ਜਲ ਮਹਿ ਮੀਨ ਮਾਇਆ ਕੇ ਬੇਧੇ ॥
ਪਾਣੀ ਵਿਚ ਰਹਿਣ ਵਾਲੀਆਂ ਮੱਛੀਆਂ ਮਾਇਆ ਵਿਚ ਵਿੱਝੀਆਂ ਪਈਆਂ ਹਨ,
The fish in the water is attached to Maya.
ਦੀਪਕ ਪਤੰਗ ਮਾਇਆ ਕੇ ਛੇਦੇ ॥
ਦੀਵਿਆਂ ਉੱਤੇ (ਸੜਨ ਵਾਲੇ) ਭੰਬਟ ਮਾਇਆ ਵਿਚ ਪ੍ਰੋਤੇ ਹੋਏ ਹਨ ।
The moth fluttering around the lamp is pierced through by Maya.
ਕਾਮ ਮਾਇਆ ਕੁੰਚਰ ਕਉ ਬਿਆਪੈ ॥
ਕਾਮ-ਵਾਸ਼ਨਾ ਰੂਪ ਮਾਇਆ ਹਾਥੀ ਉੱਤੇ ਦਬਾਉ ਪਾਂਦੀ ਹੈ;
The sexual desire of Maya afflicts the elephant.
ਭੁਇਅੰਗਮ ਭ੍ਰਿੰਗ ਮਾਇਆ ਮਹਿ ਖਾਪੇ ॥੧॥
ਸੱਪ ਤੇ ਭੌਰੇ ਭੀ ਮਾਇਆ ਵਿਚ ਦੁਖੀ ਹੋ ਰਹੇ ਹਨ ।੧।
The snakes and bumble bees are destroyed through Maya. ||1||
ਮਾਇਆ ਐਸੀ ਮੋਹਨੀ ਭਾਈ ॥
ਹੇ ਭਾਈ! ਮਾਇਆ ਇਤਨੀ ਬਲ ਵਾਲੀ,
Such are the enticements of Maya, O Siblings of Destiny.
ਜੇਤੇ ਜੀਅ ਤੇਤੇ ਡਹਕਾਈ ॥੧॥ ਰਹਾਉ ॥
ਮੋਹਣ ਵਾਲੀ ਹੈ ਕਿ ਜਿਤਨੇ ਭੀ ਜੀਵ (ਜਗਤ ਵਿਚ) ਹਨ, ਸਭ ਨੂੰ ਡੁਲਾ ਦੇਂਦੀ ਹੈ ।੧।ਰਹਾਉ।
As many living beings are there are, have been deceived. ||1||Pause||
ਪੰਖੀ ਮ੍ਰਿਗ ਮਾਇਆ ਮਹਿ ਰਾਤੇ ॥
ਪੰਛੀ, ਜੰਗਲ ਦੇ ਪਸ਼ੂ ਸਭ ਮਾਇਆ ਵਿਚ ਰੰਗੇ ਪਏ ਹਨ ।
The birds and the deer are imbued with Maya.
ਸਾਕਰ ਮਾਖੀ ਅਧਿਕ ਸੰਤਾਪੇ ॥
ਸ਼ੱਕਰ-ਰੂਪ ਮਾਇਆ ਮੱਖੀ ਨੂੰ ਬੜਾ ਦੁਖੀ ਕਰ ਰਹੀ ਹੈ ।
Sugar is a deadly trap for the flies.
ਤੁਰੇ ਉਸਟ ਮਾਇਆ ਮਹਿ ਭੇਲਾ ॥
ਘੋੜੇ ਊਠ ਸਭ ਮਾਇਆ ਵਿਚ ਫਸੇ ਪਏ ਹਨ ।
Horses and camels are absorbed in Maya.
ਸਿਧ ਚਉਰਾਸੀਹ ਮਾਇਆ ਮਹਿ ਖੇਲਾ ॥੨॥
ਚੌਰਾਸੀਹ ਸਿੱਧ ਭੀ ਮਾਇਆ ਵਿਚ ਖੇਡ ਰਹੇ ਹਨ ।੨।
The eighty-four Siddhas, the beings of miraculous spiritual powers, play in Maya. ||2||
ਛਿਅ ਜਤੀ ਮਾਇਆ ਕੇ ਬੰਦਾ ॥
ਜਤੀ ਭੀ ਮਾਇਆ ਦੇ ਹੀ ਗ਼ੁਲਾਮ ਹਨ ।
The six celibates are slaves of Maya.
