ਮਃ ੧ ॥
First Mehl:
ਜਾ ਤੂੰ ਵਡਾ ਸਭਿ ਵਡਿਆਂਈਆ ਚੰਗੈ ਚੰਗਾ ਹੋਈ ॥
ਜਦੋਂ (ਇਹ ਗੱਲ ਠੀਕ ਹੈ ਕਿ) ਤੂੰ ਵੱਡਾ (ਪ੍ਰਭੂ ਜਗਤ ਦਾ ਕਰਤਾਰ ਹੈਂ ਤਾਂ ਜਗਤ ਵਿਚ ਜੋ ਕੁਝ ਹੋ ਰਿਹਾ ਹੈ) ਸਭ ਤੇਰੀਆਂ ਹੀ ਵਡਿਆਈਆਂ ਹਨ (ਕਿਉਂਕਿ) ਚੰਗੇ ਤੋਂ ਚੰਗਿਆਈ ਹੀ ਉਤਪੰਨ ਹੁੰਦੀ ਹੈ ।
You are so Great-all Greatness flows from You. You are So Good-Goodness radiates from You.
ਜਾ ਤੂੰ ਸਚਾ ਤਾ ਸਭੁ ਕੋ ਸਚਾ ਕੂੜਾ ਕੋਇ ਨ ਕੋਈ ॥
(ਜਦੋਂ ਇਹ ਯਕੀਨ ਬੱਝ ਜਾਏ ਕਿ) ਤੂੰ ਸੱਚਾ ਪ੍ਰਭੂ ਸਿਰਜਣਹਾਰ ਹੈਂ (ਤਾਂ) ਹਰੇਕ ਜੀਵ ਸੱਚਾ (ਦਿੱਸਦਾ ਹੈ ਕਿਉਂਕਿ ਹਰੇਕ ਜੀਵ ਵਿਚ ਤੂੰ ਆਪ ਮੌਜੂਦ ਹੈਂ ਤਾਂ ਫਿਰ ਇਸ ਜਗਤ ਵਿਚ) ਕੋਈ ਕੂੜਾ ਨਹੀਂ ਹੋ ਸਕਦਾ ।
You are True-all that flows from You is True. Nothing at all is false.
ਆਖਣੁ ਵੇਖਣੁ ਬੋਲਣੁ ਚਲਣੁ ਜੀਵਣੁ ਮਰਣਾ ਧਾਤੁ ॥
(ਜੋ ਕੁਝ ਬਾਹਰ ਵਿਖਾਵੇ ਮਾਤ੍ਰ ਦਿੱਸ ਰਿਹਾ ਹੈ ਇਹ) ਆਖਣਾ-ਵੇਖਣਾ, ਇਹ ਬੋਲ-ਚਾਲ, ਇਹ ਜੀਉਂਣਾ ਤੇ ਮਰਨਾ (ਇਹ ਸਭ ਕੁਝ) ਮਾਇਆ-ਰੂਪ ਹੈ (ਅਸਲੀਅਤ ਨਹੀਂ ਹੈ, ਅਸਲੀਅਤ ਪ੍ਰਭੂ ਆਪ ਹੀ ਹੈ) ।
Talking, seeing, speaking, walking, living and dying-all these are transitory.
ਹੁਕਮੁ ਸਾਜਿ ਹੁਕਮੈ ਵਿਚਿ ਰਖੈ ਨਾਨਕ ਸਚਾ ਆਪਿ ॥੨॥
ਹੇ ਨਾਨਕ ! ਉਹ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ (ਆਪਣੀ) ਹੁਕਮ (-ਰੂਪ ਸੱਤਿਆ) ਰਚ ਕੇ ਸਭ ਜੀਵਾਂ ਨੂੰ ਉਸ ਹੁਕਮ ਵਿਚ ਤੋਰ ਰਿਹਾ ਹੈ ।੨।
By the Hukam of His Command, He creates, and in His Command, He keeps us. O Nanak, He Himself is True. ||2||