ਸਿਵ ਕੀ ਪੁਰੀ ਬਸੈ ਬੁਧਿ ਸਾਰੁ ॥
(ਇਸ ਨਾਮ ਦੀ ਬਰਕਤਿ ਨਾਲ) ਮੇਰੀ ਮੱਤ ਸ੍ਰੇਸ਼ਟ (ਬਣ ਕੇ) ਕੱਲਿਆਣ-ਸਰੂਪ ਪ੍ਰਭੂ ਦੇ ਦੇਸ ਵਿਚ ਵੱਸਣ ਲੱਗ ਪਈ ਹੈ ।
In the City of God, sublime understanding prevails.
ਤਹ ਤੁਮ੍ਹ ਮਿਲਿ ਕੈ ਕਰਹੁ ਬਿਚਾਰੁ ॥
(ਹੇ ਜੋਗੀ!) ਤੁਸੀ ਭੀ ਉਸ ਦੇਸ ਵਿਚ ਅੱਪੜ ਕੇ ਪ੍ਰਭੂ ਦੇ ਨਾਮ ਦੀ ਹੀ ਵਿਚਾਰ ਕਰੋ,
There, you shall meet with the Lord, and reflect on Him.
ਈਤ ਊਤ ਕੀ ਸੋਝੀ ਪਰੈ ॥
(ਜੋ ਮਨੁੱਖ ਉਸ ਦੇਸ ਵਿਚ ਅੱਪੜਦਾ ਹੈ, ਭਾਵ, ਜੋ ਮਨੁੱਖ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ਉਸ ਨੂੰ) ਇਹ ਸਮਝ ਪੈ ਜਾਂਦੀ ਹੈ ਕਿ ਹੁਣ ਵਾਲਾ ਜੀਵਨ ਕਿਹੋ ਜਿਹਾ ਹੋਣਾ ਚਾਹੀਦਾ ਹੈ,
Thus, you shall understand this world and the next.
ਕਉਨੁ ਕਰਮ ਮੇਰਾ ਕਰਿ ਕਰਿ ਮਰੈ ॥੧॥
ਤੇ ਇਸ ਦਾ ਅਸਰ ਅਗਲੇ ਜੀਵਨ ਉਤੇ ਕੀਹ ਪੈਂਦਾ ਹੈ; ਉਸ ਦੇਸ ਵਿਚ ਅੱਪੜਿਆ ਹੋਇਆ ਕੋਈ ਭੀ ਮਨੁੱਖ ਮਮਤਾ ਵਿਚ ਫਸਣ ਵਾਲੇ ਕੰਮ ਨਹੀਂ ਕਰਦਾ ।੧।
What is the use of claiming that you own everything, if you only die in the end? ||1||
ਨਿਜ ਪਦ ਊਪਰਿ ਲਾਗੋ ਧਿਆਨੁ ॥
(ਹੇ ਜੋਗੀ!) ਮੇਰੀ ਸੁਰਤ ਉਸ (ਪ੍ਰਭੂ ਦੇ ਚਰਨ-ਰੂਪ) ਘਰ ਵਿਚ ਜੁੜੀ ਹੋਈ ਹੈ ਜੋ ਮੇਰਾ ਆਪਣਾ ਅਸਲੀ ਘਰ ਹੈ,
I focus my meditation on my inner self, deep within.
ਰਾਜਾ ਰਾਮ ਨਾਮੁ ਮੋਰਾ ਬ੍ਰਹਮ ਗਿਆਨੁ ॥੧॥ ਰਹਾਉ ॥
ਪ੍ਰਕਾਸ਼-ਰੂਪ ਪ੍ਰਭੂ ਦਾ ਨਾਮ (ਹਿਰਦੇ ਵਿਚ ਵੱਸਣਾ) ਹੀ ਮੇਰੇ ਲਈ ਬ੍ਰਹਮ-ਗਿਆਨ ਹੈ ।੧।ਰਹਾਉ।
The Name of the Sovereign Lord is my spiritual wisdom. ||1||Pause||
ਮੂਲ ਦੁਆਰੈ ਬੰਧਿਆ ਬੰਧੁ ॥
(ਹੇ ਜੋਗੀ! ਇਸ ਨਾਮ ਦੀ ਬਰਕਤਿ ਨਾਲ) ਮੈਂ ਜਗਤ-ਦੇ-ਮੂਲ-ਪ੍ਰਭੂ ਦੇ ਦਰ ਤੇ ਟਿਕ ਕੇ (ਮਾਇਆ ਦੇ ਹੜ੍ਹ ਅੱਗੇ) ਬੰਨ੍ਹ ਬੰਨ੍ਹ ਲਿਆ ਹੈ ।
In the first chakra, the root chakra, I have grasped the reins and tied them.
