ਭੈਰਉ ਮਹਲਾ ੩ ਘਰੁ ੨
Bhairao, Third Mehl, Second House:
 
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
 
ਤਿਨਿ ਕਰਤੈ ਇਕੁ ਚਲਤੁ ਉਪਾਇਆ ॥
ਹੇ ਭਾਈ! (ਇਹ ਜਗਤ) ਉਸ ਕਰਤਾਰ ਨੇ ਇਕ ਤਮਾਸ਼ਾ ਰਚਿਆ ਹੋਇਆ ਹੈ,
The Creator has staged His Wondrous Play.
 
ਅਨਹਦ ਬਾਣੀ ਸਬਦੁ ਸੁਣਾਇਆ ॥
(ਉਸ ਨੇ ਆਪ ਹੀ ਗੁਰੂ ਦੀ ਰਾਹੀਂ ਜੀਵਾਂ ਨੂੰ) ਇਕ-ਰਸ ਵਲਵਲੇ ਵਾਲਾ ਗੁਰ-ਸ਼ਬਦ ਸੁਣਾਇਆ ਹੈ ।
I listen to the Unstruck Sound-current of the Shabad, and the Bani of His Word.
 
ਮਨਮੁਖਿ ਭੂਲੇ ਗੁਰਮੁਖਿ ਬੁਝਾਇਆ ॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਸਹੀ ਜੀਵਨ-ਰਾਹ ਤੋਂ) ਖੁੰਝੇ ਰਹਿੰਦੇ ਹਨ, ਗੁਰੂ ਦੇ ਸਨਮੁਖ ਰਹਿਣ ਵਾਲਿਆਂ ਨੂੰ (ਪਰਮਾਤਮਾ ਆਤਮਕ ਜੀਵਨ ਦੀ) ਸੂਝ ਬਖ਼ਸ਼ ਦੇਂਦਾ ਹੈ ।
The self-willed manmukhs are deluded and confused, while the Gurmukhs understand.
 
ਕਾਰਣੁ ਕਰਤਾ ਕਰਦਾ ਆਇਆ ॥੧॥
ਇਹ ਸਬਬ ਕਰਤਾਰ (ਸਦਾ ਤੋਂ ਹੀ) ਬਣਾਂਦਾ ਆ ਰਿਹਾ ਹੈ ।੧।
The Creator creates the Cause that causes. ||1||
 
ਗੁਰ ਕਾ ਸਬਦੁ ਮੇਰੈ ਅੰਤਰਿ ਧਿਆਨੁ ॥
ਹੇ ਭਾਈ! (ਮੇਰੇ) ਗੁਰੂ ਦਾ ਸ਼ਬਦ ਮੇਰੇ ਅੰਦਰ ਵੱਸ ਰਿਹਾ ਹੈ, ਮੇਰੀ ਸੁਰਤਿ ਦਾ ਨਿਸ਼ਾਨਾ ਬਣ ਚੁਕਾ ਹੈ ।
Deep within my being, I meditate on the Word of the Guru's Shabad.
 
ਹਉ ਕਬਹੁ ਨ ਛੋਡਉ ਹਰਿ ਕਾ ਨਾਮੁ ॥੧॥ ਰਹਾਉ ॥
(ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਾਪਤ ਕੀਤਾ ਹੋਇਆ) ਪਰਮਾਤਮਾ ਦਾ ਨਾਮ ਮੈਂ ਕਦੇ ਨਹੀਂ ਛੱਡਾਂਗਾ ।੧।ਰਹਾਉ।
I shall never forsake the Name of the Lord. ||1||Pause||
 
ਪਿਤਾ ਪ੍ਰਹਲਾਦੁ ਪੜਣ ਪਠਾਇਆ ॥
ਹੇ ਭਾਈ! (ਵੇਖੋ, ਪ੍ਰਹਲਾਦ ਦੇ) ਪਿਉ ਨੇ ਪ੍ਰਹਲਾਦ ਨੂੰ ਪੜ੍ਹਨ ਵਾਸਤੇ (ਪਾਠਸ਼ਾਲਾ ਵਿਚ) ਘੱਲਿਆ ।
Prahlaad's father sent him to school, to learn to read.
 
