ਮਾਥੇ ਤਿਲਕੁ ਹਥਿ ਮਾਲਾ ਬਾਨਾਂ ॥
(ਲੋਕ) ਮੱਥੇ ਉੱਤੇ ਤਿਲਕ ਲਾ ਲੈਂਦੇ ਹਨ, ਹੱਥ ਵਿਚ ਮਾਲਾ ਫੜ ਲੈਂਦੇ ਹਨ,
Some apply ceremonial marks to their foreheads, hold malas in their hands, and wear religious robes.
ਲੋਗਨ ਰਾਮੁ ਖਿਲਉਨਾ ਜਾਨਾਂ ॥੧॥
ਧਾਰਮਿਕ ਪਹਿਰਾਵਾ ਬਣਾ ਲੈਂਦੇ ਹਨ, (ਤੇ ਸਮਝਦੇ ਹਨ ਕਿ ਪਰਮਾਤਮਾ ਦੇ ਭਗਤ ਬਣ ਗਏ ਹਾਂ) ਲੋਕਾਂ ਨੇ ਪਰਮਾਤਮਾ ਨੂੰ ਖਿਡੌਣਾ (ਭਾਵ, ਅੰਞਾਣਾ ਬਾਲ) ਸਮਝ ਲਿਆ ਹੈ (ਕਿ ਇਹਨੀਂ ਗਲੀਂ ਉਸ ਨੂੰ ਪਰਚਾਇਆ ਜਾ ਸਕਦਾ ਹੈ) ।੧।
Some people think that the Lord is a play-thing. ||1||
ਜਉ ਹਉ ਬਉਰਾ ਤਉ ਰਾਮ ਤੋਰਾ ॥
ਮੈਂ ਕੋਈ ਧਾਰਮਿਕ ਭੇਖ ਨਹੀਂ ਬਣਾਂਦਾ, ਮੈਂ ਮੰਦਰ ਆਦਿਕ ਵਿਚ ਜਾ ਕੇ ਕਿਸੇ ਦੇਵਤੇ ਦੀ ਪੂਜਾ ਨਹੀਂ ਕਰਦਾ, ਲੋਕ ਮੈਨੂੰ ਪਾਗਲ ਆਖਦੇ ਹਨ; ਪਰ ਹੇ ਮੇਰੇ ਰਾਮ! ਜੇ ਮੈਂ (ਲੋਕਾਂ ਦੇ ਭਾਣੇ) ਪਾਗਲ ਹਾਂ, ਤਾਂ ਭੀ (ਮੈਨੂੰ ਇਹ ਠੰਢ ਹੈ ਕਿ) ਮੈਂ ਤੇਰਾ (ਸੇਵਕ) ਹਾਂ ।
If I am insane, then I am Yours, O Lord.
ਲੋਗੁ ਮਰਮੁ ਕਹ ਜਾਨੈ ਮੋਰਾ ॥੧॥ ਰਹਾਉ ॥
ਦੁਨੀਆ ਭਲਾ ਮੇਰੇ ਦਿਲ ਦਾ ਭੇਤ ਕੀਹ ਜਾਣ ਸਕਦੀ ਹੈ? ।੧।ਰਹਾਉ।
How can people know my secret? ||1||Pause||
ਤੋਰਉ ਨ ਪਾਤੀ ਪੂਜਉ ਨ ਦੇਵਾ ॥
(ਦੇਵਤਿਆਂ ਅੱਗੇ ਭੇਟ ਧਰਨ ਲਈ) ਨਾਹ ਹੀ ਮੈਂ (ਫੱੁਲ) ਪੱਤਰ ਤੋੜਦਾ ਹਾਂ, ਨਾਹ ਮੈਂ ਕਿਸੇ ਦੇਵੀ ਦੇਵਤੇ ਦੀ ਪੂਜਾ ਕਰਦਾ ਹਾਂ,
I do not pick leaves as offerings, and I do not worship idols.
ਰਾਮ ਭਗਤਿ ਬਿਨੁ ਨਿਹਫਲ ਸੇਵਾ ॥੨॥
(ਮੈਂ ਜਾਣਦਾ ਹਾਂ ਕਿ) ਪ੍ਰਭੂ ਦੀ ਬੰਦਗੀ ਤੋਂ ਬਿਨਾ ਹੋਰ ਕਿਸੇ ਦੀ ਪੂਜਾ ਵਿਅਰਥ ਹੈ ।੨।
Without devotional worship of the Lord, service is useless. ||2||
ਸਤਿਗੁਰੁ ਪੂਜਉ ਸਦਾ ਸਦਾ ਮਨਾਵਉ ॥
ਮੈਂ ਆਪਣੇ ਸਤਿਗੁਰੂ ਅੱਗੇ ਸਿਰ ਨਿਵਾਉਂਦਾ ਹਾਂ, ਉਸੇ ਨੂੰ ਸਦਾ ਪ੍ਰਸੰਨ ਕਰਦਾ ਹਾਂ,
I worship the True Guru; forever and ever, I surrender to Him.
ਐਸੀ ਸੇਵ ਦਰਗਹ ਸੁਖੁ ਪਾਵਉ ॥੩॥
ਤੇ ਇਸ ਸੇਵਾ ਦੀ ਬਰਕਤਿ ਨਾਲ ਪ੍ਰਭੂ ਦੀ ਹਜ਼ੂਰੀ ਵਿਚ ਜੁੜ ਕੇ ਸੁਖ ਮਾਣਦਾ ਹਾਂ ।੩।
By such service, I find peace in the Court of the Lord. ||3||
ਲੋਗੁ ਕਹੈ ਕਬੀਰੁ ਬਉਰਾਨਾ ॥
(ਹਿੰਦੂ-) ਜਗਤ ਆਖਦਾ ਹੈ, ਕਬੀਰ ਪਾਗਲ ਹੋ ਗਿਆ ਹੈ (ਕਿਉਂਕਿ ਨਾਹ ਇਹ ਤਿਲਕ ਆਦਿਕ ਚਿਹਨ ਵਰਤਦਾ ਹੈ ਤੇ ਨਾਹ ਹੀ ਫੁੱਲ ਪੱਤਰ ਲੈ ਕੇ ਕਿਸੇ ਮੰਦਰ ਵਿਚ ਭੇਟ ਕਰਨ ਜਾਂਦਾ ਹੈ),
People say that Kabeer has gone insane.
ਕਬੀਰ ਕਾ ਮਰਮੁ ਰਾਮ ਪਹਿਚਾਨਾਂ ॥੪॥੬॥
ਪਰ ਕਬੀਰ ਦੇ ਦਿਲ ਦਾ ਭੇਤ ਕਬੀਰ ਦਾ ਪਰਮਾਤਮਾ ਜਾਣਦਾ ਹੈ ।੪।੬।
Only the Lord realizes the secret of Kabeer. ||4||6||