ਸਭੁ ਕੋਈ ਚਲਨ ਕਹਤ ਹੈ ਊਹਾਂ ॥
ਹਰ ਕੋਈ ਆਖ ਰਿਹਾ ਹੈ ਕਿ ਮੈਂ ਉਸ ਬੈਕੁੰਠ ਵਿਚ ਅੱਪੜਨਾ ਹੈ ।
Everyone speaks of going there,
ਨਾ ਜਾਨਉ ਬੈਕੁੰਠੁ ਹੈ ਕਹਾਂ ॥੧॥ ਰਹਾਉ ॥
ਪਰ ਮੈਨੂੰ ਤਾਂ ਸਮਝ ਨਹੀਂ ਆਈ, (ਇਹਨਾਂ ਦਾ ਉਹ) ਬੈਕੁੰਠ ਕਿੱਥੇ ਹੈ ।੧।ਰਹਾਉ।
but I do not even know where heaven is. ||1||Pause||
ਆਪ ਆਪ ਕਾ ਮਰਮੁ ਨ ਜਾਨਾਂ ॥
(ਇਹਨਾਂ ਲੋਕਾਂ ਨੇ) ਆਪਣੇ ਆਪ ਦਾ ਤਾਂ ਭੇਤ ਨਹੀਂ ਪਾਇਆ,
One who does not even know the mystery of his own self,
ਬਾਤਨ ਹੀ ਬੈਕੁੰਠੁ ਬਖਾਨਾਂ ॥੧॥
ਨਿਰੀਆਂ ਗੱਲਾਂ ਨਾਲ ਹੀ ‘ਬੈਕੁੰਠ’ ਆਖ ਰਹੇ ਹਨ ।੧।
speaks of heaven, but it is only talk. ||1||
ਜਬ ਲਗੁ ਮਨ ਬੈਕੁੰਠ ਕੀ ਆਸ ॥
ਹੇ ਮਨ! ਜਦ ਤਕ ਤੇਰੀਆਂ ਬੈਕੁੰਠ ਅੱਪੜਨ ਦੀਆਂ ਆਸਾਂ ਹਨ,
As long as the mortal hopes for heaven,
ਤਬ ਲਗੁ ਨਾਹੀ ਚਰਨ ਨਿਵਾਸ ॥੨॥
ਤਦ ਤਕ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਨਹੀਂ ਹੋ ਸਕਦਾ ।੨।
he will not dwell at the Lord's Feet. ||2||
ਖਾਈ ਕੋਟੁ ਨ ਪਰਲ ਪਗਾਰਾ ॥
ਮੈਨੂੰ ਤਾਂ ਪਤਾ ਨਹੀਂ (ਇਹਨਾਂ ਲੋਕਾਂ ਦੇ) ਬੈਕੁੰਠ ਦਾ ਬੂਹਾ ਕਿਹੋ ਜਿਹਾ ਹੈ, ਕਿਹੋ ਜਿਹਾ ਸ਼ਹਿਰ ਹੈ,
Heaven is not a fort with moats and ramparts, and walls plastered with mud;
ਨਾ ਜਾਨਉ ਬੈਕੁੰਠ ਦੁਆਰਾ ॥੩॥
ਕਿਹੋ ਜਿਹੀ ਉਸ ਦੀ ਫ਼ਸੀਲ ਹੈ, ਤੇ ਕਿਹੋ ਜਿਹੀ ਉਸ ਦੇ ਦੁਆਲੇ ਖਾਈ ਹੈ ।੩।
I do not know what heaven's gate is like. ||3||
ਕਹਿ ਕਮੀਰ ਅਬ ਕਹੀਐ ਕਾਹਿ ॥
ਕਬੀਰ ਜੀ ਆਖਦੇ ਹਨ—(ਇਹ ਲੋਕ ਸਮਝਦੇ ਨਹੀਂ ਕਿ ਅਗਾਂਹ ਕਿਤੇ ਬੈਕੁੰਠ ਨਹੀਂ ਹੈ)
Says Kabeer, now what more can I say?
ਸਾਧਸੰਗਤਿ ਬੈਕੁੰਠੈ ਆਹਿ ॥੪॥੮॥੧੬॥
ਕਿਸ ਨੂੰ ਹੁਣ ਆਖੀਏ ਕਿ ਸਾਧ-ਸੰਗਤ ਹੀ ਬੈਕੁੰਠ ਹੈ? (ਤੇ ਉਹ ਬੈਕੁੰਠ ਇੱਥੇ ਹੀ ਹੈ) ।੪।੮।੧੬।
The Saadh Sangat, the Company of the Holy, is heaven itself. ||4||8||16||