ਨਾਂਗੇ ਆਵਨੁ ਨਾਂਗੇ ਜਾਨਾ ॥
(ਜਗਤ ਵਿਚ) ਨੰਗੇ ਆਈਦਾ ਹੈ, ਤੇ ਨੰਗੇ ਹੀ (ਇੱਥੋਂ) ਤੁਰ ਪਈਦਾ ਹੈ ।
Naked we come, and naked we go.
ਕੋਇ ਨ ਰਹਿਹੈ ਰਾਜਾ ਰਾਨਾ ॥੧॥
ਕੋਈ ਰਾਜਾ ਹੋਵੇ, ਅਮੀਰ ਹੋਵੇ, ਕਿਸੇ ਨੇ ਇੱਥੇ ਸਦਾ ਨਹੀਂ ਰਹਿਣਾ ।੧।
No one, not even the kings and queens, shall remain. ||1||
ਰਾਮੁ ਰਾਜਾ ਨਉ ਨਿਧਿ ਮੇਰੈ ॥
ਹੇ ਭਾਈ! ਮੇਰੇ ਲਈ ਤਾਂ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਹੀ ਜਗਤ ਦਾ ਸਾਰਾ ਧਨ-ਮਾਲ ਹੈ (ਭਾਵ, ਪ੍ਰਭੂ ਮੇਰੇ ਹਿਰਦੇ ਵਿਚ ਵੱਸਦਾ ਹੈ, ਇਹੀ ਮੇਰੇ ਲਈ ਸਭ ਕੁਝ ਹੈ) ।
The Sovereign Lord is the nine treasures for me.
ਸੰਪੈ ਹੇਤੁ ਕਲਤੁ ਧਨੁ ਤੇਰੈ ॥੧॥ ਰਹਾਉ ॥
ਪਰ ਤੇਰੇ ਭਾਣੇ ਐਸ਼੍ਵਰਜ ਦਾ ਮੋਹ, ਇਸਤ੍ਰੀ ਧਨ—(ਇਹੀ ਜ਼ਿੰਦਗੀ ਦਾ ਸਹਾਰਾ ਹਨ) ।੧।ਰਹਾਉ।
The possessions and the spouse to which the mortal is lovingly attached, are Your wealth, O Lord. ||1||Pause||
ਆਵਤ ਸੰਗ ਨ ਜਾਤ ਸੰਗਾਤੀ ॥
(ਇਹਨਾਂ ਦਾ ਸਾਡੇ ਨਾਲ ਜਾਣਾ ਤਾਂ ਕਿਤੇ ਰਿਹਾ, ਇਹ ਅਪਣਾ ਸਰੀਰ ਭੀ) ਜੋ ਜਨਮ ਵੇਲੇ ਨਾਲ ਆਉਂਦਾ ਹੈ (ਤੁਰਨ ਵੇਲੇ) ਨਾਲ ਨਹੀਂ ਜਾਂਦਾ
They do not come with the mortal, and they do not go with him.
ਕਹਾ ਭਇਓ ਦਰਿ ਬਾਂਧੇ ਹਾਥੀ ॥੨॥
ਜੇ ਬੂਹੇ ਉੱਤੇ ਹਾਥੀ ਬੱਝੇ ਹੋਏ ਹਨ, ਤਾਂ ਭੀ ਕੀਹ ਹੋਇਆ ।੨।
What good does it do him, if he has elephants tied up at his doorway? ||2||
ਲੰਕਾ ਗਢੁ ਸੋਨੇ ਕਾ ਭਇਆ ॥
(ਲੋਕ ਆਖਦੇ ਹਨ ਕਿ) ਲੰਕਾ ਦਾ ਕਿਲ੍ਹਾ ਸੋਨੇ ਦਾ ਬਣਿਆ ਹੋਇਆ ਸੀ
The fortress of Sri Lanka was made out of gold,
ਮੂਰਖੁ ਰਾਵਨੁ ਕਿਆ ਲੇ ਗਇਆ ॥੩॥
(ਪਰ ਇਸੇ ਦੇ ਮਾਣ ਉੱਤੇ ਰਹਿਣ ਵਾਲਾ) ਮੂਰਖ ਰਾਵਣ (ਮਰਨ ਵੇਲੇ) ਆਪਣੇ ਨਾਲ ਕੁਝ ਭੀ ਨਾਹ ਲੈ ਤੁਰਿਆ ।੩।
but what could the foolish Raawan take with him when he left? ||3||
ਕਹਿ ਕਬੀਰ ਕਿਛੁ ਗੁਨੁ ਬੀਚਾਰਿ ॥
ਕਬੀਰ ਜੀ ਆਖਦੇ ਹਨ—ਹੇ ਭਾਈ! ਕੋਈ ਭਲਿਆਈ ਦੀ ਗੱਲ ਭੀ ਵਿਚਾਰ,
Says Kabeer, think of doing some good deeds.
ਚਲੇ ਜੁਆਰੀ ਦੁਇ ਹਥ ਝਾਰਿ ॥੪॥੨॥
(ਧਨ ਉੱਤੇ ਮਾਣ ਕਰਨ ਵਾਲਾ ਬੰਦਾ) ਜੁਆਰੀਏ ਵਾਂਗ (ਜਗਤ ਤੋਂ) ਖ਼ਾਲੀ-ਹੱਥ ਤੁਰ ਪੈਂਦਾ ਹੈ ।੪।੨।
In the end, the gambler shall depart empty-handed. ||4||2||