ਸਤਰਿ ਸੈਇ ਸਲਾਰ ਹੈ ਜਾ ਕੇ ॥
(ਹੇ ਭਾਈ!) ਜਿਸ ਖ਼ੁਦਾ ਦੇ ਸੱਤ ਹਜ਼ਾਰ ਫ਼ਰਿਸ਼ਤੇ (ਤੂੰ ਦੱਸਦਾ ਹੈਂ),
He has 7,000 commanders,
 
ਸਵਾ ਲਾਖੁ ਪੈਕਾਬਰ ਤਾ ਕੇ ॥
ਉਸ ਦੇ ਸਵਾ ਲੱਖ ਪੈਗ਼ੰਬਰ (ਤੂੰ ਆਖਦਾ ਹੈਂ),
and hundreds of thousands of prophets;
 
ਸੇਖ ਜੁ ਕਹੀਅਹਿ ਕੋਟਿ ਅਠਾਸੀ ॥
ਅਠਾਸੀ ਕਰੋੜ ਉਸ ਦੇ (ਦਰ ਤੇ ਰਹਿਣ ਵਾਲੇ) ਬਜ਼ੁਰਗ ਆਲਿਮ ਸ਼ੇਖ਼ ਕਹੇ ਜਾ ਰਹੇ ਹਨ,
He is said to have 88,000,000 shaykhs,
 
ਛਪਨ ਕੋਟਿ ਜਾ ਕੇ ਖੇਲ ਖਾਸੀ ॥੧॥
ਤੇ ਛਵੰਜਾ ਕਰੋੜ ਜਿਸ ਦੇ ਮੁਸਾਹਿਬ (ਤੂੰ ਦੱਸਦਾ ਹੈਂ, ਉਸ ਦੇ ਦਰਬਾਰ ਤਕ) ।੧।;
and 56,000,000 attendants. ||1||
 
ਮੋ ਗਰੀਬ ਕੀ ਕੋ ਗੁਜਰਾਵੈ ॥
ਮੇਰੀ ਗ਼ਰੀਬ ਦੀ ਅਰਜ਼ ਕੌਣ ਅਪੜਾਵੇਗਾ?
I am meek and poor - what chance do I have of being heard there?
 
ਮਜਲਸਿ ਦੂਰਿ ਮਹਲੁ ਕੋ ਪਾਵੈ ॥੧॥ ਰਹਾਉ ॥
(ਫਿਰ ਤੂੰ ਕਹਿੰਦਾ ਹੈਂ ਕਿ ਉਸ ਦਾ) ਦਰਬਾਰ ਦੂਰ (ਸਤਵੇਂ ਅਸਮਾਨ ਤੇ) ਹੈ । (ਮੈਂ ਤਾਂ ਗ਼ਰੀਬ ਜੁਲਾਹ ਹਾਂ, ਉਸ ਦਾ) ਘਰ (ਮੇਰਾ) ਕੌਣ ਲੱਭੇਗਾ? ।੧।ਰਹਾਉ।
His Court is so far away; only a rare few attain the Mansion of His Presence. ||1||Pause||
 
ਤੇਤੀਸ ਕਰੋੜੀ ਹੈ ਖੇਲ ਖਾਨਾ ॥
(ਬੈਕੁੰਠ ਦੀਆਂ ਗੱਲਾਂ ਦੱਸਣ ਵਾਲੇ ਭੀ ਆਖਦੇ ਹਨ ਕਿ) ਤੇਤੀ ਕਰੋੜ ਦੇਵਤੇ ਉਸ ਦੇ ਸੇਵਕ ਹਨ (ਉਹਨਾਂ ਭੀ ਮੇਰੀ ਕਿੱਥੇ ਸੁਣਨੀ ਹੈ?) ।
He has 33,000,000 play-houses.
 
ਚਉਰਾਸੀ ਲਖ ਫਿਰੈ ਦਿਵਾਨਾਂ ॥
ਚੌਰਾਸੀਹ ਲੱਖ ਜੂਨੀਆਂ ਦੇ ਜੀਵ (ਉਸ ਤੋਂ ਖੁੰਝੇ ਹੋਏ) ਝੱਲੇ ਹੋਏ ਫਿਰਦੇ ਹਨ ।
His beings wander insanely through 8.4 million incarnations.
 
ਬਾਬਾ ਆਦਮ ਕਉ ਕਿਛੁ ਨਦਰਿ ਦਿਖਾਈ ॥
(ਹੇ ਭਾਈ! ਤੁਸੀ ਦੱਸਦੇ ਹੋ ਕਿ ਖ਼ੁਦਾ ਨੇ ਬਾਬਾ ਆਦਮ ਨੂੰ ਬਹਿਸ਼ਤ ਵਿਚ ਰੱਖਿਆ ਸੀ, ਪਰ ਤੁਹਾਡੇ ਹੀ ਆਖਣ ਅਨੁਸਾਰ) ਜਦੋਂ ਬਾਬਾ ਆਦਮ ਨੂੰ ਰੱਬ ਨੇ (ਉਸ ਦੀ ਹੁਕਮ-ਅਦੂਲੀ ਤੇ) ਰਤਾ ਕੁ ਅੱਖ ਵਿਖਾਈ,
He bestowed His Grace on Adam, the father of mankind,
 