ਨਵੈ ਨਾਥ ਸੂਰਜ ਅਰੁ ਚੰਦਾ ॥
ਨੌ ਨਾਥ ਸੂਰਜ (ਦੇਵਤਾ) ਅਤੇ ਚੰਦ੍ਰਮਾ (ਦੇਵਤਾ)
So are the nine masters of Yoga, and the sun and the moon.
ਤਪੇ ਰਖੀਸਰ ਮਾਇਆ ਮਹਿ ਸੂਤਾ ॥
ਵੱਡੇ ਵੱਡੇ ਤਪੀ ਤੇ ਰਿਸ਼ੀ ਸਭ ਮਾਇਆ ਵਿਚ ਸੁੱਤੇ ਪਏ ਹਨ ।
The austere disciplinarians and the Rishis are asleep in Maya.
ਮਾਇਆ ਮਹਿ ਕਾਲੁ ਅਰੁ ਪੰਚ ਦੂਤਾ ॥੩॥
ਮੌਤ (ਦਾ ਸਹਿਮ) ਤੇ ਪੰਜੇ ਵਿਕਾਰ ਭੀ ਮਾਇਆ ਵਿਚ ਹੀ (ਜੀਵਾਂ ਨੂੰ ਵਿਆਪਦੇ ਹਨ) ।੩।
Death and the five demons are in Maya. ||3||
ਸੁਆਨ ਸਿਆਲ ਮਾਇਆ ਮਹਿ ਰਾਤਾ ॥
ਕੁੱਤੇ, ਗਿੱਦੜ, ਬਾਂਦਰ, ਚਿੱਤੇ੍ਰ, ਸ਼ੇਰ ਸਭ ਮਾਇਆ ਵਿਚ ਰੰਗੇ ਪਏ ਹਨ ।
Dogs and jackals are imbued with Maya.
ਬੰਤਰ ਚੀਤੇ ਅਰੁ ਸਿੰਘਾਤਾ ॥
ਬਿੱਲੇ, ਭੇਡਾਂ,
Monkeys, leopards and lions,
ਮਾਂਜਾਰ ਗਾਡਰ ਅਰੁ ਲੂਬਰਾ ॥
ਲੂੰਬੜ, ਰੁੱਖ, ਕੰਦ-ਮੂਲ
cats, sheep, foxes,
ਬਿਰਖ ਮੂਲ ਮਾਇਆ ਮਹਿ ਪਰਾ ॥੪॥
ਸਭ ਮਾਇਆ ਦੇ ਅਧੀਨ ਹਨ ।੪।
trees and roots are planted in Maya. ||4||
ਮਾਇਆ ਅੰਤਰਿ ਭੀਨੇ ਦੇਵ ॥
ਦੇਵਤੇ ਭੀ ਮਾਇਆ (ਦੇ ਮੋਹ) ਵਿਚ ਭਿੱਜੇ ਹੋਏ ਹਨ ।
Even the gods are drenched with Maya,
ਸਾਗਰ ਇੰਦ੍ਰਾ ਅਰੁ ਧਰਤੇਵ ॥
ਸਮੁੰਦਰ, ਸ੍ਵਰਗ, ਧਰਤੀ ਇਹਨਾਂ ਸਭਨਾਂ ਦੇ ਜੀਵ ਮਾਇਆ ਵਿਚ ਹੀ ਹਨ ।
as are the oceans, the sky and the earth.
ਕਹਿ ਕਬੀਰ ਜਿਸੁ ਉਦਰੁ ਤਿਸੁ ਮਾਇਆ ॥
ਕਬੀਰ ਜੀ ਆਖਦੇ ਹਨ—(ਮੁੱਕਦੀ ਗੱਲ ਇਹ ਹੈ ਕਿ) ਜਿਸ ਨੂੰ ਢਿੱਡ ਲੱਗਾ ਹੋਇਆ ਹੈ ਉਸ ਨੂੰ (ਭਾਵ, ਹਰੇਕ ਜੀਵ ਨੂੰ) ਮਾਇਆ ਵਿਆਪ ਰਹੀ ਹੈ ।
Says Kabeer, whoever has a belly to fill, is under the spell of Maya.
ਤਬ ਛੂਟੇ ਜਬ ਸਾਧੂ ਪਾਇਆ ॥੫॥੫॥੧੩॥
ਜਦੋਂ ਗੁਰੂ ਮਿਲੇ ਤਦੋਂ ਹੀ ਜੀਵ ਮਾਇਆ ਦੇ ਪ੍ਰਭਾਵ ਤੋਂ ਬਚਦਾ ਹੈ ।੫।੫।੧੩।
The mortal is emancipated only when he meets the Holy Saint. ||5||5||13||