ਸੋ ਮੁਲਾਂ ਜੋ ਮਨ ਸਿਉ ਲਰੈ ॥
ਅਸਲ ਮੁੱਲਾਂ ਉਹ ਹੈ ਜੋ ਆਪਣੇ ਮਨ ਨਾਲ ਘੋਲ ਕਰਦਾ ਹੈ (ਭਾਵ, ਮਨ ਨੂੰ ਵੱਸ ਕਰਨ ਦੇ ਜਤਨ ਕਰਦਾ ਹੈ),
He alone is a Mullah, who struggles with his mind,
ਗੁਰ ਉਪਦੇਸਿ ਕਾਲ ਸਿਉ ਜੁਰੈ ॥
ਗੁਰੂ ਦੇ ਦੱਸੇ ਹੋਏ ਉਪਦੇਸ਼ ਉੱਤੇ ਤੁਰ ਕੇ ਮੌਤ (ਦੇ ਸਹਿਮ) ਨਾਲ ਟਾਕਰਾ ਕਰਦਾ ਹੈ,
and through the Guru's Teachings, fights with death.
ਕਾਲ ਪੁਰਖ ਕਾ ਮਰਦੈ ਮਾਨੁ ॥
ਜੋ ਜਮ-ਰਾਜ ਦਾ (ਇਹ) ਮਾਣ (ਕਿ ਸਾਰਾ ਜਗਤ ਉਸ ਤੋਂ ਥਰ-ਥਰ ਕੰਬਦਾ ਹੈ) ਨਾਸ ਕਰ ਦੇਂਦਾ ਹੈ ।
He crushes the pride of the Messenger of Death.
ਤਿਸੁ ਮੁਲਾ ਕਉ ਸਦਾ ਸਲਾਮੁ ॥੧॥
ਮੈਂ ਐਸੇ ਮੁੱਲਾਂ ਅੱਗੇ ਸਦਾ ਸਿਰ ਨਿਵਾਉਂਦਾ ਹਾਂ ।੧।
Unto that Mullah, I ever offer greetings of respect. ||1||
ਹੈ ਹਜੂਰਿ ਕਤ ਦੂਰਿ ਬਤਾਵਹੁ ॥
(ਹੇ ਮੁੱਲਾਂ!) ਰੱਬ ਹਰ ਥਾਂ ਹਾਜ਼ਰ-ਨਾਜ਼ਰ ਹੈ, ਤੁਸੀ ਉਸ ਨੂੰ ਦੂਰ (ਕਿਤੇ ਸਤਵੇਂ ਅਸਮਾਨ ਤੇ) ਕਿਉਂ (ਬੈਠਾ) ਦੱਸਦੇ ਹੋ?
God is present, right here at hand; why do you say that He is far away?
ਦੁੰਦਰ ਬਾਧਹੁ ਸੁੰਦਰ ਪਾਵਹੁ ॥੧॥ ਰਹਾਉ ॥
ਜੇ ਉਸ ਸੁਹਣੇ ਰੱਬ ਨੂੰ ਮਿਲਣਾ ਹੈ, ਤਾਂ ਕਾਮਾਦਿਕ ਰੌਲਾ ਪਾਣ ਵਾਲੇ ਵਿਕਾਰਾਂ ਨੂੰ ਕਾਬੂ ਵਿਚ ਰੱਖੋ ।੧।ਰਹਾਉ।
Tie up your disturbing passions, and find the Beauteous Lord. ||1||Pause||
ਕਾਜੀ ਸੋ ਜੁ ਕਾਇਆ ਬੀਚਾਰੈ ॥
ਅਸਲ ਕਾਜ਼ੀ ਉਹ ਹੈ ਜੋ ਆਪਣੇ ਸਰੀਰ ਨੂੰ ਖੋਜੇ,
He alone is a Qazi, who contemplates the human body,
ਕਾਇਆ ਕੀ ਅਗਨਿ ਬ੍ਰਹਮੁ ਪਰਜਾਰੈ ॥
ਸਰੀਰ ਵਿਚ ਪ੍ਰਭੂ ਦੀ ਜੋਤ ਨੂੰ ਰੌਸ਼ਨ ਕਰੇ,
and through the fire of the body, is illumined by God.