ਉਨਿ ਭੀ ਭਿਸਤਿ ਘਨੇਰੀ ਪਾਈ ॥੨॥
ਤਾਂ ਉਸ ਆਦਮ ਨੇ ਭੀ ਉਹ ਬਹਿਸ਼ਤ ਥੋੜਾ ਚਿਰ ਹੀ ਮਾਣਿਆ (ਉੱਥੋਂ ਛੇਤੀ ਕੱਢਿਆ ਗਿਆ, ਤੇ ਜੇ ਬਾਬਾ ਆਦਮ ਵਰਗੇ ਕੱਢੇ ਗਏ, ਤਾਂ ਦੱਸ, ਮੈਨੂੰ ਗ਼ਰੀਬ ਨੂੰ ਉੱਥੇ ਕੋਈ ਕਿਤਨਾ ਚਿਰ ਰਹਿਣ ਦੇਵੇਗਾ?) ।੨।
who then lived in paradise for a long time. ||2||
 
ਦਿਲ ਖਲਹਲੁ ਜਾ ਕੈ ਜਰਦ ਰੂ ਬਾਨੀ ॥
(ਹੇ ਭਾਈ!) ਜੋ ਭੀ ਮਨੁੱਖ ਆਪਣੇ ਧਰਮ-ਪੁਸਤਕਾਂ (ਦੇ ਦੱਸੇ ਰਾਹ) ਨੂੰ ਛੱਡ ਕੇ ਮੰਦੇ ਪਾਸੇ ਤੁਰਦਾ ਹੈ,
Pale are the faces of those whose hearts are disturbed.
 
ਛੋਡਿ ਕਤੇਬ ਕਰੈ ਸੈਤਾਨੀ ॥
ਜਿਸ ਦੇ ਭੀ ਦਿਲ ਵਿਚ (ਵਿਕਾਰਾਂ ਦੀ) ਗੜਬੜ ਹੈ, ਉਸ ਦੇ ਮੂੰਹ ਦੀ ਰੰਗਤ ਪੀਲੀ ਪੈ ਜਾਂਦੀ ਹੈ (ਭਾਵ, ਉਹ ਹੀ ਪ੍ਰਭੂ-ਦਰ ਤੋਂ ਧੱਕਿਆ ਜਾਂਦਾ ਹੈ);
They have forsaken their Bible, and practice Satanic evil.
 
ਦੁਨੀਆ ਦੋਸੁ ਰੋਸੁ ਹੈ ਲੋਈ ॥
ਪਰ (ਅੰਞਾਣ-ਪੁਣੇ ਵਿਚ) ਦੁਨੀਆ ਨੂੰ ਦੋਸ਼ ਦੇਂਦਾ ਹੈ,
One who blames the world, and is angry with people,
 
ਅਪਨਾ ਕੀਆ ਪਾਵੈ ਸੋਈ ॥੩॥
ਮਨੁੱਖ ਆਪਣਾ ਕੀਤਾ ਆਪ ਹੀ ਪਾਂਦਾ ਹੈ।੩।
shall receive the fruits of his own actions. ||3||
 
ਤੁਮ ਦਾਤੇ ਹਮ ਸਦਾ ਭਿਖਾਰੀ ॥
(ਹੇ ਮੇਰੇ ਪ੍ਰਭੂ! ਮੈਨੂੰ ਕਿਸੇ ਬਹਿਸ਼ਤ ਬੈਕੁੰਠ ਦੀ ਲੋੜ ਨਹੀਂ ਹੈ) ਤੂੰ ਮੇਰਾ ਦਾਤਾ ਹੈਂ, ਮੈਂ ਸਦਾ (ਤੇਰੇ ਦਰ ਦਾ) ਮੰਗਤਾ ਹਾਂ
You are the Great Giver, O Lord; I am forever a beggar at Your Door.
 
ਦੇਉ ਜਬਾਬੁ ਹੋਇ ਬਜਗਾਰੀ ॥
(ਜੋ ਕੁਝ ਤੂੰ ਮੈਨੂੰ ਦੇ ਰਿਹਾ ਹੈਂ ਉਹੀ ਠੀਕ ਹੈ, ਤੇਰੀ ਕਿਸੇ ਭੀ ਦਾਤ ਅੱਗੇ) ਜੇ ਮੈਂ ਨਾਹ-ਨੁੱਕਰ ਕਰਾਂ ਤਾਂ ਇਹ ਮੇਰੀ ਗੁਨਹਗਾਰੀ ਹੋਵੇਗੀ ।
If I were to deny You, then I would be a wretched sinner.
 
ਦਾਸੁ ਕਬੀਰੁ ਤੇਰੀ ਪਨਹ ਸਮਾਨਾਂ ॥
ਮੈਂ ਤੇਰਾ ਦਾਸ ਕਬੀਰ ਤੇਰੀ ਸ਼ਰਨ ਆਇਆ ਹਾਂ ।
Slave Kabeer has entered Your Shelter.
 
ਭਿਸਤੁ ਨਜੀਕਿ ਰਾਖੁ ਰਹਮਾਨਾ ॥੪॥੭॥੧੫॥
ਹੇ ਰਹਿਮ ਕਰਨ ਵਾਲੇ! ਮੈਨੂੰ ਆਪਣੇ ਚਰਨਾਂ ਦੇ ਨੇੜੇ ਰੱਖ, (ਇਹੀ ਮੇਰੇ ਲਈ) ਬਹਿਸ਼ਤ ਹੈ ।੪।੭।੧੫।
Keep me near You, O Merciful Lord God - that is heaven for me. ||4||7||15||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by