ਮਹਲਾ ੫ ॥
Fifth Mehl:
ਜੋ ਪਾਥਰ ਕਉ ਕਹਤੇ ਦੇਵ ॥
ਜੋ ਮਨੁੱਖ ਪੱਥਰ (ਦੀ ਮੂਰਤੀ) ਨੂੰ ਰੱਬ ਆਖਦੇ ਹਨ,
Those who call a stone their god
ਤਾ ਕੀ ਬਿਰਥਾ ਹੋਵੈ ਸੇਵ ॥
ਉਹਨਾਂ ਦੀ ਕੀਤੀ ਸੇਵਾ ਵਿਅਰਥ ਜਾਂਦੀ ਹੈ ।
- their service is useless.
ਜੋ ਪਾਥਰ ਕੀ ਪਾਂਈ ਪਾਇ ॥
ਜੋ ਮਨੁੱਖ ਪੱਥਰ (ਦੀ ਮੂਰਤੀ) ਦੇ ਪੈਰੀਂ ਪੈਂਦੇ ਹਨ,
Those who fall at the feet of a stone god
ਤਿਸ ਕੀ ਘਾਲ ਅਜਾਂਈ ਜਾਇ ॥੧॥
ਉਹਨਾਂ ਦੀ ਮਿਹਨਤ ਅਜਾਈਂ ਚਲੀ ਜਾਂਦੀ ਹੈ ।੧।
- their work is wasted in vain. ||1||
ਠਾਕੁਰੁ ਹਮਰਾ ਸਦ ਬੋਲੰਤਾ ॥
ਸਾਡਾ ਠਾਕੁਰ ਸਦਾ ਬੋਲਦਾ ਹੈ,
My Lord and Master speaks forever.
ਸਰਬ ਜੀਆ ਕਉ ਪ੍ਰਭੁ ਦਾਨੁ ਦੇਤਾ ॥੧॥ ਰਹਾਉ ॥
ਉਹ ਪ੍ਰਭੂ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ ।੧।ਰਹਾਉ।
God gives His gifts to all living beings. ||1||Pause||
ਅੰਤਰਿ ਦੇਉ ਨ ਜਾਨੈ ਅੰਧੁ ॥
ਅੰਨ੍ਹਾ ਮੂਰਖ ਆਪਣੇ ਅੰਦਰ-ਵੱਸਦੇ ਰੱਬ ਨੂੰ ਨਹੀਂ ਪਛਾਣਦਾ,
The Divine Lord is within the self, but the spiritually blind one does not know this.
ਭ੍ਰਮ ਕਾ ਮੋਹਿਆ ਪਾਵੈ ਫੰਧੁ ॥
ਭਰਮ ਦਾ ਮਾਰਿਆ ਹੋਇਆ ਹੋਰ ਹੋਰ ਜਾਲ ਵਿਛਾਉਂਦਾ ਹੈ ।
Deluded by doubt, he is caught in the noose.
ਨ ਪਾਥਰੁ ਬੋਲੈ ਨਾ ਕਿਛੁ ਦੇਇ ॥
ਇਹ ਪੱਥਰ ਨਾਹ ਬੋਲਦਾ ਹੈ, ਨਾਹ ਕੁਝ ਦੇ ਸਕਦਾ ਹੈ,
The stone does not speak; it does not give anything to anyone.
ਫੋਕਟ ਕਰਮ ਨਿਹਫਲ ਹੈ ਸੇਵ ॥੨॥
(ਇਸ ਨੂੰ ਇਸ਼ਨਾਨ ਕਰਾਣ ਤੇ ਭੋਗ ਆਦਿਕ ਲਵਾਣ ਦੇ) ਸਾਰੇ ਕੰਮ ਵਿਅਰਥ ਹਨ, (ਇਸ ਦੀ ਸੇਵਾ ਵਿਚੋਂ ਕੋਈ ਫਲ ਨਹੀਂ ਮਿਲਦਾ ।੨।
Such religious rituals are useless; such service is fruitless. ||2||
ਜੇ ਮਿਰਤਕ ਕਉ ਚੰਦਨੁ ਚੜਾਵੈ ॥
ਜੇ ਕੋਈ ਮਨੁੱਖ ਮੁਰਦੇ ਨੂੰ ਚੰਦਨ (ਰਗੜ ਕੇ) ਲਾ ਦੇਵੇ,
If a corpse is anointed with sandalwood oil,
ਉਸ ਤੇ ਕਹਹੁ ਕਵਨ ਫਲ ਪਾਵੈ ॥
ਉਸ ਮੁਰਦੇ ਨੂੰ ਕੋਈ (ਇਸ ਸੇਵਾ ਦਾ) ਫਲ ਨਹੀਂ ਮਿਲ ਸਕਦਾ ।
what good does it do?
ਜੇ ਮਿਰਤਕ ਕਉ ਬਿਸਟਾ ਮਾਹਿ ਰੁਲਾਈ ॥
ਤੇ, ਜੇ ਕੋਈ ਮੁਰਦੇ ਨੂੰ ਗੰਦ ਵਿਚ ਰੋਲ ਦੇਵੇ,
If a corpse is rolled in manure,
ਤਾਂ ਮਿਰਤਕ ਕਾ ਕਿਆ ਘਟਿ ਜਾਈ ॥੩॥
ਤਾਂ ਭੀ ਉਸ ਮੁਰਦੇ ਦਾ ਕੋਈ ਵਿਗਾੜ ਨਹੀਂ ਹੋ ਸਕਦਾ ।੩।
what does it lose from this? ||3||
ਕਹਤ ਕਬੀਰ ਹਉ ਕਹਉ ਪੁਕਾਰਿ ॥
ਕਬੀਰ ਜੀ ਆਖਦੇ ਹਨ—ਮੈਂ ਪੁਕਾਰ ਪੁਕਾਰ ਕੇ ਆਖਦਾ ਹਾਂ
Says Kabeer, I proclaim this out loud
ਸਮਝਿ ਦੇਖੁ ਸਾਕਤ ਗਾਵਾਰ ॥
‘ਹੇ ਰੱਬ ਨਾਲੋਂ ਟੁੱਟੇ ਹੋਏ ਮੂਰਖ! ਸਮਝ ਕੇ ਵੇਖ,
- behold, and understand, You ignorant, faithless cynic.
ਦੂਜੈ ਭਾਇ ਬਹੁਤੁ ਘਰ ਗਾਲੇ ॥
ਰੱਬ ਨੂੰ ਛੱਡ ਕੇ ਹੋਰ ਹੋਰ ਵਿਚ ਪਿਆਰ ਪਾ ਕੇ ਬਥੇਰੇ ਜੀਵ ਤਬਾਹ ਹੋ ਗਏ ।
The love of duality has ruined countless homes.
ਰਾਮ ਭਗਤ ਹੈ ਸਦਾ ਸੁਖਾਲੇ ॥੪॥੪॥੧੨॥
ਸਦਾ ਸੁਖੀ ਜੀਵਨ ਵਾਲੇ ਸਿਰਫ਼ ਉਹੀ ਹਨ ਜੋ ਪ੍ਰਭੂ ਦੇ ਭਗਤ ਹਨ’ ।੪।੪।੧੨।
The Lord's devotees are forever in bliss. ||4||4||12||