ਲੈ ਪਾਟੀ ਪਾਧੇ ਕੈ ਆਇਆ ॥
ਪ੍ਰਹਲਾਦ ਪੱਟੀ ਲੈ ਕੇ ਪਾਂਧੇ ਕੋਲ ਪਹੁੰਚਿਆ । (ਪਾਂਧੇ ਤਾਂ ਕੁਝ ਹੋਰ ਪੜ੍ਹਾਣ ਲੱਗੇ, ਪਰ ਪ੍ਰਹਲਾਦ ਨੇ ਆਖਿਆ—)
He took his writing tablet and went to the teacher.
 
ਨਾਮ ਬਿਨਾ ਨਹ ਪੜਉ ਅਚਾਰ ॥
ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਕਾਰ-ਵਿਹਾਰ ਨਹੀਂ ਪੜ੍ਹਾਂਗਾ,
He said, "I shall not read anything except the Naam, the Name of the Lord.
 
ਮੇਰੀ ਪਟੀਆ ਲਿਖਿ ਦੇਹੁ ਗੋਬਿੰਦ ਮੁਰਾਰਿ ॥੨॥
ਤੁਸੀ ਮੇਰੀ ਪੱਟੀ ਉਤੇ ਪਰਮਾਤਮਾ ਦਾ ਨਾਮ ਹੀ ਲਿਖ ਦਿਹੁ ।੨।
Write the Lord's Name on my tablet."||2||
 
ਪੁਤ੍ਰ ਪ੍ਰਹਿਲਾਦ ਸਿਉ ਕਹਿਆ ਮਾਇ ॥
ਹੇ ਭਾਈ! ਮਾਂ ਨੇ (ਆਪਣੇ) ਪੁੱਤਰ ਪ੍ਰਹਲਾਦ ਨੂੰ ਆਖਿਆ—ਤੂੰ ਜਿਸ (ਹਰਿ-ਨਾਮ) ਵਿਚ ਰੁੱਝਾ ਪਿਆ ਹੈਂ
Prahlaad's mother said to her son,
 
ਪਰਵਿਰਤਿ ਨ ਪੜਹੁ ਰਹੀ ਸਮਝਾਇ ॥
ਉਹ ਨਾਹ ਪੜ੍ਹ (ਬਥੇਰਾ) ਸਮਝਾ ਰਹੀ (ਪਰ ਪ੍ਰਹਲਾਦ ਨੇ ਇਹੀ ਉੱਤਰ ਦਿੱਤਾ—)
I advise you not to read anything except what you are taught.
 
ਨਿਰਭਉ ਦਾਤਾ ਹਰਿ ਜੀਉ ਮੇਰੈ ਨਾਲਿ ॥
ਕਿਸੇ ਪਾਸੋਂ ਨਾਹ ਡਰਨ ਵਾਲਾ ਪਰਮਾਤਮਾ (ਸਦਾ) ਮੇਰੇ ਨਾਲ ਹੈ,
He answered, "The Great Giver, my Fearless Lord God is always with me.
 
ਜੇ ਹਰਿ ਛੋਡਉ ਤਉ ਕੁਲਿ ਲਾਗੈ ਗਾਲਿ ॥੩॥
ਜੇ ਮੈਂ ਪਰਮਾਤਮਾ (ਦਾ ਨਾਮ) ਛੱਡ ਦਿਆਂ, ਤਾਂ ਸਾਰੀ ਕੁਲ ਨੂੰ ਹੀ ਦਾਗ਼ ਲੱਗੇਗਾ ।੩।
If I were to forsake the Lord, then my family would be disgraced."||3||
 
ਪ੍ਰਹਲਾਦਿ ਸਭਿ ਚਾਟੜੇ ਵਿਗਾਰੇ ॥
ਹੇ ਭਾਈ! (ਪਾਂਧਿਆਂ ਨੇ ਸੋਚਿਆ ਕਿ) ਪ੍ਰਹਲਾਦ ਨੇ (ਤਾਂ) ਸਾਰੇ ਹੀ ਮੁੰਡੇ ਵਿਗਾੜ ਦਿੱਤੇ ਹਨ,
"Prahlaad has corrupted all the other students.
 
