ਭੈਰਉ ਮਹਲਾ ੫ ॥
Bhairao, Fifth Mehl:
 
ਕੋਟਿ ਬਿਸਨ ਕੀਨੇ ਅਵਤਾਰ ॥
ਹੇ ਭਾਈ! (ਉਹ ਗੋਬਿੰਦ ਐਸਾ ਹੈ ਜਿਸ ਨੇ) ਕੋ੍ਰੜਾਂ ਹੀ ਵਿਸ਼ਨੂ-ਅਵਤਾਰ ਬਣਾਏ,
He created millions of incarnations of Vishnu.
 
ਕੋਟਿ ਬ੍ਰਹਮੰਡ ਜਾ ਕੇ ਧ੍ਰਮਸਾਲ ॥
ਕੋ੍ਰੜਾਂ ਬ੍ਰਹਮੰਡ ਜਿਸ ਦੇ ਧਰਮ-ਅਸਥਾਨ ਹਨ,
He created millions of universes as places to practice righteousness.
 
ਕੋਟਿ ਮਹੇਸ ਉਪਾਇ ਸਮਾਏ ॥
ਜਿਹੜਾ ਕੋ੍ਰੜਾਂ ਸ਼ਿਵ ਪੈਦਾ ਕਰ ਕੇ (ਆਪਣੇ ਵਿਚ ਹੀ) ਲੀਨ ਕਰ ਦੇਂਦਾ ਹੈ,
He created and destroyed millions of Shivas.
 
ਕੋਟਿ ਬ੍ਰਹਮੇ ਜਗੁ ਸਾਜਣ ਲਾਏ ॥੧॥
ਜਿਸ ਨੇ ਕੋ੍ਰੜਾਂ ਹੀ ਬ੍ਰਹਮੇ ਜਗਤ ਪੈਦਾ ਕਰਨ ਦੇ ਕੰਮ ਤੇ ਲਾਏ ਹੋਏ ਹਨ ।੧।
He employed millions of Brahmas to create the worlds. ||1||
 
ਐਸੋ ਧਣੀ ਗੁਵਿੰਦੁ ਹਮਾਰਾ ॥
ਹੇ ਭਾਈ! ਸਾਡਾ ਮਾਲਕ ਪ੍ਰਭੂ ਇਹੋ ਜਿਹਾ (ਬੇਅੰਤ) ਹੈ
Such is my Lord and Master, the Lord of the Universe.
 
ਬਰਨਿ ਨ ਸਾਕਉ ਗੁਣ ਬਿਸਥਾਰਾ ॥੧॥ ਰਹਾਉ ॥
ਕਿ ਮੈਂ ਉਸ ਦੇ ਗੁਣਾਂ ਦਾ ਵਿਸਥਾਰ ਬਿਆਨ ਨਹੀਂ ਕਰ ਸਕਦਾ ।੧।ਰਹਾਉ।
I cannot even describe His Many Virtues. ||1||Pause||
 
ਕੋਟਿ ਮਾਇਆ ਜਾ ਕੈ ਸੇਵਕਾਇ ॥
ਹੇ ਭਾਈ! (ਉਹ ਗੋਬਿੰਦ ਐਸਾ ਮਾਲਕ ਹੈ ਕਿ) ਕੋ੍ਰੜਾਂ ਹੀ ਲੱਛਮੀਆਂ ਉਸ ਦੇ ਘਰ ਵਿਚ ਦਾਸੀਆਂ ਹਨ,
Millions of Mayas are His maid-servants.
 
ਕੋਟਿ ਜੀਅ ਜਾ ਕੀ ਸਿਹਜਾਇ ॥
ਕੋ੍ਰੜਾਂ ਹੀ ਜੀਵ ਉਸ ਦੀ ਸੇਜ ਹਨ ।
Millions of souls are His beds.
 
ਕੋਟਿ ਉਪਾਰਜਨਾ ਤੇਰੈ ਅੰਗਿ ॥
ਹੇ ਪ੍ਰਭੂ! ਕ੍ਰੋੜਾਂ ਹੀ ਉਤਪੱਤੀਆਂ ਤੇਰੇ ਆਪੇ ਵਿਚ ਸਮਾ ਜਾਂਦੀਆਂ ਹਨ ।
Millions of universes are the limbs of His Being.
 
