ਗੰਗ ਗੁਸਾਇਨਿ ਗਹਿਰ ਗੰਭੀਰ ॥
(ਇਹ ਵਿਰੋਧੀ ਲੋਕ) ਮੈਨੂੰ ਕਬੀਰ ਨੂੰ ਜ਼ੰਜੀਰਾਂ ਨਾਲ ਬੰਨ੍ਹ ਕੇ ਡੂੰਘੀ ਗੰਭੀਰ ਗੰਗਾ ਮਾਤਾ ਵਿਚ (ਡੋਬਣ ਲਈ) ਲੈ ਗਏ (ਭਾਵ,
The mother Ganges is deep and profound.
ਜੰਜੀਰ ਬਾਂਧਿ ਕਰਿ ਖਰੇ ਕਬੀਰ ॥੧॥
ਉਸ ਗੰਗਾ ਵਿਚ ਲੈ ਗਏ ਜਿਸ ਨੂੰ ਇਹ ‘ਮਾਤਾ’ ਆਖਦੇ ਹਨ ਤੇ ਉਸ ਮਾਤਾ ਕੋਲੋਂ ਜਾਨੋਂ ਮਰਵਾਣ ਦਾ ਅਪਰਾਧ ਕਰਾਣ ਲੱਗੇ) ।੧।
Tied up in chains, they took Kabeer there. ||1||
ਮਨੁ ਨ ਡਿਗੈ ਤਨੁ ਕਾਹੇ ਕਉ ਡਰਾਇ ॥
(ਹੇ ਭਾਈ!) ਜਿਸ ਮਨੁੱਖ ਦਾ ਮਨ ਪ੍ਰਭੂ ਦੇ ਸੁਹਣੇ ਚਰਨਾਂ ਵਿਚ ਲੀਨ ਰਹੇ, ਉਸ ਦਾ ਮਨ (ਕਿਸੇ ਕਸ਼ਟ ਵੇਲੇ) ਡੋਲਦਾ ਨਹੀਂ,
My mind was not shaken; why should my body be afraid?
ਚਰਨ ਕਮਲ ਚਿਤੁ ਰਹਿਓ ਸਮਾਇ ॥ ਰਹਾਉ ॥
ਉਸ ਦੇ ਸਰੀਰ ਨੂੰ (ਕਸ਼ਟ ਦੇ ਦੇ ਕੇ) ਡਰਾਉਣ ਤੋਂ ਕੋਈ ਲਾਭ ਨਹੀਂ ਹੋ ਸਕਦਾ ।ਰਹਾਉ।
My consciousness remained immersed in the Lotus Feet of the Lord. ||1||Pause||
ਗੰਗਾ ਕੀ ਲਹਰਿ ਮੇਰੀ ਟੁਟੀ ਜੰਜੀਰ ॥
(ਪਰ ਡੁੱਬਣ ਦੇ ਥਾਂ) ਗੰਗਾ ਦੀਆਂ ਲਹਿਰਾਂ ਨਾਲ ਮੇਰੀ ਜ਼ੰਜੀਰ ਟੁੱਟ ਗਈ,
The waves of the Ganges broke the chains,
ਮ੍ਰਿਗਛਾਲਾ ਪਰ ਬੈਠੇ ਕਬੀਰ ॥੨॥
ਮੈਂ ਕਬੀਰ (ਉਸ ਜਲ ਉੱਤੇ ਇਉਂ ਤਰਨ ਲੱਗ ਪਿਆ ਜਿਵੇਂ) ਮ੍ਰਿਗਛਾਲਾ ਉੱਤੇ ਬੈਠਾ ਹੋਇਆ ਹਾਂ ।੨।
and Kabeer was seated on a deer skin. ||2||
ਕਹਿ ਕੰਬੀਰ ਕੋਊ ਸੰਗ ਨ ਸਾਥ ॥
ਕਬੀਰ ਜੀ ਆਖਦੇ ਹਨ—(ਹੇ ਭਾਈ! ਤੁਹਾਡੇ ਮਿਥੇ ਹੋਏ ਕਰਮ-ਕਾਂਡ ਜਾਂ ਤੀਰਥ-ਇਸ਼ਨਾਨ) ਕੋਈ ਭੀ ਸੰਗੀ ਨਹੀਂ ਬਣ ਸਕਦੇ, ਕੋਈ ਭੀ ਸਾਥੀ ਨਹੀਂ ਹੋ ਸਕਦੇ ।
Says Kabeer, I have no friend or companion.
ਜਲ ਥਲ ਰਾਖਨ ਹੈ ਰਘੁਨਾਥ ॥੩॥੧੦॥੧੮॥
ਪਾਣੀ ਤੇ ਧਰਤੀ ਹਰ ਥਾਂ ਇਕ ਪਰਮਾਤਮਾ ਹੀ ਰੱਖਣ-ਜੋਗ ਹੈ ।੩।੧੦।੧੮।
On the water, and on the land, the Lord is my Protector. ||3||10||18||