ਰਵਿ ਊਪਰਿ ਗਹਿ ਰਾਖਿਆ ਚੰਦੁ ॥
ਮੈਂ ਸ਼ਾਂਤ-ਸੁਭਾਉ ਨੂੰ ਗ੍ਰਹਿਣ ਕਰ ਕੇ ਇਸ ਨੂੰ ਤਮੋਗੁਣੀ ਸੁਭਾਉ ਦੇ ਉੱਤੇ ਟਿਕਾ ਦਿੱਤਾ ਹੈ ।
I have firmly placed the moon above the sun.
ਪਛਮ ਦੁਆਰੈ ਸੂਰਜੁ ਤਪੈ ॥
ਜਿੱਥੇ (ਪਹਿਲਾਂ ਅਗਿਆਨਤਾ ਦਾ) ਹਨੇਰਾ ਹੀ ਹਨੇਰਾ ਸੀ, ਉਸ ਦੇ ਬੂਹੇ ਉੱਤੇ ਹੁਣ ਗਿਆਨ ਦਾ ਸੂਰਜ ਚਮਕ ਰਿਹਾ ਹੈ ।
The sun blazes forth at the western gate.
ਮੇਰ ਡੰਡ ਸਿਰ ਊਪਰਿ ਬਸੈ ॥੨॥
ਉਹ ਪ੍ਰਭੂ, ਜਿਸ ਦੇ ਹੁਕਮ ਵਿਚ ਸਾਰਾ ਜਗਤ ਹੈ, ਹੁਣ ਮੇਰੇ ਮਨ ਵਿਚ ਵੱਸ ਰਿਹਾ ਹੈ ।੨।
Through the central channel of the Shushmanaa, it rises up above my head. ||2||
ਪਸਚਮ ਦੁਆਰੇ ਕੀ ਸਿਲ ਓੜ ॥
(ਨਾਮ ਦੀ ਬਰਕਤਿ ਨਾਲ, ਹੇ ਜੋਗੀ!) ਮੈਨੂੰ ਉਸ ਸਿਲ ਦਾ ਅਖ਼ੀਰਲਾ ਸਿਰਾ (ਲੱਭ ਪਿਆ ਹੈ)
There is a stone at that western gate,
ਤਿਹ ਸਿਲ ਊਪਰਿ ਖਿੜਕੀ ਅਉਰ ॥
ਜੋ ਅਗਿਆਨਤਾ ਦੇ ਹਨੇਰੇ ਥਾਂ ਦੇ ਬੂਹੇ (ਅੱਗੇ ਜੜੀ ਹੋਈ ਸੀ), ਕਿਉਂਕਿ ਇਸ ਸਿਲ ਦੇ ਉੱਤੇ ਮੈਨੂੰ (ਚਾਨਣ ਦੇਣ ਵਾਲੀ) ਇਕ ਹੋਰ ਤਾਕੀ ਲੱਭ ਪਈ ਹੈ,
and above that stone, is another window.
ਖਿੜਕੀ ਊਪਰਿ ਦਸਵਾ ਦੁਆਰੁ ॥
ਇਸ ਤਾਕੀ ਦੇ ਉੱਤੇ ਹੀ ਹੈ ਉਹ ਦਸਵਾਂ ਦੁਆਰ (ਜਿੱਥੇ ਮੇਰਾ ਪ੍ਰਭੂ ਵੱਸਦਾ ਹੈ) ।
Above that window is the Tenth Gate.
ਕਹਿ ਕਬੀਰ ਤਾ ਕਾ ਅੰਤੁ ਨ ਪਾਰੁ ॥੩॥੨॥੧੦॥
ਕਬੀਰ ਜੀ ਆਖਦੇ ਹਨ—ਹੁਣ ਐਸੀ ਦਸ਼ਾ ਬਣੀ ਪਈ ਹੈ ਜੋ ਮੁੱਕ ਨਹੀਂ ਸਕਦੀ ।੩।੨।੧੦।
Says Kabeer, it has no end or limitation. ||3||2||10||