ਹਮਾਰਾ ਕਹਿਆ ਨ ਸੁਣੈ ਆਪਣੇ ਕਾਰਜ ਸਵਾਰੇ ॥
ਸਾਡਾ ਆਖਿਆ ਇਹ ਸੁਣਦਾ ਹੀ ਨਹੀਂ, ਆਪਣੇ ਕੰਮ ਠੀਕ ਕਰੀ ਜਾ ਰਿਹਾ ਹੈ,
He does not listen to what I say, and he does his own thing.
 
ਸਭ ਨਗਰੀ ਮਹਿ ਭਗਤਿ ਦ੍ਰਿੜਾਈ ॥
ਸਾਰੇ ਸ਼ਹਰ ਵਿਚ ਹੀ ਇਸ ਨੇ ਪਰਮਾਤਮਾ ਦੀ ਭਗਤੀ ਲੋਕਾਂ ਦੇ ਦਿਲਾਂ ਵਿਚ ਪੱਕੀ ਕਰ ਦਿੱਤੀ ਹੈ ।
He instigated devotional worship in the townspeople."
 
ਦੁਸਟ ਸਭਾ ਕਾ ਕਿਛੁ ਨ ਵਸਾਈ ॥੪॥
ਹੇ ਭਾਈ! ਦੁਸ਼ਟਾਂ ਦੀ ਜੁੰਡੀ ਦਾ (ਪ੍ਰਹਲਾਦ ਉੱਤੇ) ਕੋਈ ਜ਼ੋਰ ਨਹੀਂ ਸੀ ਚੱਲ ਰਿਹਾ ।੪।
The gathering of the wicked people could not do anything against him. ||4||
 
ਸੰਡੈ ਮਰਕੈ ਕੀਈ ਪੂਕਾਰ ॥
ਹੇ ਭਾਈ! (ਆਖ਼ਿਰ) ਸੰਡ ਨੇ ਤੇ ਅਮਰਕ ਨੇ (ਹਰਨਾਖਸ਼ ਪਾਸ) ਜਾ ਸ਼ਿਕੈਤ ਕੀਤੀ ।
Sanda and Marka, his teachers, made the complaint.
 
ਸਭੇ ਦੈਤ ਰਹੇ ਝਖ ਮਾਰਿ ॥
ਸਾਰੇ ਦੈਂਤ ਆਪਣੀ ਵਾਹ ਲਾ ਥੱਕੇ (ਪਰ ਉਹਨਾਂ ਦੀ ਪੇਸ਼ ਨ ਗਈ) ।
All the demons kept trying in vain.
 
ਭਗਤ ਜਨਾ ਕੀ ਪਤਿ ਰਾਖੈ ਸੋਈ ॥
ਹੇ ਭਾਈ! ਆਪਣੇ ਭਗਤਾਂ ਦੀ ਲਾਜ ਉਹ ਆਪ ਹੀ ਰੱਖਦਾ ਹੈ ।
The Lord protected His humble devotee, and preserved his honor.
 
ਕੀਤੇ ਕੈ ਕਹਿਐ ਕਿਆ ਹੋਈ ॥੫॥
ਉਸ ਦੇ ਪੈਦਾ ਕੀਤੇ ਹੋਏ ਕਿਸੇ (ਦੋਖੀ) ਦਾ ਜ਼ੋਰ ਨਹੀਂ ਚੱਲ ਸਕਦਾ ।੫।
What can be done by mere created beings? ||5||
 
ਕਿਰਤ ਸੰਜੋਗੀ ਦੈਤਿ ਰਾਜੁ ਚਲਾਇਆ ॥
ਹੇ ਭਾਈ! ਪਿਛਲੇ ਕੀਤੇ ਕਰਮਾਂ ਦੇ ਸੰਜੋਗ ਨਾਲ ਦੈਂਤ (ਹਰਨਾਖਸ਼) ਨੇ ਰਾਜ ਚਲਾ ਲਿਆ,
Because of his past karma, the demon ruled over his kingdom.
 
