ਪਉੜੀ ॥
Pauree:
ਸਤਿਗੁਰੁ ਸੇਵਿ ਨਿਸੰਗੁ ਭਰਮੁ ਚੁਕਾਈਐ ॥
ਜੇ ਸੱਚੇ ਦਿਲੋਂ ਗੁਰੂ ਦਾ ਹੁਕਮ ਮੰਨੀਏ, ਤਾਂ ਭਟਕਣਾ ਦੂਰ ਹੋ ਜਾਂਦੀ ਹੈ ।
Serve the True Guru fearlessly, and your doubt shall be dispelled.
ਸਤਿਗੁਰੁ ਆਖੈ ਕਾਰ ਸੁ ਕਾਰ ਕਮਾਈਐ ॥
ਉਹੀ ਕੰਮ ਕਰਨਾ ਚਾਹੀਦਾ ਹੈ, ਜੋ ਗੁਰੂ ਕਰਨ ਲਈ ਆਖੇ ।
Do that work which the True Guru asks you to do.
ਸਤਿਗੁਰੁ ਹੋਇ ਦਇਆਲੁ ਤ ਨਾਮੁ ਧਿਆਈਐ ॥
ਜੇ ਸਤਿਗੁਰੂ ਮਿਹਰ ਕਰੇ, ਤਾਂ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।
When the True Guru becomes merciful, we meditate on the Naam.
ਲਾਹਾ ਭਗਤਿ ਸੁ ਸਾਰੁ ਗੁਰਮੁਖਿ ਪਾਈਐ ॥
ਗੁਰੂ ਦੇ ਸਨਮੁਖ ਹੋਇਆਂ ਪ੍ਰਭੂ ਦੀ ਬੰਦਗੀ-ਰੂਪ ਸਭ ਤੋਂ ਚੰਗਾ ਲਾਭ ਮਿਲਦਾ ਹੈ ।
The profit of devotional worship is excellent. It is obtained by the Gurmukh.
ਮਨਮੁਖਿ ਕੂੜੁ ਗੁਬਾਰੁ ਕੂੜੁ ਕਮਾਈਐ ॥
ਪਰ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਨਿਰਾ ਕੂੜ ਨਿਰਾ ਹਨੇਰਾ ਹੀ ਖੱਟਦਾ ਹੈ ।
The self-willed manmukhs are trapped in the darkness of falsehood; they practice nothing but falsehood.
ਸਚੇ ਦੈ ਦਰਿ ਜਾਇ ਸਚੁ ਚਵਾਂਈਐ ॥
ਜੇ ਸੱਚੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਸੱਚੇ ਦਾ ਨਾਮ ਜਪੀਏ,
Go to the Gate of Truth, and speak the Truth.
ਸਚੈ ਅੰਦਰਿ ਮਹਲਿ ਸਚਿ ਬੁਲਾਈਐ ॥
ਤਾਂ ਇਸ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦਾ ਹੈ ।
The True Lord calls the true ones to the Mansion of His Presence.
ਨਾਨਕ ਸਚੁ ਸਦਾ ਸਚਿਆਰੁ ਸਚਿ ਸਮਾਈਐ ॥੧੫॥
ਹੇ ਨਾਨਕ ! (ਜਿਸ ਦੇ ਪੱਲੇ) ਸਦਾ ਸੱਚ ਹੈ ਉਹ ਸੱਚ ਦਾ ਵਪਾਰੀ ਹੈ ਉਹ ਸੱਚ ਵਿਚ ਲੀਨ ਰਹਿੰਦਾ ਹੈ ।੧੫।
O Nanak, the true ones are forever true; they are absorbed in the True Lord. ||15||