ਗੰਗਾ ਕੈ ਸੰਗਿ ਸਲਿਤਾ ਬਿਗਰੀ ॥ ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥
(ਹੇ ਜਿੰਦ ਦੇ ਮਾਲਕ ਪ੍ਰਭੂ ਦੀ ਚਰਨੀਂ ਲੱਗਣਾ ਵਿਗੜਨਾ ਹੀ ਹੈ ਤਾਂ) ਨਦੀ ਭੀ ਗੰਗਾ ਨਾਲ ਰਲ ਕੇ ਵਿਗੜ ਜਾਂਦੀ ਹੈ, ਪਰ ਉਹ ਨਦੀ ਤਾਂ ਗੰਗਾ ਦਾ ਰੂਪ ਹੋ ਕੇ ਆਪਣਾ ਆਪ ਮੁਕਾ ਦੇਂਦੀ ਹੈ ।੧।
When the stream flows into the Ganges, then it becomes the Ganges. ||1||
ਬਿਗਰਿਓ ਕਬੀਰਾ ਰਾਮ ਦੁਹਾਈ ॥
ਕਬੀਰ ਆਪਣੇ ਪ੍ਰਭੂ ਦਾ ਸਿਮਰਨ ਹਰ ਵੇਲੇ ਕਰ ਰਿਹਾ ਹੈ (ਪਰ ਲੋਕਾਂ ਦੇ ਭਾਣੇ) ਕਬੀਰ ਵਿਗੜ ਗਿਆ ਹੈ
Just so, Kabeer has changed.
ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥
(ਲੋਕ ਨਹੀਂ ਜਾਣਦੇ ਕਿ ਰਾਮ ਦੀ ਦੁਹਾਈ ਦੇ ਦੇ ਕੇ) ਕਬੀਰ ਰਾਮ ਦਾ ਰੂਪ ਹੋ ਗਿਆ ਹੈ, ਹੁਣ (ਰਾਮ ਨੂੰ ਛੱਡ ਕੇ) ਕਿਸੇ ਹੋਰ ਪਾਸੇ ਨਹੀਂ ਭਟਕਦਾ ।੧।ਰਹਾਉ।
He has become the Embodiment of Truth, and he does not go anywhere else. ||1||Pause||
ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥
(ਸਧਾਰਨ) ਰੁੱਖ ਭੀ ਚੰਦਨ ਦੇ ਨਾਲ (ਲੱਗ ਕੇ) ਵਿਗੜ ਜਾਂਦਾ ਹੈ,
Associating with the sandalwood tree, the tree nearby is changed;
ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥
ਪਰ ਉਹ ਰੁੱਖ ਚੰਦਨ ਦਾ ਰੂਪ ਹੋ ਕੇ ਆਪਣਾ ਆਪ ਮੁਕਾ ਲੈਂਦਾ ਹੈ ।੨।
that tree begins to smell just like the sandalwood tree. ||2||
ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥
ਤਾਂਬਾ ਭੀ ਪਾਰਸ ਨਾਲ ਛੋਹ ਕੇ ਰੂਪ ਵਟਾ ਲੈਂਦਾ ਹੈ,
Coming into contact with the philosophers' stone, copper is transformed;
ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥
ਪਰ ਉਹ ਤਾਂਬਾ ਸੋਨਾ ਹੀ ਬਣ ਜਾਂਦਾ ਹੈ ਤੇ ਆਪਣਾ ਆਪ ਮੁਕਾ ਦੇਂਦਾ ਹੈ ।੩।
that copper is transformed into gold. ||3||
ਸੰਤਨ ਸੰਗਿ ਕਬੀਰਾ ਬਿਗਰਿਓ ॥
(ਇਸੇ ਤਰ੍ਹਾਂ) ਕਬੀਰ ਭੀ ਸੰਤਾਂ ਦੀ ਸੰਗਤ ਵਿਚ ਰਹਿ ਕੇ ਵਿਗੜ ਗਿਆ ਹੈ ।
In the Society of the Saints, Kabeer is transformed;
ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥
ਪਰ ਇਹ ਕਬੀਰ ਹੁਣ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ ਹੈ, ਤੇ ਆਪਾ-ਭਾਵ ਮੁਕਾ ਚੁਕਿਆ ਹੈ ।੪।੫।
that Kabeer is transformed into the Lord. ||4||5||