ਹਰਿ ਨ ਬੂਝੈ ਤਿਨਿ ਆਪਿ ਭੁਲਾਇਆ ॥
(ਪਰ ਉਸ ਦੇ ਭੀ ਕੀਹ ਵੱਸ?) ਉਸ ਕਰਤਾਰ ਨੇ (ਆਪ ਹੀ) ਉਸ ਨੂੰ ਕੁਰਾਹੇ ਪਾ ਰੱਖਿਆ ਸੀ ।
He did not realize the Lord; the Lord Himself confused him.
 
ਪੁਤ੍ਰ ਪ੍ਰਹਲਾਦ ਸਿਉ ਵਾਦੁ ਰਚਾਇਆ ॥
(ਸੋ) ਉਸ ਨੇ (ਆਪਣੇ) ਪੁੱਤਰ ਪ੍ਰਹਲਾਦ ਨਾਲ ਝਗੜਾ ਖੜਾ ਕਰ ਲਿਆ ।
He started an argument with his son Prahlaad.
 
ਅੰਧਾ ਨ ਬੂਝੈ ਕਾਲੁ ਨੇੜੈ ਆਇਆ ॥੬॥
(ਰਾਜ ਦੇ ਮਦ ਵਿਚ) ਅੰਨ੍ਹਾ ਹੋਇਆ (ਹਰਨਾਖਸ਼ ਇਹ) ਨਹੀਂ ਸੀ ਸਮਝਦਾ (ਕਿ ਉਸ ਦੀ) ਮੌਤ ਨੇੜੇ ਆ ਗਈ ਹੈ ।੬।
The blind one did not understand that his death was approaching. ||6||
 
ਪ੍ਰਹਲਾਦੁ ਕੋਠੇ ਵਿਚਿ ਰਾਖਿਆ ਬਾਰਿ ਦੀਆ ਤਾਲਾ ॥
ਹੇ ਭਾਈ! (ਹਰਨਾਖਸ਼ ਨੇ) ਪ੍ਰਹਲਾਦ ਨੂੰ ਕੋਠੇ ਵਿਚ ਬੰਦ ਕਰਾ ਦਿੱਤਾ, ਤੇ ਦਰਵਾਜ਼ੇ ਨੂੰ ਜੰਦਰਾ ਲਵਾ ਦਿੱਤਾ ।
Prahlaad was placed in a cell, and the door was locked.
 
ਨਿਰਭਉ ਬਾਲਕੁ ਮੂਲਿ ਨ ਡਰਈ ਮੇਰੈ ਅੰਤਰਿ ਗੁਰ ਗੋਪਾਲਾ ॥
ਪਰ ਨਿਡਰ ਬਾਲਕ ਬਿਲਕੁਲ ਨਹੀਂ ਸੀ ਡਰਦਾ, (ਉਹ ਆਖਦਾ ਸੀ—) ਮੇਰਾ ਗੁਰੂ ਮੇਰਾ ਪਰਮਾਤਮਾ ਮੇਰੇ ਹਿਰਦੇ ਵਿਚ ਵੱਸਦਾ ਹੈ ।
The fearless child was not afraid at all. He said, "Within my being, is the Guru, the Lord of the World."
 
ਕੀਤਾ ਹੋਵੈ ਸਰੀਕੀ ਕਰੈ ਅਨਹੋਦਾ ਨਾਉ ਧਰਾਇਆ ॥
ਹੇ ਭਾਈ! ਪਰਮਾਤਮਾ ਦਾ ਪੈਦਾ ਕੀਤਾ ਹੋਇਆ ਜਿਹੜਾ ਮਨੁੱਖ ਪਰਮਾਤਮਾ ਨਾਲ ਬਰਾਬਰੀ ਕਰਨ ਲੱਗ ਪੈਂਦਾ ਹੈ, ਉਹ ਸਮਰਥਾ ਤੋਂ ਬਿਨਾ ਹੀ ਆਪਣਾ ਨਾਮ ਵੱਡਾ ਰਖਾ ਲੈਂਦਾ ਹੈ ।
The created being tried to compete with his Creator, but he assumed this name in vain.
 