ਕੋਟਿ ਭਗਤ ਬਸਤ ਹਰਿ ਸੰਗਿ ॥੨॥
ਹੇ ਭਾਈ! ਕੋ੍ਰੜਾਂ ਹੀ ਭਗਤ ਪ੍ਰਭੂ ਦੇ ਚਰਨਾਂ ਵਿਚ ਵੱਸਦੇ ਹਨ ।੨।
Millions of devotees abide with the Lord. ||2||
 
ਕੋਟਿ ਛਤ੍ਰਪਤਿ ਕਰਤ ਨਮਸਕਾਰ ॥
ਹੇ ਭਾਈ! (ਉਹ ਗੋਬਿੰਦ ਐਸਾ ਮਾਲਕ ਹੈ ਕਿ) ਕੋ੍ਰੜਾਂ ਰਾਜੇ ਉਸ ਅੱਗੇ ਸਿਰ ਨਿਵਾਂਦੇ ਹਨ,
Millions of kings with their crowns and canopies bow before Him.
 
ਕੋਟਿ ਇੰਦ੍ਰ ਠਾਢੇ ਹੈ ਦੁਆਰ ॥
ਕੋ੍ਰੜਾਂ ਇੰਦ੍ਰ ਉਸ ਦੇ ਦਰ ਤੇ ਖੜੇ ਹਨ,
Millions of Indras stand at His Door.
 
ਕੋਟਿ ਬੈਕੁੰਠ ਜਾ ਕੀ ਦ੍ਰਿਸਟੀ ਮਾਹਿ ॥
ਕੋ੍ਰੜਾਂ ਹੀ ਬੈਕੁੰਠ ਉਸ ਦੀ (ਮਿਹਰ ਦੀ) ਨਿਗਾਹ ਵਿਚ ਹਨ,
Millions of heavenly paradises are within the scope of His Vision.
 
ਕੋਟਿ ਨਾਮ ਜਾ ਕੀ ਕੀਮਤਿ ਨਾਹਿ ॥੩॥
ਉਸ ਦੇ ਕੋ੍ਰੜਾਂ ਹੀ ਨਾਮ ਹਨ, (ਉਹ ਐਸਾ ਹੈ) ਕਿ ਉਸ ਦਾ ਮੁੱਲ ਨਹੀਂ ਪੈ ਸਕਦਾ ।੩।
Millions of His Names cannot even be appraised. ||3||
 
ਕੋਟਿ ਪੂਰੀਅਤ ਹੈ ਜਾ ਕੈ ਨਾਦ ॥
ਹੇ ਭਾਈ! (ਉਹ ਗੋਬਿੰਦ ਐਸਾ ਹੈ ਕਿ) ਉਸ ਦੇ ਦਰ ਤੇ ਕੋ੍ਰੜਾਂ (ਸੰਖ ਆਦਿਕ) ਨਾਦ ਪੂਰੇ (ਵਜਾਏ) ਜਾਂਦੇ ਹਨ, ਉਸ ਦੇ ਕੋ੍ਰੜਾਂ ਹੀ ਜਗਤ-ਅਖਾੜੇ ਹਨ,
Millions of celestial sounds resound for Him.
 
ਕੋਟਿ ਅਖਾਰੇ ਚਲਿਤ ਬਿਸਮਾਦ ॥
ਉਸ ਦੇ ਰਚੇ ਕੌਤਕ-ਤਮਾਸ਼ੇ ਹੈਰਾਨ ਕਰਨ ਵਾਲੇ ਹਨ ।
His Wondrous Plays are enacted on millions of stages.
 
ਕੋਟਿ ਸਕਤਿ ਸਿਵ ਆਗਿਆਕਾਰ ॥
ਕੋ੍ਰੜਾਂ ਸ਼ਿਵ ਤੇ ਕੋ੍ਰੜਾਂ ਸ਼ਕਤੀਆਂ ਉਸ ਦੇ ਹੁਕਮ ਵਿਚ ਤੁਰਨ ਵਾਲੇ ਹਨ ।
Millions of Shaktis and Shivas are obedient to Him.
 
