ਉਲਟਿ ਜਾਤਿ ਕੁਲ ਦੋਊ ਬਿਸਾਰੀ ॥
(ਨਾਮ ਦੀ ਬਰਕਤਿ ਨਾਲ ਮਨ ਨੂੰ ਮਾਇਆ ਵਲੋਂ) ਉਲਟਾ ਕੇ ਮੈਂ ਜਾਤ ਤੇ ਕੁਲ ਦੋਵੇਂ ਵਿਸਾਰ ਦਿੱਤੀਆਂ ਹਨ (ਮੈਨੂੰ ਇਹ ਸਮਝ ਆ ਗਈ ਹੈ ਕਿ ਪ੍ਰਭੂ-ਮਿਲਾਪ ਦਾ ਕਿਸੇ ਖ਼ਾਸ ਜਾਤ ਜਾਂ ਕੁਲ ਨਾਲ ਸੰਬੰਧ ਨਹੀਂ ਹੈ) ।
Turning away from the world, I have forgotten both my social class and ancestry.
ਸੁੰਨ ਸਹਜ ਮਹਿ ਬੁਨਤ ਹਮਾਰੀ ॥੧॥
ਮੇਰੀ ਲਿਵ ਹੁਣ ਉਸ ਅਵਸਥਾ ਵਿਚ ਟਿਕੀ ਹੋਈ ਹੈ, ਜਿੱਥੇ ਮਾਇਆ ਦੇ ਫੁਰਨੇ ਨਹੀਂ ਹਨ, ਜਿੱਥੇ ਅਡੋਲਤਾ ਹੀ ਅਡੋਲਤਾ ਹੈ ।੧।
My weaving now is in the most profound celestial stillness. ||1||
ਹਮਰਾ ਝਗਰਾ ਰਹਾ ਨ ਕੋਊ ॥
(ਜਿਉਂ ਜਿਉਂ ਮੈਂ ਨਾਮ ਸਿਮਰਨ ਦੀ ਤਾਣੀ ਉਣ ਰਿਹਾ ਹਾਂ) ਮੈਂ ਪੰਡਿਤ ਅਤੇ ਮੁੱਲਾਂ ਦੋਵੇਂ ਹੀ ਛੱਡ ਦਿੱਤੇ ਹਨ ।
I have no quarrel with anyone.
ਪੰਡਿਤ ਮੁਲਾਂ ਛਾਡੇ ਦੋਊ ॥੧॥ ਰਹਾਉ ॥
ਦੋਹਾਂ (ਦੇ ਦੱਸੇ ਕਰਮ-ਕਾਂਡ ਤੇ ਸ਼ਰਹ ਦੇ ਰਸਤੇ) ਨਾਲ ਮੇਰਾ ਕੋਈ ਵਾਸਤਾ ਨਹੀਂ ਰਿਹਾ (ਭਾਵ, ਕਰਮ-ਕਾਂਡ ਅਤੇ ਸ਼ਰਹ ਇਹ ਦੋਵੇਂ ਹੀ ਨਾਮ-ਸਿਮਰਨ ਦੇ ਟਾਕਰੇ ਤੇ ਤੁੱਛ ਹਨ) ।੧।ਰਹਾਉ।
I have abandoned both the Pandits, the Hindu religious scholars, and the Mullahs, the Muslim priests. ||1||Pause||
ਬੁਨਿ ਬੁਨਿ ਆਪ ਆਪੁ ਪਹਿਰਾਵਉ ॥
(ਪ੍ਰਭੂ-ਚਰਨਾਂ ਵਿਚ ਟਿਕੀ ਸੁਰਤ ਦੀ ਤਾਣੀ) ਉਣ ਉਣ ਕੇ ਮੈਂ ਆਪਣੇ ਆਪ ਨੂੰ ਪਹਿਨਾ ਰਿਹਾ ਹਾਂ,
I weave and weave, and wear what I weave.
ਜਹ ਨਹੀ ਆਪੁ ਤਹਾ ਹੋਇ ਗਾਵਉ ॥੨॥
ਮੈਂ ਉੱਥੇ ਪਹੁੰਚ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਰਿਹਾ ਹਾਂ ਜਿੱਥੇ ਆਪਾ-ਭਾਵ ਨਹੀਂ ਹੈ ।੨।
Where egotism does not exist, there I sing God's Praises. ||2||
ਪੰਡਿਤ ਮੁਲਾਂ ਜੋ ਲਿਖਿ ਦੀਆ ॥
(ਕਰਮ-ਕਾਂਡ ਤੇ ਸ਼ਰਹ ਬਾਰੇ) ਪੰਡਿਤਾਂ ਅਤੇ ਮੌਲਵੀਆਂ ਨੇ ਜੋ ਕੁਝ ਲਿਖਿਆ ਹੈ,
Whatever the Pandits and Mullahs have written,
ਛਾਡਿ ਚਲੇ ਹਮ ਕਛੂ ਨ ਲੀਆ ॥੩॥
ਮੈਨੂੰ ਕਿਸੇ ਦੀ ਭੀ ਲੋੜ ਨਹੀਂ ਰਹੀ, ਮੈਂ ਇਹ ਸਭ ਕੁਝ ਛੱਡ ਦਿੱਤਾ ਹੈ ।੩।
I reject; I do not accept any of it. ||3||
ਰਿਦੈ ਇਖਲਾਸੁ ਨਿਰਖਿ ਲੇ ਮੀਰਾ ॥
ਜੇ ਹਿਰਦੇ ਵਿਚ ਪ੍ਰੇਮ ਹੋਵੇ, ਤਾਂ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ (ਕਰਮ-ਕਾਂਡ ਅਤੇ ਸ਼ਰਹ ਸਹਾਇਤਾ ਨਹੀਂ ਕਰਦੇ) ।
My heart is pure, and so I have seen the Lord within.
ਆਪੁ ਖੋਜਿ ਖੋਜਿ ਮਿਲੇ ਕਬੀਰਾ ॥੪॥੭॥
ਹੇ ਕਬੀਰ! ਜੋ ਭੀ ਪ੍ਰਭੂ ਨੂੰ ਮਿਲੇ ਹਨ ਆਪਾ ਖੋਜ ਖੋਜ ਕੇ ਹੀ ਮਿਲੇ ਹਨ (ਕਰਮ-ਕਾਂਡ ਅਤੇ ਸ਼ਰਹ ਦੀ ਮਦਦ ਨਾਲ ਨਹੀਂ ਮਿਲੇ) ।੪।੭।
Searching, searching within the self, Kabeer has met the Lord. ||4||7||