ਜੋ ਧੁਰਿ ਲਿਖਿਆ ਸੋੁ ਆਇ ਪਹੁਤਾ ਜਨ ਸਿਉ ਵਾਦੁ ਰਚਾਇਆ ॥੭॥
(ਹਰਨਾਖਸ਼ ਨੇ) ਪ੍ਰਭੂ ਦੇ ਭਗਤ ਨਾਲ ਝਗੜਾ ਛੇੜ ਲਿਆ । ਧੁਰ ਦਰਗਾਹ ਤੋਂ ਜੋ ਭਾਵੀ ਲਿਖੀ ਸੀ, ਉਸ ਦਾ ਵੇਲਾ ਆ ਪਹੁੰਚਿਆ ।੭।
That which was predestined for him has come to pass; he started an argument with the Lord's humble servant. ||7||
 
ਪਿਤਾ ਪ੍ਰਹਲਾਦ ਸਿਉ ਗੁਰਜ ਉਠਾਈ ॥
ਸੋ, ਹੇ ਭਾਈ! ਪਿਉ (ਹਰਨਾਖਸ਼) ਨੇ ਪ੍ਰਹਲਾਦ ਉੱਤੇ ਗੁਰਜ ਚੁੱਕੀ, (ਤੇ ਆਖਣ ਲੱਗਾ—ਦੱਸ,)
The father raised the club to strike down Prahlaad, saying,
 
ਕਹਾਂ ਤੁਮ੍ਹਾਰਾ ਜਗਦੀਸ ਗੁਸਾਈ ॥
ਕਿੱਥੇ ਹੈ ਤੇਰਾ ਜਗਦੀਸ਼? ਕਿੱਥੇ ਹੈ ਤੇਰਾ ਗੁਸਾਈਂ? (ਜਿਹੜਾ ਤੈਨੂੰ ਹੁਣ ਬਚਾਏ) ।
Where is your God, the Lord of the Universe, now?
 
ਜਗਜੀਵਨੁ ਦਾਤਾ ਅੰਤਿ ਸਖਾਈ ॥
(ਪ੍ਰਹਲਾਦ ਨੇ ਉੱਤਰ ਦਿੱਤਾ—) ਜਗਤ ਦਾ ਆਸਰਾ ਦਾਤਾਰ ਪ੍ਰਭੂ ਹੀ ਆਖ਼ਰ (ਹਰੇਕ ਜੀਵ ਦਾ ਮਦਦਗਾਰ ਬਣਦਾ ਹੈ ।
He replied, "The Life of the World, the Great Giver, is my Help and Support in the end.
 
ਜਹ ਦੇਖਾ ਤਹ ਰਹਿਆ ਸਮਾਈ ॥੮॥
ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਮੌਜੂਦ ਹੈ ।੮।
Wherever I look, I see Him permeating and prevailing."||8||
 
ਥੰਮ੍ਹੁ ਉਪਾੜਿ ਹਰਿ ਆਪੁ ਦਿਖਾਇਆ ॥
ਹੇ ਭਾਈ! (ਉਸੇ ਵੇਲੇ) ਥੰਮੑ ਪਾੜ ਕੇ ਪਰਮਾਤਮਾ ਨੇ ਆਪਣੇ ਆਪ ਨੂੰ ਪਰਗਟ ਕਰ ਦਿੱਤਾ,
Tearing down the pillars, the Lord Himself appeared.
 
ਅਹੰਕਾਰੀ ਦੈਤੁ ਮਾਰਿ ਪਚਾਇਆ ॥
(ਰਾਜ ਦੇ ਮਦ ਵਿਚ) ਮੱਤੇ ਹੋਏ (ਹਰਨਾਖਸ਼) ਦੈਂਤ ਨੂੰ ਮਾਰ ਮੁਕਾਇਆ ।
The egotistical demon was killed and destroyed.
 
ਭਗਤਾ ਮਨਿ ਆਨੰਦੁ ਵਜੀ ਵਧਾਈ ॥
ਹੇ ਭਾਈ! ਭਗਤਾਂ ਦੇ ਮਨ ਵਿਚ (ਸਦਾ) ਆਨੰਦ (ਸਦਾ) ਚੜ੍ਹਦੀ ਕਲਾ ਬਣੀ ਰਹਿੰਦੀ ਹੈ ।
The minds of the devotees were filled with bliss, and congratulations poured in.
 
