ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧
Bhairao, The Word Of Naam Dayv Jee, First House:
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਰੇ ਜਿਹਬਾ ਕਰਉ ਸਤ ਖੰਡ ॥
ਹੇ ਭਾਈ! ਜੇ ਹੁਣ ਕਦੇ ਮੇਰੀ ਜੀਭ ਪ੍ਰਭੂ ਦਾ ਨਾਮ ਨਾ ਜਪੇ ਤਾਂ ਮੈਂ ਇਸ ਦੇ ਸੌ ਟੋਟੇ ਕਰ ਦਿਆਂ (ਭਾਵ, ਮੇਰੀ ਜੀਭ ਇਸ ਤਰ੍ਹਾਂ ਨਾਮ ਦੇ ਰੰਗ ਵਿਚ ਰੰਗੀ ਗਈ ਹੈ
O my tongue, I will cut you into a hundred pieces,
ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥
ਕਿ ਮੈਨੂੰ ਹੁਣ ਯਕੀਨ ਹੈ ਇਹ ਕਦੇ ਨਾਮ ਨੂੰ ਨਹੀਂ ਵਿਸਾਰੇਗੀ) ।੧।
if you do not chant the Name of the Lord. ||1||
ਰੰਗੀ ਲੇ ਜਿਹਬਾ ਹਰਿ ਕੈ ਨਾਇ ॥
ਮੈਂ ਆਪਣੀ ਜੀਭ ਨੂੰ ਪਰਮਾਤਮਾ ਦੇ ਨਾਮ ਵਿਚ ਰੰਗ ਲਿਆ ਹੈ,
O my tongue, be imbued with the Lord's Name.
ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥
ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਮੈਂ ਇਸ ਨੂੰ ਸੋਹਣੇ ਰੰਗ ਵਿਚ ਰੰਗ ਲਿਆ ਹੈ ।੧।ਰਹਾਉ।
Meditate on the Name of the Lord, Har, Har, and imbue yourself with this most excellent color. ||1||Pause||
ਮਿਥਿਆ ਜਿਹਬਾ ਅਵਰੇਂ ਕਾਮ ॥
(ਹੋਰ ਹੋਰ ਆਹਰ ਸਗੋਂ ਵਾਸ਼ਨਾ ਪੈਦਾ ਕਰਦੇ ਹਨ)
O my tongue, other occupations are false.
ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥
ਹੋਰ ਹੋਰ ਆਹਰਾਂ ਵਿਚ ਲੱਗੀ ਹੋਈ ਜੀਭ ਵਿਅਰਥ ਹੈ (ਕਿਉਂਕਿ) ਪਰਮਾਤਮਾ ਦਾ ਨਾਮ ਹੀ ਵਾਸ਼ਨਾ-ਰਹਿਤ ਅਵਸਥਾ ਪੈਦਾ ਕਰਦਾ ਹ।੨।ੈ
The state of Nirvaanaa comes only through the Lord's Name. ||2||
ਅਸੰਖ ਕੋਟਿ ਅਨ ਪੂਜਾ ਕਰੀ ॥
ਜੇ ਮੈਂ ਕੋ੍ਰੜਾਂ ਅਸੰਖਾਂ ਹੋਰ ਹੋਰ (ਦੇਵਤਿਆਂ ਦੀ) ਪੂਜਾ ਕਰਾਂ
The performance of countless millions of other devotions
ਏਕ ਨ ਪੂਜਸਿ ਨਾਮੈ ਹਰੀ ॥੩॥
ਤਾਂ ਭੀ ਉਹ (ਸਾਰੀਆਂ ਮਿਲ ਕੇ) ਪਰਮਾਤਮਾ ਦੇ ਨਾਮ ਦੀ ਬਰਾਬਰੀ ਨਹੀਂ ਕਰ ਸਕਦੀਆਂ ।੩।
is not equal to even one devotion to the Name of the Lord. ||3||
ਪ੍ਰਣਵੈ ਨਾਮਦੇਉ ਇਹੁ ਕਰਣਾ ॥
ਨਾਮਦੇਵ ਬੇਨਤੀ ਕਰਦਾ ਹੈ—(ਮੇਰੀ ਜੀਭ ਲਈ) ਇਹੀ ਕੰਮ ਕਰਨ-ਜੋਗ ਹੈ
Prays Naam Dayv, this is my occupation.
ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥
(ਕਿ ਪ੍ਰਭੂ ਦੇ ਗੁਣ ਗਾਏ ਤੇ ਆਖੇ—) ‘ਹੇ ਨਾਰਾਇਣ! ਤੇਰੇ ਬੇਅੰਤ ਰੂਪ ਹਨ’ ।੪।੧।
O Lord, Your Forms are endless. ||4||1||