ਕੋਟਿ ਜੀਅ ਦੇਵੈ ਆਧਾਰ ॥੪॥
ਹੇ ਭਾਈ! ਉਹ ਮਾਲਕ ਕੋ੍ਰੜਾਂ ਜੀਵਾਂ ਨੂੰ ਆਸਰਾ ਦੇ ਰਿਹਾ ਹੈ ।੪।
He gives sustenance and support to millions of beings. ||4||
 
ਕੋਟਿ ਤੀਰਥ ਜਾ ਕੇ ਚਰਨ ਮਝਾਰ ॥
ਹੇ ਭਾਈ! (ਸਾਡਾ ਉਹ ਗੋਬਿੰਦ ਐਸਾ ਧਣੀ ਹੈ) ਕਿ ਕੋ੍ਰੜਾਂ ਹੀ ਤੀਰਥ ਉਸ ਦੇ ਚਰਨਾਂ ਵਿਚ ਹਨ
In His Feet are millions of sacred shrines of pilgrimage.
 
ਕੋਟਿ ਪਵਿਤ੍ਰ ਜਪਤ ਨਾਮ ਚਾਰ ॥
(ਉਸ ਦੇ ਚਰਨਾਂ ਵਿਚ ਜੁੜੇ ਰਹਿਣਾ ਹੀ ਕੋ੍ਰੜਾਂ ਤੀਰਥਾਂ ਦੇ ਇਸ਼ਨਾਨ ਬਰਾਬਰ ਹੈ), ਕੋ੍ਰੜਾਂ ਹੀ ਜੀਵ ਉਸ ਦਾ ਸੋਹਣਾ ਨਾਮ ਜਪਦਿਆਂ ਸੁੱਚੇ ਜੀਵਨ ਵਾਲੇ ਹੋ ਜਾਂਦੇ ਹਨ,
Millions chant His Sacred and Beautiful Name.
 
ਕੋਟਿ ਪੂਜਾਰੀ ਕਰਤੇ ਪੂਜਾ ॥
ਕੋ੍ਰੜਾਂ ਪੁਜਾਰੀ ਉਸ ਦੀ ਪੂਜਾ ਕਰ ਰਹੇ ਹਨ,
Millions of worshippers worship Him.
 
ਕੋਟਿ ਬਿਸਥਾਰਨੁ ਅਵਰੁ ਨ ਦੂਜਾ ॥੫॥
ਉਸ ਮਾਲਕ ਨੇ ਕੋ੍ਰੜਾਂ ਹੀ ਜੀਵਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ, (ਉਸ ਤੋਂ ਬਿਨਾ) ਕੋਈ ਹੋਰ ਦੂਜਾ ਨਹੀਂ ਹੈ ।੫।
Millions of expanses are His; there is no other at all. ||5||
 
ਕੋਟਿ ਮਹਿਮਾ ਜਾ ਕੀ ਨਿਰਮਲ ਹੰਸ ॥
ਹੇ ਭਾਈ! (ਉਹ ਸਾਡਾ ਗੋਬਿੰਦ ਐਸਾ ਹੈ) ਕਿ ਕੋ੍ਰੜਾਂ ਹੀ ਪਵਿੱਤਰ ਜੀਵਨ ਵਾਲੇ ਜੀਵ ਉਸ ਦੀ ਮਹਿਮਾ ਕਰ ਰਹੇ ਹਨ,
Millions of swan-souls sing His Immaculate Praises.
 
ਕੋਟਿ ਉਸਤਤਿ ਜਾ ਕੀ ਕਰਤ ਬ੍ਰਹਮੰਸ ॥
ਸਨਕ ਆਦਿਕ ਬ੍ਰਹਮਾ ਦੇ ਕੋ੍ਰੜਾਂ ਹੀ ਪੁੱਤਰ ਉਸ ਦੀ ਉਸਤਤਿ ਕਰ ਰਹੇ ਹਨ,
Millions of Brahma's sons sing His Praises.
 
ਕੋਟਿ ਪਰਲਉ ਓਪਤਿ ਨਿਮਖ ਮਾਹਿ ॥
ਉਹ ਗੋਬਿੰਦ ਅੱਖ ਦੇ ਇਕ ਫੋਰ ਵਿਚ ਕੋ੍ਰੜਾਂ (ਜੀਵਾਂ ਦੀ) ਉਤਪੱਤੀ ਤੇ ਨਾਸ (ਕਰਦਾ ਰਹਿੰਦਾ) ਹੈ ।
He creates and destroys millions, in an instant.
 