ਅਪਨੇ ਸੇਵਕ ਕਉ ਦੇ ਵਡਿਆਈ ॥੯॥
(ਭਗਤ ਜਾਣਦੇ ਹਨ ਕਿ) ਪਰਮਾਤਮਾ ਆਪਣੇ ਭਗਤ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਦੇਂਦਾ ਹੈ ।੯।
He blessed His servant with glorious greatness. ||9||
 
ਜੰਮਣੁ ਮਰਣਾ ਮੋਹੁ ਉਪਾਇਆ ॥
ਹੇ ਭਾਈ! ਕਰਤਾਰ ਨੇ ਆਪ ਹੀ ਜਨਮ ਮਰਨ ਦਾ ਗੇੜ ਬਣਾਇਆ ਹੈ, ਆਪ ਹੀ ਜੀਵਾਂ ਦੇ ਅੰਦਰ ਮਾਇਆ ਦਾ ਮੋਹ ਪੈਦਾ ਕੀਤਾ ਹੋਇਆ ਹੈ ।
He created birth, death and attachment.
 
ਆਵਣੁ ਜਾਣਾ ਕਰਤੈ ਲਿਖਿ ਪਾਇਆ ॥
(ਜਗਤ ਵਿਚ) ਆਉਣਾ (ਜਗਤ ਤੋਂ) ਚਲੇ ਜਾਣਾ—ਇਹ ਲੇਖ ਕਰਤਾਰ ਨੇ ਆਪ ਹੀ ਹਰੇਕ ਜੀਵ ਦੇ ਮੱਥੇ ਉਤੇ ਲਿਖ ਰੱਖਿਆ ਹੈ ।
The Creator has ordained coming and going in reincarnation.
 
ਪ੍ਰਹਲਾਦ ਕੈ ਕਾਰਜਿ ਹਰਿ ਆਪੁ ਦਿਖਾਇਆ ॥
(ਹਰਨਾਖਸ਼ ਦੇ ਕੀਹ ਵੱਸ?) ਪ੍ਰਹਲਾਦ ਦਾ ਕੰਮ ਸੰਵਾਰਨ ਵਾਸਤੇ ਪਰਮਾਤਮਾ ਨੇ ਆਪਣੇ ਆਪ ਨੂੰ (ਨਰਸਿੰਘ ਰੂਪ ਵਿਚ) ਪਰਗਟ ਕੀਤਾ ।
For the sake of Prahlaad, the Lord Himself appeared.
 
ਭਗਤਾ ਕਾ ਬੋਲੁ ਆਗੈ ਆਇਆ ॥੧੦॥
(ਇਸ ਤਰ੍ਹਾਂ) ਭਗਤਾਂ ਦਾ ਬਚਨ ਪੂਰਾ ਹੋ ਗਿਆ (ਕਿ ‘ਅਪੁਨੇ ਸੇਵਕ ਕਉ ਦੇ ਵਡਿਆਈ’) ।੧੦।
The word of the devotee came true. ||10||
 
ਦੇਵ ਕੁਲੀ ਲਖਿਮੀ ਕਉ ਕਰਹਿ ਜੈਕਾਰੁ ॥
ਹੇ ਭਾਈ! ਸਾਰੇ ਦੇਵਤਿਆਂ ਨੇ ਲੱਛਮੀ ਦੀ ਵਡਿਆਈ ਕੀਤੀ (ਤੇ ਆਖਿਆ—)
The gods proclaimed the victory of Lakshmi, and said,
 
ਮਾਤਾ ਨਰਸਿੰਘ ਕਾ ਰੂਪੁ ਨਿਵਾਰੁ ॥
ਹੇ ਮਾਤਾ! (ਪ੍ਰੇਰਨਾ ਕਰ ਤੇ ਆਖ—ਹੇ ਪ੍ਰਭੂ!) ਨਰਸਿੰਘ ਵਾਲਾ ਰੂਪ ਦੂਰ ਕਰ ।
O mother, make this form of the Man-lion disappear!
 
