ਦੂਧੁ ਕਟੋਰੈ ਗਡਵੈ ਪਾਨੀ ॥ ਕਪਲ ਗਾਇ ਨਾਮੈ ਦੁਹਿ ਆਨੀ ॥੧॥
(ਹੇ ਗੋਬਿੰਦ ਰਾਇ! ਤੇਰੇ ਸੇਵਕ) ਨਾਮੇ ਨੇ ਗੋਰੀ ਗਾਂ ਚੋ ਕੇ ਲਿਆਂਦੀ ਹੈ, ਗੜਵੇ ਵਿਚ ਪਾਣੀ ਪਾਇਆ ਹੈ ਤੇ ਕਟੋਰੇ ਵਿਚ ਦੁੱਧ ਪਾਇਆ ਹੈ ।੧।
Naam Dayv milked the brown cow, and brought a cup of milk and a jug of water to his family god. ||1||
ਦੂਧੁ ਪੀਉ ਗੋਬਿੰਦੇ ਰਾਇ ॥
ਹੇ ਪਰਕਾਸ਼-ਰੂਪ ਗੋਬਿੰਦ!
"Please drink this milk, O my Sovereign Lord God.
ਦੂਧੁ ਪੀਉ ਮੇਰੋ ਮਨੁ ਪਤੀਆਇ ॥
ਦੁੱਧ ਪੀ ਲੈ (ਤਾਂ ਜੋ) ਮੇਰੇ ਮਨ ਨੂੰ ਠੰਢ ਪਏ;
Drink this milk and my mind will be happy.
ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
(ਹੇ ਗੋਬਿੰਦ! ਜੇ ਦੁੱਧ) ਨਹੀਂ (ਪੀਏਂਗਾ) ਤਾਂ ਮੇਰਾ ਆਤਮਾ ਦੁਖੀ ਹੋਵੇਗਾ ।੧।ਰਹਾਉ।
Otherwise, my father will be angry with me."||1||Pause||
ਸੋੁਇਨ ਕਟੋਰੀ ਅੰਮ੍ਰਿਤ ਭਰੀ ॥
ਨਾਮ-ਅੰਮ੍ਰਿਤ ਦੀ ਭਰੀ ਹੋਈ ਪਵਿੱਤਰ ਹਿਰਦਾ-ਰੂਪ ਕਟੋਰੀ ਨਾਮੇ ਨੇ ਲੈ ਕੇ (ਆਪਣੇ) ਹਰੀ ਦੇ ਅੱਗੇ ਰੱਖ ਦਿੱਤੀ ਹੈ, (ਭਾਵ, ਪ੍ਰਭੂ ਦੀ ਯਾਦ ਨਾਲ ਨਿਰਮਲ ਹੋਇਆ ਹਿਰਦਾ ਨਾਮਦੇਵ ਨੇ ਆਪਣੇ ਪ੍ਰਭੂ ਦੇ ਅੱਗੇ ਖੋਲ੍ਹ ਕੇ ਰੱਖ ਦਿੱਤਾ,
Taking the golden cup, Naam Dayv filled it with the ambrosial milk,
ਲੈ ਨਾਮੈ ਹਰਿ ਆਗੈ ਧਰੀ ॥੨॥
ਨਾਮਦੇਵ ਦਿਲੀ-ਵਲਵਲੇ ਨਾਲ ਪ੍ਰਭੂ ਅੱਗੇ ਅਰਦਾਸ ਕਰਦਾ ਹੈ ਤੇ ਆਖਦਾ ਹੈ ਕਿ ਮੇਰਾ ਦੁੱਧ ਪੀ ਲੈ) ।੨।
and placed it before the Lord. ||2||
ਏਕੁ ਭਗਤੁ ਮੇਰੇ ਹਿਰਦੇ ਬਸੈ ॥ ਨਾਮੇ ਦੇਖਿ ਨਰਾਇਨੁ ਹਸੈ ॥੩॥
ਨਾਮੇ ਨੂੰ ਵੇਖ ਵੇਖ ਕੇ ਪਰਮਾਤਮਾ ਖ਼ੁਸ਼ ਹੁੰਦਾ ਹੈ (ਤੇ ਆਖਦੇ ਹਨ—) ਮੇਰਾ ਅਨੰਨ ਭਗਤ ਸਦਾ ਮੇਰੇ ਹਿਰਦੇ ਵਿਚ ਵੱਸਦਾ ਹੈ ।੩।
The Lord looked upon Naam Dayv and smiled. "This one devotee abides within my heart."||3||
ਦੂਧੁ ਪੀਆਇ ਭਗਤੁ ਘਰਿ ਗਇਆ ॥
(ਗੋਬਿੰਦ ਰਾਇ ਨੂੰ) ਦੁੱਧ ਪਿਆਲ ਕੇ ਭਗਤ (ਨਾਮਦੇਵ) ਸੈ੍ਵ-ਸਰੂਪ ਵਿਚ ਟਿਕ ਗਿਆ,
The Lord drank the milk, and the devotee returned home.
ਨਾਮੇ ਹਰਿ ਕਾ ਦਰਸਨੁ ਭਇਆ ॥੪॥੩॥
(ਉਸ ਸੈ੍ਵ-ਸਰੂਪ ਵਿਚ) ਮੈਂ (ਨਾਮੇ) ਨੂੰ ਪਰਮਾਤਮਾ ਦਾ ਦੀਦਾਰ ਹੋਇਆ ।੪।੩।
Thus did Naam Dayv come to receive the Blessed Vision of the Lord's Darshan. ||4||3||