਹੀ ਬਣਾਂਦਾ ਹੈ ।
Wherever he looks, he sees the Wisdom of God.
ਬੀਸ ਬਿਸੁਏ ਜਾ ਕੈ ਮਨਿ ਪਰਗਾਸੁ ॥
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦਾ ਮੁਕੰਮਲ ਚਾਨਣ ਹੋ ਜਾਂਦਾ ਹੈ,
His mind is totally enlightened and illuminated.
ਤਿਸੁ ਜਨ ਕੈ ਪਾਰਬ੍ਰਹਮ ਕਾ ਨਿਵਾਸੁ ॥੩॥
ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ।੩।
Within that person, the Supreme Lord God abides. ||3||
ਤਿਸੁ ਗੁਰ ਕਉ ਸਦ ਕਰੀ ਨਮਸਕਾਰ ॥
ਹੇ ਨਾਨਕ! (ਆਖ—ਹੇ ਭਾਈ!) ਉਸ ਗੁਰੂ ਨੂੰ ਮੈਂ ਸਦਾ ਸਿਰ ਨਿਵਾਂਦਾ ਰਹਿੰਦਾ ਹਾਂ
I humbly bow to that Guru forever.
ਤਿਸੁ ਗੁਰ ਕਉ ਸਦ ਜਾਉ ਬਲਿਹਾਰ ॥
ਉਸ ਗੁਰੂ ਤੋਂ ਮੈਂ ਸਦਾ ਕੁਰਬਾਨ ਜਾਂਦਾ ਹਾਂ ।
I am forever a sacrifice to that Guru.
ਸਤਿਗੁਰ ਕੇ ਚਰਨ ਧੋਇ ਧੋਇ ਪੀਵਾ ॥
ਮੈਂ ਉਸ ਗੁਰੂ ਦੇ ਚਰਨ ਧੋ ਧੋ ਕੇ ਪੀਂਦਾ ਹਾਂ (ਭਾਵ, ਮੈਂ ਉਸ ਗੁਰੂ ਤੋਂ ਆਪਣਾ ਆਪਾ ਸਦਕੇ ਕਰਦਾ ਹਾਂ) ।
I wash the feet of the Guru, and drink in this water.
ਗੁਰ ਨਾਨਕ ਜਪਿ ਜਪਿ ਸਦ ਜੀਵਾ ॥੪॥੪੩॥੫੬॥
ਉਸ ਗੁਰੂ ਨੂੰ ਸਦਾ ਚੇਤੇ ਕਰ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹਾਂ ।੪।੪੩।੫੬।
Chanting and meditating forever on Guru Nanak, I live. ||4||43||56||