ਲਖਿਮੀ ਭਉ ਕਰੈ ਨ ਸਾਕੈ ਜਾਇ ॥
(ਪਰ) ਲੱਛਮੀ ਭੀ ਡਰਦੀ ਸੀ, ਉਹ ਭੀ (ਨਰਸਿੰਘ ਦੇ ਨੇੜੇ) ਨਹੀਂ ਜਾ ਸਕਦੀ ਸੀ ।
Lakshmi was afraid, and did not approach.
 
ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥
(ਪਰਮਾਤਮਾ ਦਾ) ਭਗਤ ਪ੍ਰਹਲਾਦ (ਨਰਸਿੰਘ ਦੀ) ਚਰਨੀਂ ਆ ਲੱਗਾ ।੧੧।
The humble servant Prahlaad came and fell at the Lord's Feet. ||11||
 
ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥
ਹੇ ਭਾਈ! ਗੁਰੂ ਨੇ (ਜਿਸ ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦਾ ਨਾਮ ਖ਼ਜ਼ਾਨਾ ਪੱਕਾ ਕਰ ਦਿੱਤਾ
The True Guru implanted the treasure of the Naam within.
 
ਰਾਜੁ ਮਾਲੁ ਝੂਠੀ ਸਭ ਮਾਇਆ ॥
(ਉਸ ਨੂੰ ਦਿੱਸ ਪੈਂਦਾ ਹੈ ਕਿ) ਦੁਨੀਆ ਦਾ ਰਾਜ ਮਾਲ ਤੇ ਸਾਰੀ ਮਾਇਆ—ਇਹ ਸਭ ਕੁਝ ਨਾਸਵੰਤ ਹੈ ।
Power, property and all Maya is false.
 
ਲੋਭੀ ਨਰ ਰਹੇ ਲਪਟਾਇ ॥
ਪਰ ਲਾਲਚੀ ਬੰਦੇ ਸਦਾ ਇਸ ਨਾਲ ਹੀ ਚੰਬੜੇ ਰਹਿੰਦੇ ਹਨ ।
But still, the greedy people continue clinging to them.
 
ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥
ਪਰਮਾਤਮਾ ਦੇ ਨਾਮ ਤੋਂ ਬਿਨਾ (ਉਹਨਾਂ ਨੂੰ) ਪਰਮਾਤਮਾ ਦੀ ਹਜ਼ੂਰੀ ਵਿਚ ਸਜ਼ਾ ਮਿਲਦੀ ਹੈ ।੧੨।
Without the Name of the Lord, the mortals are punished in His Court. ||12||
 
ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥
ਹੇ ਭਾਈ! ਨਾਨਕ ਆਖਦੇ ਹਨ—(ਜੀਵਾਂ ਦੇ ਭੀ ਕੀਹ ਵੱਸ?) ਹਰੇਕ ਜੀਵ ਪਰਮਾਤਮਾ ਦਾ ਪ੍ਰੇਰਿਆ ਹੋਇਆ ਹੀ ਕਰਦਾ ਹੈ ।
Says Nanak, everyone acts as the Lord makes them act.
 
ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥
ਜਿਨ੍ਹਾਂ ਨੇ (ਇਥੇ) ਪਰਮਾਤਮਾ (ਦੇ ਨਾਮ) ਨਾਲ ਚਿੱਤ ਜੋੜਿਆ, ਉਹ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੋ ਗਏ ।
They alone are approved and accepted, who focus their consciousness on the Lord.
 
ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥
ਹੇ ਭਾਈ! ਧੁਰ ਤੋਂ ਹੀ ਪਰਮਾਤਮਾ ਆਪਣੇ ਭਗਤਾਂ ਦਾ ਪੱਖ ਕਰਦਾ ਆ ਰਿਹਾ ਹੈ
He has made His devotees His Own.
 
ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥
ਕਰਤਾਰ ਨੇ (ਸਦਾ ਹੀ ਆਪਣੇ ਭਗਤਾਂ ਨੂੰ) ਆਪਣਾ ਦਰਸਨ ਦਿੱਤਾ ਹੈ (ਤੇ ਉਹਨਾਂ ਦੀ ਸਹਾਇਤਾ ਕੀਤੀ ਹੈ) ।੧੩।੧।੨।
The Creator has appeared in His Own Form. ||13||1||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by