ਸੁਪਨੈ ਬਿੰਦੁ ਨ ਦੇਈ ਝਰਨਾ ॥
ਅਸਲ ਕਾਜ਼ੀ ਉਹ ਹੈ ਜੋ ਆਪਣੇ ਸਰੀਰ ਨੂੰ ਖੋਜੇ, ਸਰੀਰ ਵਿਚ ਪ੍ਰਭੂ ਦੀ ਜੋਤ ਨੂੰ ਰੌਸ਼ਨ ਕਰੇ, ਸੁਪਨੇ ਵਿਚ ਭੀ ਕਾਮ ਦੀ ਵਾਸ਼ਨਾ ਮਨ ਵਿਚ ਨਾਹ ਆਉਣ ਦੇਵੇ ।
He does not lose his semen, even in his dreams;
ਤਿਸੁ ਕਾਜੀ ਕਉ ਜਰਾ ਨ ਮਰਨਾ ॥੨॥
ਅਜਿਹੇ ਕਾਜ਼ੀ ਨੂੰ ਬੁਢੇਪੇ ਤੇ ਮੌਤ ਦਾ ਡਰ ਨਹੀਂ ਰਹਿ ਜਾਂਦਾ ।੨।
for such a Qazi, there is no old age or death. ||2||
ਸੋ ਸੁਰਤਾਨੁ ਜੁ ਦੁਇ ਸਰ ਤਾਨੈ ॥
ਅਸਲ ਸੁਲਤਾਨ (ਬਾਦਸ਼ਾਹ) ਉਹ ਹੈ ਜੋ (ਗਿਆਨ ਤੇ ਵੈਰਾਗ ਦੇ) ਦੋ ਤੀਰ ਤਾਣਦਾ ਹੈ,
He alone is a sultan and a king, who shoots the two arrows,
ਬਾਹਰਿ ਜਾਤਾ ਭੀਤਰਿ ਆਨੈ ॥
ਬਾਹਰ ਦੁਨੀਆ ਦੇ ਪਦਾਰਥਾਂ ਵਲ ਭਟਕਦੇ ਮਨ ਨੂੰ ਅੰਦਰ ਵਲ ਲੈ ਆਉਂਦਾ ਹੈ,
gathers in his outgoing mind,
ਗਗਨ ਮੰਡਲ ਮਹਿ ਲਸਕਰੁ ਕਰੈ ॥
ਪ੍ਰਭੂ-ਚਰਨਾਂ ਵਿਚ ਜੁੜ ਕੇ ਆਪਣੇ ਅੰਦਰ ਭਲੇ ਗੁਣ ਪੈਦਾ ਕਰਦਾ ਹੈ ।
and assembles his army in the realm of the mind's sky, the Tenth Gate.
ਸੋ ਸੁਰਤਾਨੁ ਛਤ੍ਰੁ ਸਿਰਿ ਧਰੈ ॥੩॥
ਉਹ ਸੁਲਤਾਨ ਆਪਣੇ ਸਿਰ ਤੇ (ਅਸਲ) ਛਤਰ ਝੁਲਵਾਉਂਦਾ ਹੈ ।੩।
The canopy of royalty waves over such a sultan. ||3||
ਜੋਗੀ ਗੋਰਖੁ ਗੋਰਖੁ ਕਰੈ ॥
ਜੋਗੀ (ਪ੍ਰਭੂ ਨੂੰ ਵਿਸਾਰ ਕੇ) ਗੋਰਖ ਗੋਰਖ ਜਪਦਾ ਹੈ,
The Yogi cries out, "Gorakh, Gorakh".
ਹਿੰਦੂ ਰਾਮ ਨਾਮੁ ਉਚਰੈ ॥
ਹਿੰਦੂ (ਸ੍ਰੀ ਰਾਮ ਚੰਦਰ ਦੀ ਮੂਰਤੀ ਵਿਚ ਹੀ ਮਿਥੇ ਹੋਏ) ਰਾਮ ਦਾ ਨਾਮ ਉਚਾਰਦਾ ਹੈ,
The Hindu utters the Name of Raam.
ਮੁਸਲਮਾਨ ਕਾ ਏਕੁ ਖੁਦਾਇ ॥
ਮੁਸਲਮਾਨ ਨੇ (ਸਤਵੇਂ ਅਸਮਾਨ ਵਿਚ ਬੈਠਾ ਹੋਇਆ) ਨਿਰਾ ਆਪਣਾ (ਮੁਸਲਮਾਨਾਂ ਦਾ ਹੀ) ਰੱਬ ਮੰਨ ਰੱਖਿਆ ਹੈ ।
The Muslim has only One God.
ਕਬੀਰ ਕਾ ਸੁਆਮੀ ਰਹਿਆ ਸਮਾਇ ॥੪॥੩॥੧੧॥
ਪਰ ਮੇਰਾ ਕਬੀਰ ਦਾ ਪ੍ਰਭੂ ਉਹ ਹੈ, ਜੋ ਸਭ ਵਿਚ ਵਿਆਪਕ ਹੈ (ਤੇ ਸਭ ਦਾ ਸਾਂਝਾ ਹੈ) ।੪।੩।੧੧।
The Lord and Master of Kabeer is all-pervading. ||4||3||11||