ਕੋਟਿ ਸੂਰ ਜਾ ਕੈ ਪਰਗਾਸ ॥
(ਮੈਂ ਉਸ ਪ੍ਰਭੂ ਦੇ ਦਰ ਤੋਂ ਮੰਗਦਾ ਹਾਂ) ਜਿਸ ਦੇ ਦਰ ਤੇ ਕੋ੍ਰੜਾਂ ਸੂਰਜ ਚਾਨਣ ਕਰ ਰਹੇ ਹਨ,
Millions of suns shine for Him,
ਕੋਟਿ ਮਹਾਦੇਵ ਅਰੁ ਕਬਿਲਾਸ ॥
ਜਿਸ ਦੇ ਦਰ ਤੇ ਕੋ੍ਰੜਾਂ ਸ਼ਿਵ ਜੀ ਤੇ ਕੈਲਾਸ਼ ਹਨ;
millions of Shivas and Kailash mountains.
ਦੁਰਗਾ ਕੋਟਿ ਜਾ ਕੈ ਮਰਦਨੁ ਕਰੈ ॥
ਅਤੇ ਕੋ੍ਰੜਾਂ ਹੀ ਬ੍ਰਹਮਾ
Millions of Durga goddesses massage His Feet.
ਬ੍ਰਹਮਾ ਕੋਟਿ ਬੇਦ ਉਚਰੈ ॥੧॥
ਜਿਸ ਦੇ ਦਰ ਤੇ ਵੇਦ ਉਚਾਰ ਰਹੇ ਹਨ ।੧।
Millions of Brahmas chant the Vedas for Him. ||1||
ਜਉ ਜਾਚਉ ਤਉ ਕੇਵਲ ਰਾਮ ॥
ਮੈਂ ਜਦੋਂ ਭੀ ਮੰਗਦਾ ਹਾਂ, ਸਿਰਫ਼ ਪ੍ਰਭੂ ਦੇ ਦਰ ਤੋਂ ਮੰਗਦਾ ਹਾਂ,
When I beg, I beg only from the Lord.
ਆਨ ਦੇਵ ਸਿਉ ਨਾਹੀ ਕਾਮ ॥੧॥ ਰਹਾਉ ॥
ਮੈਨੂੰ ਕਿਸੇ ਹੋਰ ਦੇਵਤੇ ਨਾਲ ਕੋਈ ਗ਼ਰਜ਼ ਨਹੀਂ ਹੈ ।੧।ਰਹਾਉ।
I have nothing to do with any other deities. ||1||Pause||
ਕੋਟਿ ਚੰਦ੍ਰਮੇ ਕਰਹਿ ਚਰਾਕ ॥
(ਮੈਂ ਉਸ ਪ੍ਰਭੂ ਦਾ ਜਾਚਕ ਹਾਂ) ਜਿਸ ਦੇ ਦਰ ਤੇ ਕੋ੍ਰੜਾਂ ਚੰਦ੍ਰਮਾ ਰੌਸ਼ਨੀ ਕਰਦੇ ਹਨ,
Millions of moons twinkle in the sky.
ਸੁਰ ਤੇਤੀਸਉ ਜੇਵਹਿ ਪਾਕ ॥
ਜਿਸ ਦੇ ਦਰ ਤੋਂ ਤੇਤੀ ਕੋ੍ਰੜ ਦੇਵਤੇ ਭੋਜਨ ਛਕਦੇ ਹਨ,
Three hundred thirty million gods eat the Lord's offerings.
ਨਵ ਗ੍ਰਹ ਕੋਟਿ ਠਾਢੇ ਦਰਬਾਰ ॥
ਕੋ੍ਰੜਾਂ ਹੀ ਨੌ ਗ੍ਰਹਿ ਜਿਸ ਦੇ ਦਰਬਾਰ ਵਿਚ ਖਲੋਤੇ ਹੋਏ ਹਨ,
The nine stars, a million times over, stand at His Door.
ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥
ਅਤੇ ਕੋ੍ਰੜਾਂ ਹੀ ਧਰਮ-ਰਾਜ ਜਿਸ ਦੇ ਦਰਬਾਨ ਹਨ ।੨।
Millions of Righteous Judges of Dharma are His gate-keepers. ||2||
ਪਵਨ ਕੋਟਿ ਚਉਬਾਰੇ ਫਿਰਹਿ ॥
(ਮੈਂ ਕੇਵਲ ਉਸ ਪ੍ਰਭੂ ਦੇ ਦਰ ਦਾ ਮੰਗਤਾ ਹਾਂ) ਜਿਸ ਦੇ ਚੁਬਾਰੇ ਉੱਤੇ ਕੋ੍ਰੜਾਂ ਹਵਾਵਾਂ ਚੱਲਦੀਆਂ ਹਨ,
Millions of winds blow around Him in the four directions.
ਬਾਸਕ ਕੋਟਿ ਸੇਜ ਬਿਸਥਰਹਿ ॥
ਕੋ੍ਰੜਾਂ ਸ਼ੇਸ਼ਨਾਗ ਜਿਸ ਦੀ ਸੇਜ ਵਿਛਾਉਂਦੇ ਹਨ,
Millions of serpents prepare His bed.
ਸਮੁੰਦ ਕੋਟਿ ਜਾ ਕੇ ਪਾਨੀਹਾਰ ॥
ਕੋ੍ਰੜਾਂ ਸਮੁੰਦਰ ਜਿਸ ਦੇ ਪਾਣੀ ਭਰਨ ਵਾਲੇ ਹਨ,
Millions of oceans are His water-carriers.
ਰੋਮਾਵਲਿ ਕੋਟਿ ਅਠਾਰਹ ਭਾਰ ॥੩॥
ਅਤੇ ਬਨਸਪਤੀ ਦੇ ਕੋ੍ਰੜਾਂ ਹੀ ਅਠਾਰਾਂ ਭਾਰ ਜਿਸ ਦੇ ਜਿਸਮ ਦੇ, ਮਾਨੋ, ਰੋਮ ਹਨ ।੩।
The eighteen million loads of vegetation are His Hair. ||3||
ਕੋਟਿ ਕਮੇਰ ਭਰਹਿ ਭੰਡਾਰ ॥
(ਮੈਂ ਉਸ ਪ੍ਰਭੂ ਤੋਂ ਹੀ ਮੰਗਦਾ ਹਾਂ) ਜਿਸ ਦੇ ਖ਼ਜ਼ਾਨੇ ਕੋ੍ਰੜਾਂ ਹੀ ਕੁਬੇਰ ਦੇਵਤੇ ਭਰਦੇ ਹਨ,
Millions of treasurers fill His Treasury.
ਕੋਟਿਕ ਲਖਮੀ ਕਰੈ ਸੀਗਾਰ ॥
ਜਿਸ ਦੇ ਦਰ ਤੇ ਕੋ੍ਰੜਾਂ ਹੀ ਲਛਮੀਆਂ ਸ਼ਿੰਗਾਰ ਕਰ ਰਹੀਆਂ ਹਨ,
Millions of Lakshmis adorn themselves for Him.
ਕੋਟਿਕ ਪਾਪ ਪੁੰਨ ਬਹੁ ਹਿਰਹਿ ॥
ਕੋ੍ਰੜਾਂ ਹੀ ਪਾਪ ਤੇ ਪੁੰਨ ਜਿਸ ਵਲ ਤੱਕ ਰਹੇ ਹਨ (ਕਿ ਸਾਨੂੰ ਆਗਿਆ ਕਰੇ)
Many millions of vices and virtues look up to Him.
ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥
ਅਤੇ ਕੋ੍ਰੜਾਂ ਹੀ ਇੰਦਰ ਦੇਵਤੇ ਜਿਸ ਦੇ ਦਰ ਤੇ ਸੇਵਾ ਕਰ ਰਹੇ ਹਨ ।੪।
Millions of Indras serve Him. ||4||
ਛਪਨ ਕੋਟਿ ਜਾ ਕੈ ਪ੍ਰਤਿਹਾਰ ॥
(ਮੈਂ ਕੇਵਲ ਉਸ ਗੋਪਾਲ ਦਾ ਜਾਚਕ ਹਾਂ) ਜਿਸ ਦੇ ਦਰ ਤੇ ਛਵੰਜਾ ਕਰੋੜ ਬੱਦਲ ਦਰਬਾਨ ਹਨ,
Fifty-six million clouds are His.
ਨਗਰੀ ਨਗਰੀ ਖਿਅਤ ਅਪਾਰ ॥
ਤੇ ਜੋ ਥਾਂ ਥਾਂ ਤੇ ਚਮਕ ਰਹੇ ਹਨ;
In each and every village, His infinite fame has spread.
ਲਟ ਛੂਟੀ ਵਰਤੈ ਬਿਕਰਾਲ ॥
ਜਿਸ ਗੋਪਾਲ ਦੇ ਦਰ ਤੇ ਕੋ੍ਰੜਾਂ ਸ਼ਕਤੀਆਂ ਖੇਡਾਂ ਕਰ ਰਹੀਆਂ ਹਨ,
Wild demons with dishevelled hair move about.
ਕੋਟਿ ਕਲਾ ਖੇਲੈ ਗੋਪਾਲ ॥੫॥
ਤੇ ਕੋ੍ਰੜਾਂ ਹੀ ਕਾਲਕਾ ਕੇਸ ਖੋਲ੍ਹ ਕੇ ਡਰਾਉਣਾ ਰੂਪ ਧਾਰ ਕੇ ਜਿਸ ਦੇ ਦਰ ਤੇ ਮੌਜੂਦ ਹਨ ।੫।
The Lord plays in countless ways. ||5||
ਕੋਟਿ ਜਗ ਜਾ ਕੈ ਦਰਬਾਰ ॥
(ਮੈਂ ਉਸ ਪ੍ਰਭੂ ਤੋਂ ਹੀ ਮੰਗਦਾ ਹਾਂ) ਜਿਸ ਦੇ ਦਰਬਾਰ ਵਿਚ ਕੋ੍ਰੜਾਂ ਜੱਗ ਹੋ ਰਹੇ ਹਨ,
Millions of charitable feasts are held in His Court,
ਗੰਧ੍ਰਬ ਕੋਟਿ ਕਰਹਿ ਜੈਕਾਰ ॥
ਤੇ ਕੋ੍ਰੜਾਂ ਗੰਧਰਬ ਜੈ-ਜੈਕਾਰ ਗਾ ਰਹੇ ਹਨ,
and millions of celestial singers celebrate His victory.
ਬਿਦਿਆ ਕੋਟਿ ਸਭੈ ਗੁਨ ਕਹੈ ॥
ਕੋ੍ਰੜਾਂ ਹੀ ਵਿੱਦਿਆ ਜਿਸ ਦੇ ਬੇਅੰਤ ਗੁਣ ਬਿਆਨ ਕਰ ਰਹੀਆਂ ਹਨ,
Millions of sciences all sing His Praises.
ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥
ਪਰ ਫਿਰ ਭੀ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾ ਸਕਦੀਆਂ ।੬।
Even so, the limits of the Supreme Lord God cannot be found. ||6||
ਬਾਵਨ ਕੋਟਿ ਜਾ ਕੈ ਰੋਮਾਵਲੀ ॥ ਰਾਵਨ ਸੈਨਾ ਜਹ ਤੇ ਛਲੀ ॥
(ਮੈਂ ਉਸ ਪ੍ਰਭੂ ਦਾ ਜਾਚਕ ਹਾਂ) ਕੋ੍ਰੜਾਂ ਹੀ ਵਾਮਨ ਅਵਤਾਰ ਜਿਸ ਦੇ ਸਰੀਰ ਦੇ, ਮਾਨੋ, ਰੋਮ ਹਨ, ਜਿਸ ਦੇ ਦਰ ਤੇ ਕੋ੍ਰੜਾਂ ਹੀ ਉਹ (ਸ੍ਰੀ ਰਾਮ ਚੰਦਰ ਜੀ) ਹਨ ਜਿਸ ਤੋਂ ਰਾਵਣ ਦੀ ਸੈਨਾ ਹਾਰੀ ਸੀ;
Rama, with millions of monkeys, conquered Raawan's army.
ਸਹਸ ਕੋਟਿ ਬਹੁ ਕਹਤ ਪੁਰਾਨ ॥
ਜਿਸ ਦੇ ਦਰ ਤੇ ਕੋ੍ਰੜਾਂ ਹੀ ਉਹ (ਕ੍ਰਿਸ਼ਨ ਜੀ) ਹਨ ਜਿਸ ਨੂੰ ਭਾਗਵਤ ਪੁਰਾਣ ਬਿਆਨ ਕਰ ਰਿਹਾ ਹੈ,
Billions of Puraanas greatly praise Him;
ਦੁਰਜੋਧਨ ਕਾ ਮਥਿਆ ਮਾਨੁ ॥੭॥
ਤੇ ਜਿਸ ਨੇ ਦੁਰਜੋਧਨ ਦਾ ਅਹੰਕਾਰ ਤੋੜਿਆ ਸੀ ।੭।
He humbled the pride of Duyodhan. ||7||
ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥
ਕਬੀਰ ਜੀ ਆਖਦੇ ਹਨ—(ਮੈਂ ਉਸ ਤੋਂ ਮੰਗਦਾ ਹਾਂ) ਜਿਸ ਦੀ ਸੁੰਦਰਤਾ ਦੀ ਬਰਾਬਰੀ ਉਹ ਕੋ੍ਰੜਾਂ ਕਾਮਦੇਵ ਭੀ ਨਹੀਂ ਕਰ ਸਕਦੇ ਜੋ ਨਿੱਤ ਜੀਵਾਂ ਦੇ ਹਿਰਦਿਆਂ ਦੀ ਅੰਦਰਲੀ ਵਾਸ਼ਨਾ ਚੁਰਾਉਂਦੇ ਰਹਿੰਦੇ ਹਨ;
Millions of gods of love cannot compete with Him.
ਅੰਤਰ ਅੰਤਰਿ ਮਨਸਾ ਹਰਹਿ ॥
(ਤੇ, ਮੈਂ ਮੰਗਦਾ ਕੀਹ ਹਾਂ? ਉਹ ਭੀ) ਸੁਣ, ਹੇ ਧਨਖਧਾਰੀ ਪ੍ਰਭੂ!
He steals the hearts of mortal beings.
ਕਹਿ ਕਬੀਰ ਸੁਨਿ ਸਾਰਿਗਪਾਨ ॥
ਮੈਨੂੰ ਉਹ ਆਤਮਕ ਅਵਸਥਾ ਬਖ਼ਸ਼ ਜਿੱਥੇ ਮੈਨੂੰ ਕੋਈ ਕਿਸੇ (ਦੇਵੀ ਦੇਵਤੇ) ਦਾ ਡਰ ਨਾਹ ਰਹੇ,
Says Kabeer, please hear me, O Lord of the World.
ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
(ਬੱਸ) ਮੈਂ ਇਹੀ ਦਾਨ ਮੰਗਦਾ ਹੈ ।੮।੨।੧੮।੨੦।
I beg for the blessing of fearless dignity. ||8||2||18||20||