ਕੋਟਿ ਗੁਣਾ ਤੇਰੇ ਗਣੇ ਨ ਜਾਹਿ ॥੬॥
ਹੇ ਪ੍ਰਭੂ! ਤੇਰੇ ਕੋ੍ਰੜਾਂ ਹੀ ਗੁਣ ਹਨ, (ਅਸਾਂ ਜੀਵਾਂ ਪਾਸੋਂ) ਗਿਣੇ ਨਹੀਂ ਜਾ ਸਕਦੇ ।੬।
Millions are Your Virtues, Lord - they cannot even be counted. ||6||
 
ਕੋਟਿ ਗਿਆਨੀ ਕਥਹਿ ਗਿਆਨੁ ॥
ਹੇ ਭਾਈ! (ਸਾਡਾ ਉਹ ਗੋਬਿੰਦ ਐਸਾ ਹੈ ਕਿ) ਆਤਮਕ ਜੀਵਨ ਦੀ ਸੂਝ ਵਾਲੇ ਕੋ੍ਰੜਾਂ ਹੀ ਮਨੁੱਖ ਉਸ ਦੇ ਗੁਣਾਂ ਦਾ ਵਿਚਾਰ ਬਿਆਨ ਕਰਦੇ ਰਹਿੰਦੇ ਹਨ,
Millions of spiritual teachers teach His spiritual wisdom.
 
ਕੋਟਿ ਧਿਆਨੀ ਧਰਤ ਧਿਆਨੁ ॥
ਸਮਾਧੀਆਂ ਲਾਣ ਵਾਲੇ ਕੋ੍ਰੜਾਂ ਹੀ ਸਾਧੂ (ਉਸ ਵਿਚ) ਸੁਰਤਿ ਜੋੜੀ ਰੱਖਦੇ ਹਨ,
Millions of meditators focus on His meditation.
 
ਕੋਟਿ ਤਪੀਸਰ ਤਪ ਹੀ ਕਰਤੇ ॥
(ਉਸ ਦਾ ਦਰਸਨ ਕਰਨ ਲਈ) ਕੋ੍ਰੜਾਂ ਹੀ ਵੱਡੇ ਵੱਡੇ ਤਪੀ ਤਪ ਕਰਦੇ ਰਹਿੰਦੇ ਹਨ,
Millions of austere penitents practice austerities.
 
ਕੋਟਿ ਮੁਨੀਸਰ ਮੋੁਨਿ ਮਹਿ ਰਹਤੇ ॥੭॥
ਕੋ੍ਰੜਾਂ ਹੀ ਵੱਡੇ ਵੱਡੇ ਮੁਨੀ ਮੋਨ ਧਾਰੀ ਰੱਖਦੇ ਹਨ ।੭।
Millions of silent sages dwell in silence. ||7||
 
ਅਵਿਗਤ ਨਾਥੁ ਅਗੋਚਰ ਸੁਆਮੀ ॥ ਪੂਰਿ ਰਹਿਆ ਘਟ ਅੰਤਰਜਾਮੀ ॥
ਹੇ ਭਾਈ! ਸਾਡਾ ਉਹ ਖਸਮ-ਪ੍ਰਭੂ ਅਦ੍ਰਿਸ਼ਟ ਹੈ, ਸਾਡਾ ਉਹ ਸੁਆਮੀ ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ
Our Eternal, Imperishable, Incomprehensible Lord and Master, the Inner-knower, the Searcher of hearts, is permeating all hearts.
 
ਜਤ ਕਤ ਦੇਖਉ ਤੇਰਾ ਵਾਸਾ ॥
ਸਭ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਉਹ ਪ੍ਰਭੂ ਸਭ ਸਰੀਰਾਂ ਵਿਚ ਮੌਜੂਦ ਹੈ ।
Wherever I look, I see Your Dwelling, O Lord.
 
ਨਾਨਕ ਕਉ ਗੁਰਿ ਕੀਓ ਪ੍ਰਗਾਸਾ ॥੮॥੨॥੫॥
ਹੇ ਪ੍ਰਭੂ! (ਮੈਨੂੰ) ਨਾਨਕ ਨੂੰ ਗੁਰੂ ਨੇ (ਅਜਿਹਾ ਆਤਮਕ) ਚਾਨਣ ਬਖ਼ਸ਼ਿਆ ਹੈ ਕਿ ਮੈਂ ਜਿਧਰ ਕਿਧਰ ਵੇਖਦਾ ਹਾਂ ਮੈਨੂੰ ਤੇਰਾ ਹੀ ਨਿਵਾਸ ਦਿੱਸਦਾ ਹੈ ।੮।੨।੫।
The Guru has blessed Nanak with enlightenment. ||8||2||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by